Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਕੇ.ਐਮ.ਐਸ ਕਾਲਜ ਦੇ ਬੀ.ਐਸ.ਸੀ ਫੈਸ਼ਨ ਡਿਜ਼ਾਇਨਿੰਗ ਪਹਿਲੇ ਸਮੈਸਟਰ ਦੀ ਵਿਦਿਆਰਥਣ ਜਸਦੀਪ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ – ਡਾਇਰੈਕਟਰ ਡਾ.ਮਾਨਵ ਸੈਣੀ

ਕੇ.ਐਮ.ਐਸ ਕਾਲਜ ਦੇ ਬੀ.ਐਸ.ਸੀ ਫੈਸ਼ਨ ਡਿਜ਼ਾਇਨਿੰਗ ਪਹਿਲੇ ਸਮੈਸਟਰ ਦੀ ਵਿਦਿਆਰਥਣ ਜਸਦੀਪ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ – ਡਾਇਰੈਕਟਰ ਡਾ.ਮਾਨਵ ਸੈਣੀ

ਦਸੂਹਾ 8 ਅਪ੍ਰੈਲ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਵੱਲੋਂ ਸੈਸ਼ਨ ਨਵੰਬਰ 2023 ਦਾ ਨਤੀਜਾ ਘੋਸ਼ਿਤ ਕੀਤਾ ਗਿਆ। ਡਾਇਰੈਕਟਰ ਡਾ. ਮਾਨਵ ਸੈਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀ.ਐਸ.ਸੀ ਫੈਸ਼ਨ ਡਿਜ਼ਾਇਨਿੰਗ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ ਵਿੱਚ ਜਸਦੀਪ ਕੌਰ ਪੁੱਤਰੀ ਅਮਰਜੀਤ ਸਿੰਘ (ਐਸ.ਜੀ.ਪੀ.ਏ 9.24) ਨੇ ਪਹਿਲਾ ਸਥਾਨ ਹਾਸਲ ਕਰਕੇ ਆਪਣੇ ਪਰਿਵਾਰ ਅਤੇ ਇਲਾਕੇ ਦਾ ਰੌਸ਼ਨ ਕੀਤਾ। ਇਸ ਤੋਂ ਇਲਾਵਾ ਹਰਮਨਜੋਤ ਕੌਰ ਪੁੱਤਰੀ ਦਵਿੰਦਰ ਸਿੰਘ (ਐਸ.ਜੀ.ਪੀ.ਏ 8.56) ਨੇ ਦੂਸਰਾ ਸਥਾਨ, ਨੇਹਾ ਚੌਧਰੀ ਪੁੱਤਰੀ ਰਾਜੇਸ਼ ਕੁਮਾਰ (ਐਸ.ਜੀ.ਪੀ.ਏ 8.52) ਨੇ ਤੀਸਰਾ ਸਥਾਨ ਅਤੇ ਅਰਮਾਨ ਕੌਰ ਪੁੱਤਰੀ ਨਰਿੰਦਰ ਪਾਲ ਸਿੰਘ (ਐਸ.ਜੀ.ਪੀ.ਏ 8.44) ਨੇ ਚੌਥਾ ਸਥਾਨ ਹਾਸਲ ਕੀਤਾ। ਇਸ ਮੌਕੇ ਤੇ ਡਾਇਰੈਕਟਰ ਡਾ. ਮਾਨਵ ਸੈਣੀ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਅੱਗੇ ਵੀ ਇਸੇ ਤਰ੍ਹਾਂ ਵਧੀਆ ਮੁਕਾਮ ਹਾਸਲ ਕਰਨ ਲਈ ਸ਼ੁਭਕਾਮਨਾਵਾ ਦਿੱਤੀਆਂ। ਐਚ.ਓ.ਡੀ ਡਾ. ਰਾਜੇਸ਼ ਕੁਮਾਰ ਨੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਕੋਆਰਡੀਨੇਟਰ, ਪ੍ਰੋਗਰਾਮ ਇੰਚਾਰਜ ਅਤੇ ਟੀਚਰਾਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਹੋਰ ਉੱਜਵਲ ਬਣਾਉਣ ਵਿੱਚ ਇਸੇ ਤਰ੍ਹਾਂ ਯੋਗਦਾਨ ਪਾਉਂਦੇ ਰਹਿਣ ਲਈ ਪ੍ਰੇਰਿਆ। ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੂੰ ਵਧਾਈ ਦਿੰਦੇ ਹੋਏ ਭਵਿੱਖ ਵਿੱਚ ਹੋਰ ਉਚਾਈਆਂ ਹਾਸਲ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਤੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਫੈਕਲਟੀ ਮੈਂਬਰ ਮਨਜੀਤ, ਅਮਨਪ੍ਰੀਤ ਕੌਰ, ਕਿਰਨਜੀਤ ਕੌਰ ਅਤੇ ਸੰਦੀਪ ਕਲੇਰ ਆਦਿ ਹਾਜ਼ਰ ਸਨ।

ਕੈਪਸ਼ਨ : ਤਸਵੀਰ ਵਿੱਚ ਕੇ.ਐਮ.ਐਸ ਕਾਲਜ ਦੇ ਹੋਣਹਾਰ ਵਿਦਿਆਰਥੀ।

error: copy content is like crime its probhihated