ਦਸੂਹਾ 12 ਅਪ੍ਰੈਲ (ਚੌਧਰੀ)
: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਦੇ ਡਾਇਰੈਕਟਰ ਡਾ. ਮਾਨਵ ਸੈਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਸੈਸ਼ਨ ਨਵੰਬਰ 2023 ਦਾ ਨਤੀਜਾ ਘੋਸ਼ਿਤ ਕੀਤਾ ਗਿਆ। ਬੀ.ਕੌਮ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ ਵਿੱਚ ਮੋਹਿਤ ਕੁਮਾਰ ਪੁੱਤਰ ਵੀਰ ਸਿੰਘ (ਐਸ.ਜੀ.ਪੀ.ਏ 7.48) ਨੇ ਪਹਿਲਾ ਸਥਾਨ, ਤਰਾਨਾ ਪੁੱਤਰੀ ਕੁਲਦੀਪ ਸਿੰਘ (ਐਸ.ਜੀ.ਪੀ.ਏ 7.24) ਨੇ ਦੂਸਰਾ ਸਥਾਨ, ਪਰਮਿੰਦਰ ਕੌਰ ਪੁੱਤਰੀ ਕਿਸ਼ੋਰੀ ਲਾਲ (ਐਸ.ਜੀ.ਪੀ.ਏ 6.72) ਨੇ ਤੀਸਰਾ ਸਥਾਨ ਹਾਸਲ ਕੀਤਾ। ਇਸ ਮੌਕੇ ਤੇ ਡਾਇਰੈਕਟਰ ਡਾ. ਮਾਨਵ ਸੈਣੀ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਅੱਗੇ ਵੀ ਇਸੇ ਤਰ੍ਹਾਂ ਵਧੀਆ ਮੁਕਾਮ ਹਾਸਲ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਐਚ.ਓ.ਡੀ ਡਾ. ਰਾਜੇਸ਼ ਕੁਮਾਰ ਨੇ ਕਾਮਰਸ ਵਿਭਾਗ ਦੇ ਕੋਆਰਡੀਨੇਟਰ, ਪ੍ਰੋਗਰਾਮ ਇੰਚਾਰਜ ਅਤੇ ਟੀਚਰਾਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਹੋਰ ਉੱਜਵਲ ਬਣਾਉਣ ਵਿੱਚ ਇਸੇ ਤਰ੍ਹਾਂ ਯੋਗਦਾਨ ਪਾਉਂਦੇ ਰਹਿਣ ਲਈ ਪ੍ਰੇਰਿਆ। ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੂੰ ਵਧਾਈ ਦਿੰਦੇ ਹੋਏ ਭਵਿੱਖ ਵਿੱਚ ਹੋਰ ਉਚਾਈਆਂ ਹਾਸਲ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਤੇ ਕਾਮਰਸ ਵਿਭਾਗ ਦੇ ਫੈਕਲਟੀ ਮੈਂਬਰ ਸੋਨਮ ਸਲਾਰੀਆ, ਅਮਨਦੀਪ ਕੌਰ ਅਤੇ ਨਵਨੀਤ ਕੌਰ ਆਦਿ ਹਾਜ਼ਰ ਸਨ।
ਕੈਪਸ਼ਨ : ਤਸਵੀਰ ਵਿੱਚ ਕੇ.ਐਮ.ਐਸ ਕਾਲਜ ਦੇ ਹੋਣਹਾਰ ਵਿਦਿਆਰਥੀ।








