Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਰਜਿ. ਦਸੂਹਾ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਸੂਬਾ ਪ੍ਰਧਾਨਾਂ ਨੂੰ ਮੰਗ ਪੱਤਰ ਭੇਜਿਆ ਜਾਵੇਗਾ – ਚੌਧਰੀ ਕੁਮਾਰ ਸੈਣੀ

ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਰਜਿ. ਦਸੂਹਾ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਸੂਬਾ ਪ੍ਰਧਾਨਾਂ ਨੂੰ ਮੰਗ ਪੱਤਰ ਭੇਜਿਆ ਜਾਵੇਗਾ – ਚੌਧਰੀ ਕੁਮਾਰ ਸੈਣੀ

ਦਸੂਹਾ 12 ਅਪ੍ਰੈਲ (ਚੌਧਰੀ) 

: ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਰਜਿ. ਦਸੂਹਾ ਦੀ ਮਹੀਨਾਵਾਰ ਮੀਟਿੰਗ ਕੇ.ਐਮ.ਐਸ ਕਾਲਜ ਦਸੂਹਾ ਵਿਖੇ ਹੋਈ, ਜਿਸਦੀ ਅਗਵਾਈ ਕਰਨਲ ਜੋਗਿੰਦਰ ਲਾਲ ਸ਼ਰਮਾ ਨੇ ਕੀਤੀ। ਮੀਟਿੰਗ ਦੀ ਜਾਣਕਾਰੀ ਦਿੰਦੇ ਹੋਏ ਸਕੱਤਰ ਜਰਨਲ ਚੌਧਰੀ ਕੁਮਾਰ ਸੈਣੀ ਨੇ ਦੱਸਿਆ ਕਿ ਫੈਡਸਨ ਪੰਜਾਬ (ਸਟੇਟ ਬਾਡੀ) ਦੀ 20 ਅਪ੍ਰੈਲ 2024 ਮੀਟਿੰਗ ਵਿੱਚ ਲੁਧਿਆਣਾ ਵਿਖੇ ਸ਼ਾਮਲ ਹੋਣ ਦਾ ਫੈਸਲਾ ਕੀਤਾ ਗਿਆ ਹੈ, ਜਿਸ ਵਿੱਚ 2024-25 ਦੀ ਪੰਜਾਬ ਬਾਡੀ ਦੀ ਚੋਣ ਕੀਤੀ ਜਾਵੇਗੀ। ਇਕ ਹੋਰ ਏਜੰਡੇ ਰਾਹੀਂ ਸਟੇਟ ਬਾਡੀ ਫੈਡਸਨ ਦੀਆਂ ਹਦਾਇਤਾਂ ਅਨੁਸਾਰ ਹੋ ਰਹੀਆਂ ਲੋਕ ਸਭਾ 2024 ਦੀਆਂ ਚੋਣਾਂ ਵਿੱਚ ਭਾਗ ਲੈਣ ਵਾਲੇ ਨੈਸ਼ਨਲ ਪਾਰਟੀਆਂ ਦੇ ਸੂਬੇ ਦੀਆਂ ਯੂਨਿਟਾਂ ਨੂੰ ਇਕ ਮੰਗ ਪੱਤਰ ਦਿੱਤਾ ਜਾਵੇਗਾ।

ਜਿਸ ਮੁਤਾਬਿਕ ਪੰਜਾਬ ਬੀ.ਜੇ.ਪੀ ਦੇ ਪ੍ਰਧਾਨ ਸੁਨੀਲ ਜਾਖੜ, ਆਪ ਪਾਰਟੀ ਦੇ ਪ੍ਰਧਾਨ ਭਗਵੰਤ ਸਿੰਘ ਮਾਨ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਰਮਿੰਦਰ ਸਿੰਘ ਰਾਜਾ ਵੜਿੰਗ ਨੂੰ ਮੰਗ ਪੱਤਰ ਰਾਹੀਂ ਮੰਗ ਕੀਤੀ ਗਈ ਕਿ ਸੀਨੀਅਰ ਸਿਟੀਜ਼ਨਜ਼ ਵੱਲੋਂ ਬੁਢਾਪਾ ਪੈਨਸ਼ਨ ਨੂੰ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤਾ ਜਾਵੇ, ਰੇਲਵੇ ਵਿਭਾਗ ਵੱਲੋਂ ਬੰਦ ਕੀਤੀ ਗਈ ਸੀਨੀਅਰ ਸਿਟੀਜ਼ਨਜ਼ ਦੀ ਸਹੂਲਤ ਨੂੰ ਮੁੜ ਬਹਾਲ ਕੀਤਾ ਜਾਵੇ, ਇਨਕਮ ਟੈਕਸ ਦੀ ਰਿਵੇਟ 5 ਲੱਖ ਤੋਂ ਵਧਾ ਕੇ 8 ਲੱਖ ਕੀਤੀ ਜਾਵੇ, ਬੈਂਕਾਂ ਦੀ ਵਿਆਜ ਦਰ ਸੀਨੀਅਰ ਸਿਟੀਜ਼ਨਜ਼ ਲਈ 0.50% ਤੋਂ ਵਧਾ ਕੇ 2 ਫੀਸਦੀ ਕੀਤੀ ਜਾਵੇ ਅਤੇ ਦੇਸ਼ ਭਰ ਵਿੱਚ ਸੀਨੀਅਰ ਸਿਟੀਜ਼ਨਜ਼ ਲਈ ਓਲਡ ਏਜ ਹੋਮਜ਼ ਬਣਾਏ ਜਾਣ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਡਾ. ਦਿਲਬਾਗ ਸਿੰਘ ਹੁੰਦਲ, ਰਿਟਾਇਰਡ ਪ੍ਰਿੰਸੀਪਲ ਸਤੀਸ਼ ਕਾਲੀਆ, ਰਿਟਾਇਰਡ ਹੈਡਮਾਸਟਰ ਰਣਬੀਰ ਚੰਦ, ਕਮਾਂਡੈਂਟ ਬਖਸ਼ੀਸ਼ ਸਿੰਘ, ਡਾ. ਅਮਰੀਕ ਸਿੰਘ ਬਸਰਾ, ਰਾਜਿੰਦਰ ਸਿੰਘ ਟਿੱਲੂਵਾਲ, ਵਿਨੋਦ ਕੁਮਾਰ ਚੌਹਾਨ, ਸ਼ਾਮ ਨਾਥ ਮਹਿਤਾ, ਇੰਦਰਜੀਤ, ਕਮਲ ਅਗਰਵਾਲ, ਜਗਮੋਹਨ ਸ਼ਰਮਾ ਅਤੇ ਅਨਿਲ ਕੁਮਾਰ ਆਦਿ ਹਾਜ਼ਰ ਸਨ।

ਕੈਪਸ਼ਨ : ਮੀਟਿੰਗ ਦੌਰਾਨ ਕਰਨਲ ਜੋਗਿੰਦਰ ਲਾਲ ਸ਼ਰਮਾ, ਚੌਧਰੀ ਕੁਮਾਰ ਸੈਣੀ, ਡਾ. ਦਿਲਬਾਗ ਸਿੰਘ ਹੁੰਦਲ ਅਤੇ ਰਿਟਾਇਰਡ ਪ੍ਰਿੰਸੀਪਲ ਸਤੀਸ਼ ਕਾਲੀਆ ਅਤੇ ਹੋਰ ਮੈਂਬਰ।

error: copy content is like crime its probhihated