Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਇੰਦਰਜੀਤ ਕੰਗ ਦੀ ਨਿਯੁਕਤੀ ਨਾਲ ਅਕਾਲੀ ਦਲ ਜਿਲ੍ਹੇ ਅੰਦਰ ਹੋਵੇਗਾ ਮਜ਼ਬੂਤ – SGPC ਪ੍ਰਧਾਨ

ਇੰਦਰਜੀਤ ਕੰਗ ਦੀ ਨਿਯੁਕਤੀ ਨਾਲ ਅਕਾਲੀ ਦਲ ਜਿਲ੍ਹੇ ਅੰਦਰ ਹੋਵੇਗਾ ਮਜ਼ਬੂਤ – SGPC ਪ੍ਰਧਾਨ

ਹੁਸ਼ਿਆਰਪੁਰ 3 ਅਪ੍ਰੈਲ (ਬਿਊਰੋ) 

ਪਾਰਟੀ ਹਾਈਕਮਾਂਡ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਵਾਂਗਾ – ਇੰਦਰਜੀਤ ਕੰਗ

: ਸ਼੍ਰੋਮਣੀ ਅਕਾਲੀ ਦਲ ਦੀ ਹਾਈਕਮਾਂਡ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਇਆ ਜਾਵੇਗਾ,ਇਹ ਪ੍ਰਗਟਾਵਾ ਜਿਲ੍ਹਾ ਯੂਥ ਅਕਾਲੀ ਦਲ ਦੇਹਾਤੀ ਦੇ ਨਵ-ਨਿਯੁਕਤ ਪ੍ਰਧਾਨ ਸ. ਇੰਦਰਜੀਤ ਸਿੰਘ ਕੰਗ ਵੱਲੋਂ ਇੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਕੀਤੀ ਗਈ ਮੁਲਾਕਾਤ ਦੌਰਾਨ ਕੀਤਾ ਗਿਆ, ਇਸ ਸਮੇਂ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਜਿੱਥੇ ਇੰਦਰਜੀਤ ਸਿੰਘ ਕੰਗ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ ਉੱਥੇ ਹੀ ਕਿਹਾ ਗਿਆ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਮੇਸ਼ਾ ਮੇਹਨਤੀ ਵਰਕਰਾਂ ਤੇ ਆਗੂਆਂ ਦਾ ਸਨਮਾਨ ਕੀਤਾ ਜਾਂਦਾ ਰਿਹਾ ਹੈ ਤੇ ਸਾਨੂੰ ਪੂਰਾ ਵਿਸ਼ਵਾਸ਼ ਹੈ ਕਿ ਯੂਥ ਅਕਾਲੀ ਦਲ ਦੀ ਨਵੀਂ ਟੀਮ ਆਉਣ ਵਾਲੇ ਸਮੇਂ ਦੌਰਾਨ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਾਕਤ ਲਗਾ ਦੇਵੇਗੀ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਇੰਦਰਜੀਤ ਸਿੰਘ ਕੰਗ ਵੱਲੋਂ ਅਕਾਲੀ ਦਲ ਦੀ ਬੇਹਤਰੀ ਲਈ ਸ਼ਲਾਘਾਯੋਗ ਕੰਮ ਕੀਤਾ ਗਿਆ ਤੇ ਇਸੇ ਨੂੰ ਧਿਆਨ ਵਿੱਚ ਰੱਖਦੇ ਹੋਏ ਪਾਰਟੀ ਹਾਈਕਮਾਂਡ ਵੱਲੋਂ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਮੌਜੂਦ ਪਾਰਟੀ ਦੇ ਸੀਨੀਅਰ ਵਾਈਸ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ ਨੇ ਕਿਹਾ ਕਿ ਕਿਸੇ ਵੀ ਪਾਰਟੀ ਦੀ ਰੀੜ੍ਹ ਉਸ ਦਾ ਯੂਥ ਵਿੰਗ ਹੁੰਦਾ ਹੈ ਤੇ ਸਾਡੇ ਲਈ ਇਹ ਮਾਣ ਵਾਲੀ ਗੱਲ ਹੈ ਕਿ ਸੂਬੇ ਦਾ ਨੌਜਵਾਨ ਵਰਗ ਵੱਡੀ ਗਿਣਤੀ ਵਿੱਚ ਅਕਾਲੀ ਦਲ ਨਾਲ ਜੁੜ ਚੁੱਕਾ ਹੈ, ਉਨ੍ਹਾਂ ਕਿਹਾ ਕਿ ਇੰਦਰਜੀਤ ਸਿੰਘ ਕੰਗ ਵੱਲੋਂ ਮੇਹਨਤ ਕਰਕੇ ਪਾਰਟੀ ਅੰਦਰ ਮੁਕਾਮ ਹਾਸਿਲ ਕੀਤਾ ਗਿਆ ਹੈ ਤੇ ਇਸ ਗੱਲ ਵਿੱਚ ਕੋਈ ਸ਼ੱਕ ਨਹੀਂ ਕਿ ਆਉਣ ਵਾਲੇ ਦਿਨਾਂ ਦੌਰਾਨ ਜਿਲ੍ਹੇ ਅੰਦਰ ਯੂਥ ਅਕਾਲੀ ਦਲ ਵੱਡੀ ਤਾਕਤ ਦੇ ਰੂਪ ਵਿੱਚ ਉੱਭਰੇਗਾ। ਆਖਿਰ ਵਿੱਚ ਪ੍ਰਧਾਨ ਇੰਦਰਜੀਤ ਸਿੰਘ ਕੰਗ ਵੱਲੋਂ ਪਾਰਟੀ ਦੀ ਸਮੂਹ ਲੀਡਰਸ਼ਿਪ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਸਭ ਨੂੰ ਨਾਲ ਲੈ ਕੇ ਚੱਲਿਆ ਜਾਵੇਗਾ। ਇਸ ਮੌਕੇ ਹਲਕਾ ਸ਼ਾਮਚੁਰਾਸੀ ਦੇ ਇੰਚਾਰਜ ਸੰਦੀਪ ਸਿੰਘ ਸੀਕਰੀ, ਭੁਪਿੰਦਰ ਸਿੰਘ ਮਹਿੰਦੀਪੁਰ, ਉਪਕਾਰ ਸਿੰਘ ਭੱਕਲਾ, ਸਤਵਿੰਦਰ ਸਿੰਘ ਆਹਲੂਵਾਲੀਆ, ਸੂਰਜ ਸਿੰਘ ਬਾਗਪੁਰ, ਕਰਨਵੀਰ ਸਿੰਘ ਰੇਹਲ ਆਦਿ ਵੀ ਹਾਜਰ ਸਨ।
ਕੈਪਸ਼ਨ-ਪ੍ਰਧਾਨ ਇੰਦਰਜੀਤ ਸਿੰਘ ਕੰਗ ਦੇ ਸਨਮਾਨ ਮੌਕੇ ਸ. ਹਰਜਿੰਦਰ ਸਿੰਘ ਧਾਮੀ, ਜਤਿੰਦਰ ਸਿੰਘ ਲਾਲੀ ਬਾਜਵਾ ਤੇ ਹੋਰ ਆਗੂ।

error: copy content is like crime its probhihated