ਗੜ੍ਹਦੀਵਾਲਾ 9 ਅਪ੍ਰੈਲ (ਚੌਧਰੀ)
: ਸ਼੍ਰੋਮਣੀ ਗੁਰੁਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਆਈ. ਕਿਊ. ਏ. ਸੀ. ਅਤੇ ਕਮਰਸ ਵਿਭਾਗ ਵੱਲੋਂ ਇੱਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਡਾ. ਹਰਪ੍ਰੀਤ ਕੌਰ ਨੇ ਪਾਵਰ ਪੁਆਇੰਟ ਦੇ ਸਹਿਯੋਗ ਨਾਲ ‘ਇੰਟਲੈਕਚੂਅਲ ਪ੍ਰਾਪਰਟੀ ਰਾਈਟਸ’ ਬਾਰੇ ਵਿਦਿਆਰਥੀਆਂ ਨਾਲ ਵਿਸਥਾਰ ਪੂਰਵਕ ਚਰਚਾ ਕੀਤੀ ।ਇਸ ਸੈਮੀਨਾਰ ਵਿੱਚ ਵਿਿਦਆਰਥੀਆਂ ਨੂੰ ਪੇਟੈਂਟ, ਟ੍ਰੇਡ ਮਾਰਕ ਅਤੇ ਕਾਪੀ ਰਾਈਟਸ ਸੰਬੰਧੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਉਹਨਾਂ ਨੇ ਆਈ.ਪੀ.ਆਰ ਦੀ ਰਜਿਸਟ੍ਰੇਸ਼ਨ ਵਿਧੀ ਬਾਰੇ ਵਿਸਥਾਰਪੂਰਵਕ ਦੱਸਿਆ।ਮੰਚ ਸੰਚਾਲਨ ਦੀ ਭੂਮਿਕਾ ਮੈਡਮ ਕੁਸ਼ਮਾ ਵੱਲੋਂ ਬਾਖੂਬੀ ਨਿਭਾਈ ਗਈ। ਇਸ ਦੌਰਾਨ ਕਮਰਸ ਵਿਭਾਗ ਦੇ ਅਧਿਆਪਕ ਅਤੇ ਵਿਿਦਆਰਥੀ ਹਾਜ਼ਰ ਸਨ।








