Prime Punjab Times

Latest news
KMS ਕਾਲਜ ਵਿਖੇ ਦੋ ਰੋਜ਼ਾ NSS ਕੈਂਪ ਦੀ ਸਫਲਤਾਪੂਰਕ ਸਮਾਪਤੀ - ਪ੍ਰਿੰਸੀਪਲ ਡਾ. ਮਾਨਵ ਸੈਣੀ ਜ਼ਿਲ੍ਹਾ ਪੱਧਰੀ ਖੇਡਾਂ 'ਚ ਬਲਾਕ ਟਾਂਡਾ-2 ਨੇ 30 ਮੈਡਲ ਜਿੱਤ ਕੇ ਕੀਤਾ ਸ਼ਾਨਦਾਰ ਪ੍ਰਦਰਸ਼ਨ ਨਵੀਨਤਾ ਦੇ ਖੇਤਰ 'ਚ ਕਾਲਜ ਨੂੰ ਆਈ.ਆਈ.ਸੀ. ਵੱਲੋਂ ਮਿਲੇ 3.5 ਸਟਾਰ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਰਿਹਾਇਸ਼ 'ਤੇ ਕੀਤੀ ਛਾਪੇਮਾਰੀ ਰਾਮਲੀਲਾ ਦੀ ਸਮੀਖਿਆ ਮੀਟਿੰਗ ’ਚ ਅਯੁੱਧਿਆ ਧਾਮ ਦੀ ਯਾਤਰਾ ਕਰਨ ’ਤੇ ਬਣੀ ਸਹਿਮਤੀ 17 ਸਾਲਾ ਧੀ ਦਾ ਤੇਜ਼ਧਾਰ ਹਥਿਆਰ ਨਾਲ ਕ+ਤ+ਲ ਕਰਨ ਵਾਲੇ ਕਲਯੁਗੀ ਪਿਤਾ ਦੀ ਮਿਲੀ ਲਾ+ਸ਼ *ਸਬ ਇੰਸਪੈਕਟਰ ਪਰਵਿੰਦਰ ਸਿੰਘ ਧੂਤ ਹੋਏ ਪਦਉੱਨਤ, ਬਣੇ ਇੰਸਪੈਕਟ* ਖ਼ਾਲਸਾ ਕਾਲਜ ਵਿਖੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਅਤੇ ਸਲੋਗਨ ਮੁਕਾਬਲ... KMS ਕਾਲਜ ਵਿਖੇ ਐਨ.ਐੱਸ.ਐੱਸ. ਦੇ ਦੋ ਰੋਜ਼ਾ ਕੈਂਪ ਦੇ ਪਹਿਲੇ ਦਿਨ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ : ਪ੍ਰਿੰਸੀਪਲ ਡਾ. ਮ... *12ਵੀਂ ਨਾਰਥ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ 13 ਅਤੇ 14 ਨਵੰਬਰ ਨੂੰ ਕਰਵਾਈ ਜਾਵੇਗੀ : ਆਰ ਐਸ ਅਭੀ,ਅਸ਼ੋਕ ਕੁਮਾਰ*
ADVERTISEMENT
You are currently viewing ਸੇਫ ਸਕੂਲ ਵਾਹਨ ਪਾਲਿਸੀ’ – ਨਿਰਧਾਰਤ ਸ਼ਰਤਾਂ ਪੂਰੀਆਂ ਨਾ ਕਰਨ ਵਾਲੀਆਂ 7 ਸਕੂਲ ਬੱਸਾਂ ਦਾ ਹੋਇਆ ਚਲਾਨ

ਸੇਫ ਸਕੂਲ ਵਾਹਨ ਪਾਲਿਸੀ’ – ਨਿਰਧਾਰਤ ਸ਼ਰਤਾਂ ਪੂਰੀਆਂ ਨਾ ਕਰਨ ਵਾਲੀਆਂ 7 ਸਕੂਲ ਬੱਸਾਂ ਦਾ ਹੋਇਆ ਚਲਾਨ

ਹੁਸ਼ਿਆਰਪੁਰ, 18 ਅਪ੍ਰੈਲ (ਬਿਊਰੋ) 

–ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜ਼ਿਲ੍ਹਾ ਟਾਸਕ ਫੋਰਸ ਨੇ ਸਕੂਲ ਬੱਸਾਂ ਦੀ ਕੀਤੀ ਚੈਕਿੰਗ

 : ਜ਼ਿਲ੍ਹੇ ਵਿਚ ਅੱਜ ਮਾਨਯੋਗ ਪੰਜਾਬ ਐਂਡ ਹਰਿਆਣਾ ਹਾਈਕੋਰਟ ਅਤੇ ਪੰਜਾਬ ਰਾਜ ਬਾਲ ਅਧਿਕਾਰ ਸੰਭਾਲ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਟਾਸਕ ਫੋਰਸ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਦਿੱਲੀ ਇੰਟਰਨੈਸ਼ਨਲ ਸਕੂਲ, ਜੀ.ਐਮ.ਏ ਸਿਟੀ ਪਬਲਿਕ ਸਕੂਲ, ਅਕੈਡਮਿਕ ਹਾਈਟਸ ਪਬਲਿਕ ਸਕੂਲ ਅਤੇ ਸੇਂਟ ਜੋਸਫ ਕਾਨਵੈਂਟ ਸਕੂਲ ਰਾਜ ਕਲੋਨੀ ਕੈਂਪ ਵਿਚ 60 ਬੱਸਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਜਿਨ੍ਹਾਂ ਸਕੂਲ ਬੱਸਾਂ ਦੀ ਮਿਆਦ ਪੁੱਗ ਚੁੱਕੀ ਸੀ ਜਾਂ ਜਿਨ੍ਹਾਂ ਸਕੂਲ ਬੱਸਾਂ ਵਿਚ ਫਸਟ ਏਡ ਕਿੱਟਾਂ, ਅੱਗ ਬੁਝਾਉਣ ਵਾਲਾ ਯੰਤਰ, ਸੀ.ਸੀ.ਟੀ.ਵੀ ਕੈਮਰਾ, ਬੱਸ ਵਿਚ ਬੈਠਣ ਦੀ ਵੱਧ ਸਮਰੱਥਾ ਵਰਗੀਆਂ ਕਮੀਆਂ ਪਾਈਆਂ ਗਈਆਂ, ਉਨ੍ਹਾਂ 7 ਸਕੂਲ ਬੱਸਾਂ ਦਾ ਚਲਾਨ ਕੱਟਿਆ ਗਿਆ।
ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ, ਸਮਾਜ ਸੇਵਕ ਰਣਜੀਤ ਕੌਰ, ਟ੍ਰੈਫਿਕ ਇੰਚਾਰਜ ਦੀਪਕ ਕੁਮਾਰ ਅਤੇ ਸਮੂਹ ਟੀਮ ਵੱਲੋਂ ਵੱਖ-ਵੱਖ ਸਕੂਲਾਂ ਵਿਚ ਸੇਫ ਸਕੂਲ ਵਾਹਨ ਪਾਲਿਸੀ ਦੇ ਬਾਰੇ ਵਿਚ ਜਾਗਰੂਕਤਾ ਕੀਤੀ ਗਈ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਦੱਸਿਆ ਕਿ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਸਕੂਲ ਮੁਖੀਆਂ ਵੱਲੋਂ ਬੱਸਾਂ ਵਿਚ ਸਾਰੀਆਂ ਸ਼ਰਤਾਂ ਦੀ ਪਾਲਣਾ ਕਰਨਾ ਅਤਿ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਸੇਫ ਸਕੂਲ ਵਾਹਨ ਪਾਲਿਸੀ ਅਨੁਸਾਰ ਸ਼ਰਤਾਂ ਪੂਰੀਆਂ ਨਾ ਕਰਨ ਵਾਲੀਆਂ ਬੱਸਾਂ ਦੇ ਨਾਲ ਅਕਸਰ ਕੋਈ ਨਾ ਕੋਈ ਹਾਦਸਾ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਇਸ ਮੌਕੇ ਟਾਸਕ ਫੋਰਸ ਵੱਲੋਂ ਦੱਸਿਆ ਗਿਆ ਕਿ ਇਸ ਮੁਹਿੰਮ ਨੂੰ ਪੂਰੇ ਜ਼ਿਲ੍ਹੇ ਵਿਚ ਲਗਾਤਾਰ ਚਲਾਇਆ ਜਾਵੇਗਾ। ਟਾਸਕ ਫੋਰਸ ਵੱਲੋਂ ਸਾਰੇ ਸਕੂਲਾਂ ਨੂੰ ਹਦਾਇਤ ਕੀਤੀ ਗਈ ਕਿ ਸਾਰੇ ਡਰਾਈਵਰ ਅਤੇ ਅਟੈਂਡੈਂਟ ਆਪਣੀ ਯੂਨੀਫਾਰਮ ਜ਼ਰੂਰ ਪਾਉਣ, ਬੱਸਾਂ ਵਿਚ ਸਫਰ ਕਰਨ ਵਾਲੇ ਛੋਟੇ ਬੱਚਿਆਂ ਦਾ ਖਾਸ ਧਿਆਨ ਰੱਖਣ, ਉਨ੍ਹਾਂ ਦੇ ਬੱਸ ’ਤੇ ਚੜ੍ਹਨ ਅਤੇ ਉਤਰਦੇ ਸਮੇਂ ਸਹੀ ਤਰੀਕੇ ਨਾਲ ਰੋਡ ਕਰਾਸ ਕਰਵਾਉਣ ਅਤੇ ਜਿਨਾਂ ਸਕੂਲੀ ਬੱਸਾਂ ਵਿਚ ਕਮੀਆਂ ਪਾਈਆਂ ਗਈਆਂ ਹਨ, ਉਨ੍ਹਾਂ ਨੂੰ ਤੁਰੰਤ ਦੂਰ ਕੀਤਾ ਜਾਵੇ।