Prime Punjab Times

Latest news
ਅਮਰਪ੍ਰੀਤ ਸਿੰਘ ਸੋਨੂੰ ਖਾਲਸਾ ਪ੍ਰਧਾਨ ਤੇ ਸੁਖਵਿੰਦਰ ਕੌਰ ਮੀਤ ਪ੍ਰਧਾਨ ਨਿਯੁਕਤ ਗੁਰਪ੍ਰੀਤ ਸਿੰਘ ਨੇ ਬਤੌਰ ਨਾਇਬ ਤਹਿਸੀਲਦਾਰ ਗੜ੍ਹਦੀਵਾਲਾ ਵਜੋਂ ਅਹੁਦਾ ਸੰਭਾਲਿਆ ਮਹਿਲਾਵਾਂ ਲਈ 1500 ਰੁ ਵਾਲੀ ਫ੍ਰੀ ਸਕੀਮ ਨੇ ਲੋਕਾਂ ਦੇ ਕੱਢੇ ਸਾਹ,ਕੀ ਬੋਲੇ ਸੀਨੀਅਰ ... ਅੰਕਿਤ ਸ਼ਰਮਾ ਯੂਥ ਕਾਂਗਰਸ ਗੜ੍ਹਦੀਵਾਲਾ ਦੇ ਪ੍ਰਧਾਨ ਨਿਯੁਕਤ  DAV ਪਬਲਿਕ ਸਕੂਲ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵਿੱਚ ਦਾਖਲਾ ਲੈਣ ਦੀ ਅਪੀਲ KMS ਕਾਲਜ ਦਸੂਹਾ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ - ਪ੍ਰਿੰਸੀਪਲ ਡਾ. ਮਾਨਵ ਸੈਣੀ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਪੁਲਿਸ ਲਾਈਨ ਗਰਾਊਂਡ ‘ਚ 1500 ਤੋਂ ਵੱਧ ਲੋਕਾਂ ਨੇ ਕੀਤਾ ਯੋਗ आयुष्मान आरोग्य केन्द्र जलोटा में योग दिवस मनाया ਅੰਤਰਰਾਸ਼ਟਰੀ ਯੋਗ ਦਿਵਸ 2026 ਮੌਕੇ ਬੀਬੀਐਮਬੀ ਵੱਲੋਂ ਸਮੂਹਿਕ ਯੋਗ ਸੈਸ਼ਨ ਦਾ ਸ਼ਾਨਦਾਰ ਆਯੋਜਨ
ADVERTISEMENT
You are currently viewing 30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ.ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ.ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ, 12 ਅਪ੍ਰੈਲ 2024 (PPT NEWS) 

: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪੱਖੋਵਾਲ, ਲੁਧਿਆਣਾ ਵਿਖੇ ਤਾਇਨਾਤ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ (ਬੀ.ਡੀ.ਪੀ.ਓ.) ਗੁਰਮੁਖ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੰਚਾਇਤ ਅਫ਼ਸਰ ਨੂੰ ਬਲਾਕ ਪੱਖੋਵਾਲ, ਲੁਧਿਆਣਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਪਰਮਜੀਤ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਅਧਿਕਾਰੀ ਉਸਦੀ ਅਤੇ ਇਸੇ ਦਫ਼ਤਰ ਵਿੱਚ ਕੰਮ ਕਰਦੇ ਤਿੰਨ ਹੋਰ ਪੰਚਾਇਤ ਸਕੱਤਰਾਂ ਦੀ ਤਨਖਾਹ ਜਾਰੀ ਕਰਨ ਬਦਲੇ ਉਨ੍ਹਾਂ ਤੋਂ 35000 ਰੁਪਏ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਨ੍ਹਾਂ ਨੇ ਹੁਣ ਤੱਕ ਆਪਸੀ ਯੋਗਦਾਨ ਜ਼ਰੀਏ 30,000 ਰੁਪਏ ਇਕੱਠੇ ਕਰ ਲਏ ਹਨ ਪਰ ਉਹ ਰਿਸ਼ਵਤ ਨਹੀਂ ਦੇਣਾ ਚਾਹੁੰਦੇ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਵਿੱਚ ਮੁਲਜ਼ਮ ਬੀਡੀਪੀਓ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

error: copy content is like crime its probhihated