Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਸੋਸਾਇਟੀ ਨੇ 99 ਵੇਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਦੌਰਾਨ 250 ਲੋੜਵੰਦਾਂ ਨੂੰ ਵੰਡਿਆ ਰਾਸ਼ਣ

ਸੋਸਾਇਟੀ ਨੇ 99 ਵੇਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਦੌਰਾਨ 250 ਲੋੜਵੰਦਾਂ ਨੂੰ ਵੰਡਿਆ ਰਾਸ਼ਣ

ਗੜ੍ਹਦੀਵਾਲਾ 10 ਅਪ੍ਰੈਲ (ਚੌਧਰੀ)

: ਅੱਜ ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜਦੀਵਾਲਾ ਵੱਲੋਂ 99 ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ। ਜਿਸ ਵਿਚ ਸੁਸਾਇਟੀ ਵੱਲੋਂ ਲਗਭਗ 250 ਦੇ ਕਰੀਬ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਜਿਨ੍ਹਾਂ ‘ਚ ਵਿਧਵਾ ਔਰਤਾਂ, ਅਨਾਥ ਬੱਚਿਆਂ, ਬਜੁਰਗ ਆਦਿ ਸ਼ਾਮਲ ਸਨ ।ਇਸ ਮੌਕੇ ਸੁਸਾਇਟੀ ਦੇ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ 10 ਮਈ ਨੂੰ ਸੋਸਾਇਟੀ ਵਲੋਂ 100 ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ ਕਰਵਾਇਆ ਜਾਵੇਗਾ।ਇਸ ਮੌਕੇ ਸੋਸਾਇਟੀ ਵਲੋਂ ਗੜ੍ਹਦੀਵਾਲਾ ਚ ਬਣੇ ਨਵੇਂ ਦਫਤਰ ਦਾ ਉਦਘਾਟਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੌਕੇ ਸ਼੍ਰੀ ਆਖੰਡ ਪਾਠ ਸਾਹਿਬ ਕਰਵਾਏ ਜਾਣਗੇ। ਜਿਨ੍ਹਾਂ ਦੇ ਭੋਗ 10 ਮਈ ਨੂੰ ਪਾਏ ਜਾਣਗੇ ਤੇ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਸਮੂਹ ਆਈਆਂ ਹੋਈਆਂ ਸੰਗਤਾਂ ਅਤੇ ਸਮੂਹ ਐਨ ਆਰ ਆਈ ਵੀਰਾਂ ਦਾ ਵੀ ਧੰਨਵਾਦ ਕੀਤਾ ਜੋ ਹਰ ਮਹੀਨੇ ਇਸ ਰਾਸ਼ਨ ਵੰਡ ਸਮਾਗਮ ਵਿਚ ਅਪਣਾ ਯੋਗਦਾਨ ਪਾਉਂਦੇ ਹਨ। ਜਿਨਾਂ ਵਿਚ ਵਿਸ਼ੇਸ਼ ਕਰਕੇ ਵੀਰ ਗੁਰਿੰਦਰ ਸਿੰਘ ਮੈਲਬੋਰਨ, ਹਰਜੀਤ ਸਿੰਘ ਕਨੇਡਾ ਤੇ ਮੈਲਬੋਰਨ ਦੀ ਸੰਗਤਾਂ, ਰਾਜ ਸਿੰਘ ਕਨੇਡਾ ਜੋ ਗੁਰ ਆਸਰਾ ਸੇਵਾ ਘਰ ਬਾਹਗਾ ਵਿਖੇ ਲਗਾਤਾਰ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ ਅਤੇ ਅਪਣੀ ਨੇਕ ਕਮਾਈ ਵਿੱਚੋਂ ਦਸਬੰਧ ਕੱਢਦੇ ਹਨ। ਇਸ ਸੁਸਾਇਟੀ ਵਲੋਂ ਐਨ ਆਰ ਆਈ ਵੀਰਾਂ ਦੀ ਚੜਦੀਕਲਾ ਲਈ ਅਰਦਾਸ ਵੀ ਕੀਤੀ ਗਈ। ਇਸ ਮੌਕੇ ਸੁਸਾਇਟੀ ਤੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ,ਕੈਸ਼ੀਅਰ ਪਰਸ਼ੋਤਮ ਸਿੰਘ ਬਾਹਗਾ,ਮਨਿੰਦਰ ਸਿੰਘ, ਗੁਰਵਿੰਦਰ ਸਿੰਘ,ਕਮਲਜੀਤ ਭਟੋਆ,ਜਸਵਿੰਦਰ ਸਿੰਘ, ਕਮਲਜੀਤ ਸਿੰਘ, ਸਰਬਜੀਤ ਬੁੱਟਰ, ਪ੍ਰਿਥੀਪਾਲ ਸਿੰਘ ਸਮੇਤ ਸੁਸਾਇਟੀ ਦੇ ਹੋਰ ਸੇਵਾਦਾਰ ਹਾਜਰ ਸਨ।