Prime Punjab Times

Latest news
*ਵੈਦ ਕ੍ਰਿਸ਼ਨ ਮਿੱਤਰ (ਹਰੀ ਪਗੜੀ ਵਾਲਿਆਂ) ਦਾ ਪਿੰਡ ਕਾਲਰਾਂ ਵਿਖੇ ਵਿਧੀਪੂਰਵਕ ਰਸਮਾਂ ਨਾਲ ਅੰਤਿਮ ਸੰਸਕਾਰ* ਜਲ ਸਪਲਾਈ ਕਾਮਿਆਂ ਵਲੋਂ ਮੰਤਰੀ ਹਰਦੀਪ ਸਿੰਘ ਮੂੰਡੀਆ ਦੇ ਹਲਕਾ ਸਾਹਨੇਵਾਲ ਵਿੱਚ 5 ਸਤੰਬਰ ਨੂੰ ਲਗਾਏ ਜਾ ਰਹੇ ਲਗਾਤਾਰ ਮੋ... ਜ਼ੋਨਲ ਪੱਧਰੀ ਐਥਲੈਟਿਕਸ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ  ਖ਼ਾਲਸਾ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਵੱਲੋਂ ਨੈਤਿਕ ਸਿੱਖਿਆ ਸੰਬੰਧੀ ਵਿਸ਼ੇਸ਼ ਲੈਕਚਰ ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ
ADVERTISEMENT
You are currently viewing  ਕੇ.ਐਮ.ਐਸ ਕਾਲਜ ਦੇ ਬੀ.ਐਸ.ਸੀ ਮੈਡੀਕਲ ਲੈਬ ਸਾਇੰਸ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਡਾਇਰੈਕਟਰ ਡਾ.ਮਾਨਵ ਸੈਣੀ

 ਕੇ.ਐਮ.ਐਸ ਕਾਲਜ ਦੇ ਬੀ.ਐਸ.ਸੀ ਮੈਡੀਕਲ ਲੈਬ ਸਾਇੰਸ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਡਾਇਰੈਕਟਰ ਡਾ.ਮਾਨਵ ਸੈਣੀ

ਦਸੂਹਾ 10 ਅਪ੍ਰੈਲ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਵੱਲੋਂ ਸੈਸ਼ਨ ਨਵੰਬਰ 2023 ਦਾ ਨਤੀਜਾ ਘੋਸ਼ਿਤ ਕੀਤਾ ਗਿਆ। ਡਾਇਰੈਕਟਰ ਡਾ. ਮਾਨਵ ਸੈਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀ.ਐਸ.ਸੀ ਮੈਡੀਕਲ ਲੈਬ ਸਾਇੰਸ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ ਵਿੱਚ ਰਵਨੀਤ ਕੌਰ ਪੁੱਤਰੀ ਬਲਕਾਰ ਸਿੰਘ (ਐਸ.ਜੀ.ਪੀ.ਏ 8.84) ਨੇ ਪਹਿਲਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਅੰਜਲੀ ਪੁੱਤਰੀ ਵਿਕਰਾਂਤ (ਐਸ.ਜੀ.ਪੀ.ਏ 8.72) ਨੇ ਦੂਸਰਾ ਸਥਾਨ, ਮਨਪ੍ਰੀਤ ਕੌਰ ਪੁੱਤਰੀ ਹਰਜਿੰਦਰ ਸਿੰਘ (ਐਸ.ਜੀ.ਪੀ.ਏ 8.52) ਨੇ ਤੀਸਰਾ ਸਥਾਨ ਅਤੇ ਰੀਆ ਚੌਧਰੀ ਪੁੱਤਰੀ ਸੋਮ ਪੌਲ (ਐਸ.ਜੀ.ਪੀ.ਏ 8.44) ਨੇ ਚੌਥਾ ਸਥਾਨ ਹਾਸਲ ਕੀਤਾ। ਇਸ ਮੌਕੇ ਤੇ ਡਾਇਰੈਕਟਰ ਡਾ. ਮਾਨਵ ਸੈਣੀ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਅੱਗੇ ਵੀ ਇਸੇ ਤਰ੍ਹਾਂ ਵਧੀਆ ਮੁਕਾਮ ਹਾਸਲ ਕਰਨ ਲਈ ਸ਼ੁਭਕਾਮਨਾਵਾ ਦਿੱਤੀਆਂ। ਐਚ.ਓ.ਡੀ ਡਾ. ਰਾਜੇਸ਼ ਕੁਮਾਰ ਨੇ ਮੈਡੀਕਲ ਲੈਬ ਸਾਇੰਸ ਵਿਭਾਗ ਦੇ ਕੋਆਰਡੀਨੇਟਰ, ਪ੍ਰੋਗਰਾਮ ਇੰਚਾਰਜ ਅਤੇ ਟੀਚਰਾਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਹੋਰ ਉੱਜਵਲ ਬਣਾਉਣ ਵਿੱਚ ਇਸੇ ਤਰ੍ਹਾਂ ਯੋਗਦਾਨ ਪਾਉਂਦੇ ਰਹਿਣ ਲਈ ਪ੍ਰੇਰਿਆ। ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੂੰ ਵਧਾਈ ਦਿੰਦੇ ਹੋਏ ਭਵਿੱਖ ਵਿੱਚ ਹੋਰ ਉਚਾਈਆਂ ਹਾਸਲ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਤੇ ਮੈਡੀਕਲ ਲੈਬ ਸਾਇੰਸ ਵਿਭਾਗ ਦੇ ਫੈਕਲਟੀ ਮੈਂਬਰ ਜਗਰੂਪ ਕੌਰ, ਪਲਵਿੰਦਰ ਕੌਰ ਅਤੇ ਕੰਕਣ ਮਜੂਮਦਾਰ ਆਦਿ ਹਾਜ਼ਰ ਸਨ।

ਕੈਪਸ਼ਨ : ਤਸਵੀਰ ਵਿੱਚ ਕੇ.ਐਮ.ਐਸ ਕਾਲਜ ਦੇ ਹੋਣਹਾਰ ਵਿਦਿਆਰਥੀ।