Prime Punjab Times

Latest news
ਸੀ.ਐਚ.ਸੀ ਭੂੰਗਾ ਵਿਖੇ ਪਲਸ ਪੋਲੀਓ ਤੇ ਰੁਟੀਨ ਟੀਕਾਕਰਨ ਸਬੰਧੀ ਵਿਸ਼ੇਸ਼ ਮੀਟਿੰਗ ਜ਼ਿਲ੍ਹੇ ਦੇ ਪੰਜ ਬਲਾਕਾਂ ‘ਚ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਸ਼ੁਰੂ  *श्री राधा कृष्ण मंदिर गढ़दीवाला में (साईं संध्या) 9वां वार्षिक उत्सव 21 जून से* ਗੜ੍ਹਦੀਵਾਲਾ ਦੇ ਪਿੰਡ ਭਟਲਾਂ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਲੋਕ ਮਿਲਣੀ ਦੌਰਾਨ ਹਲਕੇ ਦੇ ਲੋਕਾਂ ਦੀਆਂ ਸੁਣ... ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਜ਼ਿਲ੍ਹਾ ਹੁਸ਼ਿਆਰਪੁਰ ਦੀ ਮੀਟਿੰਗ ਹੋਈ ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਵਾਪਰੇ ਸੜਕ ਹਾਦਸੇ 'ਚ ਟਯੂਸ਼ਨ ਪੜ੍ਹ ਕੇ ਘਰ ਪਰਤ ਰਹੇ 16 ਸਾਲਾ ਨੌਜਵਾਨ ਦੀ ਮੌ+ਤ ਨਗਰ ਕੌਂਸਲ ਚੋਣਾਂ : ਸ਼ਾਮਚੁਰਾਸੀ ਦੇ 9 ਵਾਰਡਾਂ ’ਚੋਂ 6 ’ਚ ਆਮ ਆਦਮੀ ਪਾਰਟੀ, 2 ’ਚ ਕਾਂਗਰਸ ਪਾਰਟੀ ਅਤੇ ਇਕ ਆਜ਼ਾਦ ਉਮੀਦਵ... ਵਿਵੇਕ ਗੁਪਤਾ ਪੰਜਾਬ ਟ੍ਰੇਡਰਜ਼ ਕਮਿਸ਼ਨ (ਐਕਸਾਈਜ਼ ਐਂਡ ਟੈਕਸੇਸ਼ਨ) ਹਲਕਾ ਉੜਮੁੜ ਦੇ ਮੈਂਬਰ ਨਿਯੁਕਤ BBMB ਵੱਲੋਂ ਹਰ ਸਾਲ ਦੀ ਤਰਾਂ ਬਾਰਿਸ਼ ਰੁੱਤ ਤੋਂ ਪਹਿਲਾਂ ਅਗੇਤੀਆਂ ਤਿਆਰੀਆਂ ਲਈ ਬੈਠਕ ਤੇਜ਼ ਹਨੇਰੀ ਕਾਰਨ ਚਲਦੀ ਕਾਰ ਤੇ ਡਿੱਗਿਆ ਸਫੇਦੇ ਦਾ ਟਹਿਣਾ, ਵੱਡਾ ਹਾਦਸਾ....
ADVERTISEMENT
You are currently viewing ਪ੍ਰਕਾਸ਼ ਮਾਡਲ ਸੀਨੀਅਰ ਸੈਕੈਂਡਰੀ ਸਕੂਲ ਦੀ ਸਟੂਡੈਂਟ ਮਾਨਸੀ ਨੇ 96.46 ਪ੍ਰਤੀਸ਼ਤ ਅੰਕ ਲੈਕੇ ਪੰਜਾਬ ਚੋਂ ਮੈਰਿਟ ਹਾਸਿਲ ਕੀਤੀ

ਪ੍ਰਕਾਸ਼ ਮਾਡਲ ਸੀਨੀਅਰ ਸੈਕੈਂਡਰੀ ਸਕੂਲ ਦੀ ਸਟੂਡੈਂਟ ਮਾਨਸੀ ਨੇ 96.46 ਪ੍ਰਤੀਸ਼ਤ ਅੰਕ ਲੈਕੇ ਪੰਜਾਬ ਚੋਂ ਮੈਰਿਟ ਹਾਸਿਲ ਕੀਤੀ

ਨਵਾਂਸ਼ਹਿਰ, 19 ਅਪ੍ਰੈਲ (ਐਸਕੇ ਜੋਸ਼ੀ)

: ਪ੍ਰਕਾਸ਼ ਮਾੱਡਲ ਸੀਨੀਅਰ ਸੈਕੰਡਰੀ ਸਕੂਲ ਰਾਹੋਂ ਰੋਡ ਨਵਾਂਸ਼ਹਿਰ ਵਿਖੇ ਦਸਵੀਂ ਕਲਾਸ ਦੇ ਪੰਜਾਬ ਸਕੂਲ ਸਿੱਖਿਆ ਬੋਰਡ ਨਤੀਜੇ ਚ ਮਾਨਸੀ ਸਪੁੱਤਰੀ ਅਸ਼ੋਕ ਕੁਮਾਰ ਨੇ 627/650 ਨੰਬਰ 96.46 ਪ੍ਰਤੀਸ਼ਤ ਅੰਕ ਲੈਕੇ ਪੰਜਾਬ ਵਿੱਚੋਂ ਮੈਰਿਟ ਹਾਸਿਲ ਕੀਤੀ। ਇਸ ਮੌਕੇ ਸਕੂਲ ਡਾਇਰੈਕਟਰ ਕੈਂਡੀ ਸੁੱਖਰਾਜ ਸਿੰਘ ਨੇ ਵਿਦਿਆਰਥੀ ਮਾਨਸੀ, ਅਧਿਆਪਕ ਅਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਸਕੂਲ ਦੇ ਯੋਗ, ਮਿਹਨਤੀ ਅਤੇ ਤਜੂਰਬੇਕਾਰ ਸਟਾਫ਼ ਦੀ ਸ਼ਲਾਘਾ ਕੀਤੀ। ਪਿ੍ੰਸੀਪਲ ਤੇਜਿੰਦਰ ਕੌਰ ਨੇ ਸਟਾਫ ਅਤੇ ਬੱਚੇ ਦੇ ਮਾਪਿਆਂ ਦੀ ਮਿਹਨਤ ਅਤੇ ਲਗਨ ਤੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਮਾਨਸੀ ਦਾ ਮਿਠਾਈ ਖਿਲਾਕੇ ਮੁੱਹ ਮਿਠਾ ਕਰਵਾਇਆ ਅਤੇ ਸਕੂਲ ਚ ਮਿਠਾਈ ਵੱਡੀ। ਉਨ੍ਹਾਂ ਸਕੂਲ ਦੇ ਬਾਕੀ ਬਚਿਆਂ ਨੂੰ ਮਾਨਸੀ ਤੋਂ ਪ੍ਰੇਰਨਾ ਲੈਣ ਲਈ ਕਿਹਾ। ਉਨ੍ਹਾਂ ਕਿਹਾ ਕਿ ਅੱਜ ਲੜਕੀਆਂ ਅਤੇ ਲੜਕਿਆਂ ਨੂੰ ਬਰਾਬਰ ਪੜਾਈ ਅਤੇ ਖੇਡਾਂ ਲਈ ਜੀਵਨ ਵਿੱਚ ਭਰਪੂਰ ਸਹਿਯੋਗ ਦੇਣਾ ਚਾਹੀਦਾ ਹੈ। ਜਿੱਥੇ ਲੜਕੇ ਇੱਕ ਖਾਨਦਾਨ ਦਾ ਨਾਮ ਰੌਸ਼ਨ ਕਰਦੇ ਹਨ ਉੱਥੇ ਲੜਕੀਆਂ ਦੋ ਘਰ (ਪੇਕੇ ਅਤੇ ਸੋਹਰੇ) ਦਾ ਨਾਮ ਰੌਸ਼ਨ ਕਰਦਿਆਂ ਹਨ। ਜਰੂਰਤ ਹੈ ਉਨ੍ਹਾਂ ਨੂੰ ਪ੍ਰੋਤਸਾਹਿਤ ਕਰਨ ਦੀ। ਮਾਨਸੀ ਨੇ ਕਿਹਾ ਕਿ ਉਹ ਭਵਿੱਖ ਵਿਚ ਹੋਰ ਮਿਹਨਤ ਕਰ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਮ ਰੌਸ਼ਨ ਕਰ ਦੇਸ਼ ਦੀ ਸੇਵਾ ਕਰਨੀ ਚਾਹੁੰਦੀ ਹੈ। ਇਸ ਮੌਕੇ ਗੀਤਾ ਦੇਵੀ, ਸਰਬਜੀਤ ਕੌਰ, ਰੀਤੂ ਕਪੂਰ, ਸੁਰਿੰਦਰ ਕੌਰ, ਹਰਜਿੰਦਰ ਕੌਰ, ਪੂਨਮ ਕਪੂਰ, ਪਲਵੀ, ਮੀਨਾ ਰਾਣੀ ਅਤੇ ਰਾਜਵਿੰਦਰ ਕੌਰ ਅਤੇ ਸਟੂਡੈਂਟ ਮੋਜੂਦ ਸਨ।

error: copy content is like crime its probhihated