Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਪੰਜਾਬੀ ਵਿਭਾਗ ਵੱਲੋਂ ‘ਸਾਹਿਤਿਕ ਖੋਜ ਦਾ ਪੱਧਰ ਤੇ ਮਹੱਤਵ’ ਵਿਸ਼ੇ ਉੱਪਰ ਸੈਮੀਨਾਰ ਕਰਵਾਇਆ ਗਿਆ

ਪੰਜਾਬੀ ਵਿਭਾਗ ਵੱਲੋਂ ‘ਸਾਹਿਤਿਕ ਖੋਜ ਦਾ ਪੱਧਰ ਤੇ ਮਹੱਤਵ’ ਵਿਸ਼ੇ ਉੱਪਰ ਸੈਮੀਨਾਰ ਕਰਵਾਇਆ ਗਿਆ

ਗੜ੍ਹਦੀਵਾਲਾ 5 ਅਪ੍ਰੈਲ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਪੰਜਾਬੀ ਵਿਭਾਗ ਵੱਲੋਂ ਆਈ. ਕਿਊ. ਏ .ਸੀ. ਦੇ ਸਹਿਯੋਗ ਨਾਲ ‘ਸਾਹਿਤਿਕ ਖੋਜ ਦਾ ਪੱਧਰ ਤੇ ਮਹੱਤਵ’ ਵਿਸ਼ੇ ਉੱਪਰ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਪੰਜਾਬੀ ਵਿਭਾਗ ਦੇ ਅਧਿਆਪਕ ਸ. ਗੁਰਮੁੱਖਪ੍ਰੀਤ ਸਿੰਘ ਨੇ ਸਾਹਿਤਿਕ ਖੋਜ ਦਾ ਪੱਧਰ ਤੇ ਮਹੱਤਵ ਵਿਸ਼ੇ ਉੱਪਰ ਚਰਚਾ ਕਰਦਿਆਂ ਕਿਹਾ ਕਿ ਮਨੁੱਖੀ ਸੁਭਾਅ ਆਰੰਭਕ ਪੜਾਅ ਤੋਂ ਹੀ ਖੋਜੀ ਬਿਰਤੀ ਵਾਲਾ ਹੈ। ਜਿਸ ਦਾ ਜ਼ਿਕਰ ਗੁਰਬਾਣੀ ਵਿੱਚ ਵੀ ਆਉਂਦਾ ਹੈ। ਉਨਾਂ ਨੇ ਖੋਜ ਸ਼ਬਦ ਦੀ ਉਤਪਤੀ, ਖੋਜ ਦੀ ਪਰਿਭਾਸ਼ਾ ਅਤੇ ਖੋਜ ਦਾ ਮਹੱਤਵ ਆਦਿ ਮਹੱਤਵਪੂਰਨ ਵਿਸ਼ਿਆਂ ਬਾਰੇ ਆਪਣੇ ਵਿਚਾਰ ਪੇਸ਼ ਕਰਦਿਆਂ ਖੋਜ ਦੀਆਂ ਕਿਸਮਾਂ (ਉਪਾਧੀ ਸਾਪੇਖ ਅਤੇ ਉਪਾਧੀ ਨਿਰਪੇਖ) ਸੰਬੰਧੀ ਵਿਸਥਾਰ ਵਿੱਚ ਚਰਚਾ ਕੀਤੀ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਅਜਿਹੇ ਸੈਮੀਨਾਰਾਂ ਅਤੇ ਲੈਕਚਰਾਂ ਦਾ ਹਿੱਸਾ ਬਣਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪੰਜਾਬੀ ਵਿਭਾਗ ਦੇ ਮੈਡਮ ਡਾ. ਰਵਿੰਦਰ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।