Prime Punjab Times

Latest news
ਵੁਸ਼ੂ ਮੁਕਾਬਲਿਆਂ 'ਚ ਦਿਲਕਸ਼ ਸਿੰਘ ਦਾ ਸ਼ਾਨਦਾਰ ਪ੍ਰਦਰਸ਼ਨ,DAV ਕਲੱਸਟਰ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਕ... ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ ਲੁੱਟ-ਖੋਹ ਅਤੇ ਮੋਟਰਸਾਈਕਲ ਚੋਰੀ ਕਰਨ ਵਾਲੇ 2 ਦੋਸ਼ੀ ਕਾਬੂ, 4 ਬਾਈਕ ਅਤੇ ਗਹਿਣੇ ਬਰਾਮਦ DAV ਕਲੱਸਟਰ ਤਾਇਕਵਾਂਡੋ ਮੁਕਾਬਲਿਆਂ ਵਿੱਚ ਪਰੀਕਾ ਸ਼ਰਮਾ ਨੇ ਮਾਰੀ ਬਾਜ਼ੀ ਸੀਨੀਅਰ ਪੱਤਰਕਾਰ ਸੰਜੀਵ ਨਈਅਰ ਦੇ ਸਲਾਨਾ ਭੰਡਾਰੇ ਵਿੱਚ ਗੌਤਮ ਸੇਠ ਗੁੱਡੂ ਨੇ ਭਰੀ ਹਾਜ਼ਰੀ ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੰਡੇ ਨਿਯੁਕਤੀ ਪੱਤਰ ਹੈਰੋਇਨ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ दसूहा में सफाई कर्मचारियों द्वारा किए रोष प्रदर्शन को मिला संपूर्ण सहयोग 02 ਨੌਜਵਾਨ ਨਸ਼ੀਲੀਆਂ ਗੋਲੀਆਂ, ਡਰੱਗ ਮਨੀ ਤੇ ਕਾਰ ਸਮੇਤ ਚੜ੍ਹੇ ਪੁਲਿਸ ਦੇ ਹੱਥੇ  ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਨੇ ਜ਼ਿਲ੍ਹੇ ‘ਚ ਕੀਤਾ ਅਚਨਚੇਤ ਨਿਰੀਖਣ
ADVERTISEMENT
You are currently viewing *ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਗ਼ਰੀਬ ਅਤੇ ਜ਼ਰੂਰਤਮੰਦ ਵਿਦਿਆਰਥੀਆਂ ਨੂੰ ਸ.ਹਰਦੀਪ ਸਿੰਘ ਢਿੱਲੋਂ ਨੇ ਇੱਕ ਲੱਖ ਰੁਪਏ ਦੀ ਰਾਸ਼ੀ ਦਾਨ ਕੀਤੀ*

*ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਗ਼ਰੀਬ ਅਤੇ ਜ਼ਰੂਰਤਮੰਦ ਵਿਦਿਆਰਥੀਆਂ ਨੂੰ ਸ.ਹਰਦੀਪ ਸਿੰਘ ਢਿੱਲੋਂ ਨੇ ਇੱਕ ਲੱਖ ਰੁਪਏ ਦੀ ਰਾਸ਼ੀ ਦਾਨ ਕੀਤੀ*

ਗੜ੍ਹਦੀਵਾਲਾ 18 ਅਪ੍ਰੈਲ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਨੂੰ ਕਾਲਜ ਦੇ ਸਾਬਕਾ ਵਿਦਿਆਰਥੀ ਸ. ਹਰਦੀਪ ਸਿੰਘ ਢਿੱਲੋ ਨੇ ਇੱਕ ਲੱਖ ਰੁਪਏ ਦੀ ਰਾਸ਼ੀ ਦਾਨ ਕੀਤੀ। ਉਹਨਾਂ ਨੇ ਇਹ ਦਾਨ ਗਰੀਬ ਅਤੇ ਲੋੜਵੰਦ ਵਿਦਿਆਰਥੀਆਂ ਦੀ ਆਰਥਿਕ ਮੱਦਦ ਲਈ ਕੀਤਾ। ਸ. ਹਰਦੀਪ ਸਿੰਘ ਢਿੱਲੋਂ ਨੇ ਸਿੱਖਿਆ ਦੇ ਖੇਤਰ ਵਿੱਚ ਕਾਲਜ ਦੀਆਂ ਉਪਲੱਭਦੀਆਂ ਨੂੰ ਦੇਖਦੇ ਹੋਏ ਕਿਹਾ ਕਿ ਪੇਂਡੂ ਖੇਤਰ ਦੇ ਇਲਾਕੇ ਦਾ ਇਹ ਕਾਲਜ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਪ੍ਰਦਾਨ ਕਰਨ ਲਈ ਹਮੇਸ਼ਾ ਹੀ ਯਤਨਸ਼ੀਲ ਰਿਹਾ ਹੈ। ਉਹਨਾਂ ਕਿਹਾ ਕਿ ਇਸ ਕਾਲਜ ਤੋਂ ਪੜ੍ਹੇ ਵਿਦਿਆਰਥੀ ਉੱਚ ਅਹੁਦਿਆਂ ਤੇ ਵਿਰਾਜ ਮਾਨ ਸਮਾਜ ਦੇ ਸਾਰਥਕ ਕਾਰਜਾਂ ਵਿੱਚ ਆਪਣਾ ਯੋਗਦਾਨ ਪਾ ਰਹੇ ਹਨ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਪਹਿਲਾਂ ਵੀ ਕਾਲਜ ਦੇ ਸਾਬਕਾ ਵਿਦਿਆਰਥੀ ਲੋੜਵੰਦ ਤੇ ਗਰੀਬ ਵਿਦਿਆਰਥੀਆਂ ਨੂੰ ਸਮੇਂ-ਸਮੇਂ ਆਰਥਿਕ ਮਦਦ ਦਿੰਦੇ ਰਹਿੰਦੇ ਹਨ। ਉਹਨਾਂ ਨੇ ਆਸ ਪ੍ਰਗਟਾਈ ਕੇ ਆਉਣ ਵਾਲੇ ਸਮੇਂ ਵਿੱਚ ਵੀ ਸਾਬਕਾ ਵਿਦਿਆਰਥੀ ਕਾਲਜ ਨੂੰ ਇਸੇ ਤਰ੍ਹਾਂ ਆਰਥਿਕ ਸਹਾਇਤਾ ਦੇ ਕੇ ਕਾਲਜ ਦੀ ਬਿਹਤਰੀ ਲਈ ਆਪਣਾ ਯੋਗਦਾਨ ਪਾਉਂਦੇ ਰਹਿਣਗੇ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਸ. ਹਰਦੀਪ ਸਿੰਘ ਢਿੱਲੋਂ ਵੱਲੋਂ ਕੀਤੀ ਇਸ ਆਰਥਿਕ ਮੱਦਦ ਲਈ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਕੈਪਸ਼ਨ : ਸਰਦਾਰ ਹਰਦੀਪ ਸਿੰਘ ਢਿੱਲੋਂ ਕਾਲਜ ਦੇ ਪ੍ਰਿੰਸੀਪਲ ਡਾਕਟਰ ਜਸਪਾਲ ਸਿੰਘ ਨੂੰ ਇੱਕ ਲੱਖ ਰੁਪਏ ਦੀ ਰਾਸ਼ੀ ਭੇਂਟ ਕਰਦੇ ਹੋਏ

error: copy content is like crime its probhihated