Prime Punjab Times

Latest news
ਕਾਲਰਾ ਮੋੜ ’ਤੇ ਹੋਏ ਸੜਕ ਹਾਦਸੇ 'ਚ ਇੱਕ ਲੜਕੀ ਦੀ ਮੌ+ਤ ਤੇ ਨੌਜਵਾਨ ਗੰਭੀਰ ਜ਼ਖਮੀ *ਪਿੰਡ ਕਾਲਰਾ ਦੇ ਸ਼ਮਸ਼ਾਨਘਾਟ ਵਿੱਚ ਲੱਗੇ ਬੋਰ ’ਚੋਂ ਮੋਟਰ ਸਮੇਤ ਹੋਰ ਸਾਮਾਨ ਚੋਰੀ* KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦੀ ਸਫਲਤਾਪੂਰਵਕ ਸਮਾਪਤੀ ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ
ADVERTISEMENT
You are currently viewing ਅੱਖਾਂ ‘ਚ ਮਿਰਚਾਂ ਪਾ ਕੇ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ ਦੋ ਮੈਂਬਰ ਕੀਤੇ ਕਾਬੂ

ਅੱਖਾਂ ‘ਚ ਮਿਰਚਾਂ ਪਾ ਕੇ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ ਦੋ ਮੈਂਬਰ ਕੀਤੇ ਕਾਬੂ

ਫਗਵਾੜਾ 7 ਅਪ੍ਰੈਲ (ਲਾਲੀ ਦਾਦਰ )

* ਹਜਾਰਾਂ ਦੀ ਨਗਦੀ, ਮੋਟਰਸਾਇਕਲ ਤੇ ਮੋਬਾਇਲ ਬਰਾਮਦ

: ਫਗਵਾੜਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਐੱਸ.ਐੱਸ.ਪੀ. ਕਪੂਰਥਲਾ ਵਤਸਲਾ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀ.ਆਈ.ਏ. ਸਟਾਫ ਫਗਵਾੜਾ ਦੀ ਪੁਲਿਸ ਪਾਰਟੀ ਵਲੋਂ ਥਾਣਾ ਸਦਰ ਫਗਵਾੜਾ ਦੀ ਪੁਲਿਸ ਟੀਮ ਨਾਲ ਮਿਲ ਕੇ ਸਪੈਸ਼ਲ ਮੁਹਿਮ ਤਹਿਤ ਹਿਊਮਨ ਅਤੇ ਟੈਕਨੀਕਲ ਮੱਦਦ ਨਾਲ ਸਥਾਨਕ ਹੁਸ਼ਿਆਰਪੁਰ ਰੋਡ ਸਥਿਤ ਭੁੱਲਾਰਾਈ ਚੌਕ ਵਿਖੇ ਨਾਕਾਬੰਦੀ ਦੌਰਾਨ ਅੱਖਾਂ ਵਿਚ ਮਿਰਚਾਂ ਪਾ ਕੇ ਲੁੱਟਾਂ-ਖੋਹਾਂ ਕਰਨ ਵਾਲੇ ਫਗਵਾੜਾ ਖੇਤਰ ‘ਚ ਸਰਗਰਮ ਗਿਰੋਹ ਦੇ ਦੋ ਮੈਂਬਰਾਂ ਨੂੰ ਹਜਾਰਾਂ ਦੀ ਨਗਦੀ, ਦੋ ਮੋਬਾਇਲ ਫੋਨ ਤੇ ਇਕ ਮੋਟਰਸਾਇਕਲ ਸਮੇਤ ਕਾਬੂ ਕਰ ਲਿਆ। ਫਗਵਾੜਾ ‘ਚ ਆਯੋਜਿਤ ਪੱਤਰਕਾਰ ਵਾਰਤਾ ਦੌਰਾਨ ਐੱਸ.ਪੀ. ਫਗਵਾੜਾ ਰੁਪਿੰਦਰ ਕੌਰ ਭੱਟੀ (ਪੀ.ਪੀ.ਐੱਸ.) ਅਤੇ ਜਸਪ੍ਰੀਤ ਸਿੰਘ (ਪੀ.ਪੀ.ਐੱਸ.) ਉਪ ਪੁਲਿਸ ਕਪਤਾਨ ਫਗਵਾੜਾ ਨੇ ਦੱਸਿਆ ਕਿ ਗਿਰਫਤਾਰ ਦੌਸ਼ੀਆਂ ਦੀ ਪਹਿਚਾਣ ਲਵਪ੍ਰੀਤ ਸਿੰਘ ਉਰਫ ਲਵ ਪੁੱਤਰ ਜੋਗਿੰਦਰ ਸਿੰਘ ਅਤੇ ਜਸਵੀਰ ਸਿੰਘ ਉਰਫ ਰੋਹਿਤ ਵਾਸੀ ਖਾਟੀ ਥਾਣਾ ਸਦਰ ਫਗਵਾੜਾ ਜਿਲ੍ਹਾ ਕਪੂਰਥਲਾ ਦੇ ਰੂਪ ਵਿੱਚ ਹੋਈ ਹੈ। ਦੋਸ਼ੀਆਂ ਪਾਸੋਂ ਇਕ ਮੋਟਰਸਾਇਕਲ ਨੰਬਰ ਪੀ.ਬੀ. 09 ਪੀ 3750 ਮਾਰਕਾ ਸਪਲੈਂਡਰ ਰੰਗ ਨੀਲਾ, ਇਕ ਮੋਬਾਇਲ ਫੋਨ ਮਾਰਕਾ ਪੋਕੋ ਅਤੇ ਇਕ ਮੋਬਾਇਲ ਫੋਨ ਮਾਰਕਾ ਰੇਡਮੀ ਤੋਂ ਇਲਾਵਾ 5365 ਰੁਪਏ ਨਗਦੀ ਬਰਾਮਦ ਹੋਈ ਹੈ। ਉਹਨਾਂ ਦੱਸਿਆ ਕਿ ਦੋਸ਼ੀਆਂ ਖਿਲਾਫ ਪਹਿਲਾਂ ਵੀ ਫਗਵਾੜਾ ਦੇ ਵੱਖ-ਵੱਖ ਥਾਣਿਆਂ ਵਿੱਚ ਚੋਰੀਆਂ ਤੇ ਲੁੱਟਾਂ ਦੇ ਅਨੇਕਾਂ ਮਾਮਲੇ ਦਰਜ਼ ਹਨ। ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਹੋਰ ਪੁਲਿਸ ਰਿਮਾਂਡ ਹਾਸਲ ਕਰਕੇ ਪੁੱਛਗਿਛ ਕੀਤੀ ਜਾਵੇਗੀ ਤਾਂ ਜੋ ਹੋਰ ਵੀ ਅਹਿਮ ਖੁਲਾਸੇ ਹੋ ਸਕਣ l ਉਹਨਾਂ ਦੱਸਿਆ ਕਿ ਦੋਸ਼ੀਆਂ ਦੀ ਗ੍ਰਿਫਤਾਰੀ ਮੁਕੱਦਮਾ ਨੰਬਰ 33 ਮਿਤੀ 6.04.2024 ਅ.ਧ. 379 ਆਈ.ਪੀ.ਸੀ. ਥਾਣਾ ਸਦਰ ਫਗਵਾੜਾ ਵਿੱਚ ਕੀਤੀ ਗਈ ਹੈ।
ਕੈਪਸ਼ਨ- ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਐੱਸ.ਪੀ. ਰੁਪਿੰਦਰ ਕੌਰ ਭੱਟੀ, ਡੀ.ਐੱਸ.ਪੀ. ਜਸਪ੍ਰੀਤ ਸਿੰਘ ਅਤੇ ਪੁਲਿਸ ਪਾਰਟੀ।