Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਮਹਿਲਾ ਵੋਟਰਾਂ ਨੂੰ ਜਾਗਰੂਕ ਕਰਨ ਲਈ ਮਹਿੰਦੀ ਅਤੇ ਰੰਗੋਲੀ ਮੁਕਾਬਲੇ ਕਰਵਾਏ

ਮਹਿਲਾ ਵੋਟਰਾਂ ਨੂੰ ਜਾਗਰੂਕ ਕਰਨ ਲਈ ਮਹਿੰਦੀ ਅਤੇ ਰੰਗੋਲੀ ਮੁਕਾਬਲੇ ਕਰਵਾਏ

ਮੁਕੇਰੀਆਂ / ਹੁਸ਼ਿਆਰਪੁਰ, 4 ਅਪ੍ਰੈਲ (ਚੌਧਰੀ) 

–ਪਹਿਲੀ ਵਾਰ ਵੋਟਰ ਬਣੀਆਂ ਕਿਸ਼ੋਰ ਲੜਕੀਆਂ ਨੇ ਉਤਸ਼ਾਹ ਨਾਲ ਲਿਆ ਭਾਗ

: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਉਪ ਮੰਡਲ ਮੈਜਿਸਟਰੇਟ ਮੁਕੇਰੀਆਂ ਅਸ਼ੋਕ ਕੁਮਾਰ ਦੀ ਅਗਵਾਈ ਹੇਠ ਕੁਮਾਰੀ ਮੰਜੂ ਬਾਲਾ ਬਾਲ ਵਿਕਾਸ ਪ੍ਰੋਜੈਕਟ ਅਫਸਰ ਮੁਕੇਰੀਆਂ ਵਲੋਂ ਸਵੀਪ ਗਤੀਵਿਧੀਆਂ ਅਧੀਨ ਪਿੰਡ ਡੁਗਰੀ ਰਾਜਪੂਤਾਂ ਵਿਖੇ ਮਹਿਲਾ ਵੋਟਰਾਂ ਅਤੇ ਖਾਸ ਕਰਕੇ ‘ਫਸਟ ਟਾਈਮ ਵੋਟਰਜ਼’ ਨੂੰ ਜਾਗਰੂਕ ਕਰਨ ਲਈ ਮਹਿੰਦੀ ਮੁਕਾਬਲੇ ਅਤੇ ਰੰਗੋਲੀ ਮੁਕਾਬਲੇ ਕਰਵਾਏ ਗਏ। ਇਸ ਦੌਰਾਨ ਪਹਿਲੀ ਵਾਰ ਵੋਟਰ ਬਣੀਆਂ ਕਿਸ਼ੋਰ ਲੜਕੀਆਂ ਨੇ ਵੋਟਾਂ ਪਾਉਣ ਲਈ ਜਾਗਰੂਕ ਕਰਦਿਆਂ ਆਪਣੇ ਹੱਥਾਂ ’ਤੇ ਬਹੁਤ ਹੀ ਵਧੀਆ ਮਹਿੰਦੀ ਦੇ ਡਿਜ਼ਾਇਨ ਬਣਾਏ, ਜਿਨ੍ਹਾਂ ਨੂੰ ਦੇਖ ਕੇ ਪਤਾ ਲੱਗ ਰਿਹਾ ਸੀ ਕਿ ਬਲਾਕ ਮੁਕੇਰੀਆਂ ਵਿਚ ਔਰਤਾਂ ਨੂੰ 100 ਫੀਸਦੀ  ਮਤਦਾਨ ਕਰਨ ਲਈ ਪ੍ਰੇਰਿਤ ਕਰਨ ਲਈ ਬੇਹੱਦ ਉਤਸ਼ਾਹ ਹੈ। ਆਂਗਣਵਾੜੀ ਵਰਕਰਾਂ ਵਲੋਂ ਵੱਖ-ਵੱਖ ਰੰਗੋਲੀ ਦੇ ਡਿਜ਼ਾਇਨ ਬਣਾ ਕੇ ਪਿੰਡ ਦੀਆਂ ਔਰਤਾਂ ਨੂੰ ਹਰ ਹਾਲਤ ਵਿੱਚ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਗਿਆ। ਸੁਪਰਵਾਈਜ਼ਰ ਸੀਮਾ ਦੇਵੀ ਅਤੇ ਸੁਪਰਵਾਈਜ਼ਰ ਰਵਿੰਦਰ ਕੋਰ ਵਲੋਂ ਕਿਸ਼ੋਰ ਲੜਕੀਆਂ ਅਤੇ ਔਰਤਾ ਨੂੰ ਦੱਸਿਆ ਗਿਆ ਕਿ ਕਿਸ ਤਰ੍ਹਾਂ ਅਸੀਂ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਕੇ ਲੋਕਤੰਤਰ ਨੂੰ ਮਜ਼ਬੂਤ ਕਰ ਸਕਦੇ ਹਾਂ ਅਤੇ ਆਪਣੀ ਆਵਾਜ਼ ਉੱਪਰ ਤੱਕ ਪਹੁੰਚਾ ਸਕਦੇ ਹਾਂ । ਉਨ੍ਹਾਂ ਨੇ ਲੋਕ ਸਭਾ ਚੋਣਾਂ-2024 ਲਈ ਪੰਜਾਬ ਵਿਚ 1 ਜੂਨ ਨੂੰ ਪੈ ਰਹੀਆਂ ਵੋਟਾਂ ਵਾਲੇ ਦਿਨ ਹਰ ਹਾਲਤ ਵਿਚ ਵੋਟ ਪਾਉਣ ਦੀ ਤਾਕੀਦ ਕੀਤੀ। ਇਸ ਮੌਕੇ ਸੁਪਰਵਾਈਜ਼ਰ ਮੋਨਿਕਾ ਸ਼ਰਮਾ, ਸੁਪਰਵਾਈਜ਼ਰ ਉਰਮਿਲਾ ਰਾਣੀ ਅਤੇ ਸੁਪਰਵਾਈਜ਼ਰ ਰਾਜ ਕੁਮਾਰੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਆਂਗਣਵਾੜੀ ਵਰਕਰਾਂ, ਪਿੰਡ ਦੀਆਂ ਔਰਤਾਂ ਅਤੇ ਪਹਿਲੀ ਵਾਰ ਵੋਟਰ ਬਣੀਆਂ ਕਿਸ਼ੋਰ ਲੜਕੀਆਂ ਮੌਜੂਦ ਸਨ।..