Prime Punjab Times

Latest news
DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ...
ADVERTISEMENT
You are currently viewing ਰਸਾਇਣ ਵਿਭਾਗ ਦੇ ਵਿਦਿਆਰਥੀਆਂ ਨੇ ਲਗਾਇਆ ਇੱਕ ਰੋਜ਼ਾਂ ‘ਵਿੱਦਿਅਕ ਟੂਰ’

ਰਸਾਇਣ ਵਿਭਾਗ ਦੇ ਵਿਦਿਆਰਥੀਆਂ ਨੇ ਲਗਾਇਆ ਇੱਕ ਰੋਜ਼ਾਂ ‘ਵਿੱਦਿਅਕ ਟੂਰ’

ਗੜ੍ਹਦੀਵਾਲਾ 20 ਅਪ੍ਰੈਲ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਲੋਂੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰiੰਮ੍ਰਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਿੱਖਿਆ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਪੋਸਟ ਗ੍ਰੇਜੁਏਟ ਰਸਾਇਣ ਵਿਭਾਗ ਦਾ ਵਿਦਿਅਕ ਟੁਰ ਹਿਮਾਚਲ ਪ੍ਰਦੇਸ਼ ਲਿਜਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਕਾਂਗੜਾ ਜ਼ਿਲ੍ਹੇ ਦਾ ਇਤਿਹਾਸਿਕ ਕਿਲ੍ਹਾ ਦੇਖਿਆ ਅਤੇ ਹਿਮਾਚਲ ਪ੍ਰਦੇਸ਼ ਦੇ ਪੁਰਾਤਨ ਵਿਭਾਗ ਵਲੋਂ ਬਣਾਏ ਗਏ ਅਜਾਇਬ ਘਰ ਦਾ ਵੀ ਦੋਰਾ ਕੀਤਾ। ਇਸ ਦੌਰਾਨ ਜਿੱਥੇ ਸਾਇੰਸ ਦੇ ਵਿਦਿਆਰਥੀਆਂ ਨੂੰ ਹਿਮਾਚਲ ਦੇ ਇਤਿਹਾਸ ਬਾਰੇ ਜਾਨਣ ਦਾ ਮੌਕਾ ਮਿਲਿਆ ਉਥੇ ਮਸ਼ਹੂਰ ਕਾਂਗੜਾ ਪੇਟਿੰਗਸ ਅਤੇ ਹੋਰ ਸ਼ਿਲਪ ਕਲਾਵਾਂ ਦੇ ਨਮੂਨਿਆਂ ਬਾਰੇ ਡੂੰਘੀ ਜਾਣਕਾਰੀ ਪ੍ਰਾਪਤ ਹੋਈ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਪਾਲਮਪੁਰ ਦੇ ‘ਚਾਹ ਬਗੀਚੇ’ ਅਤੇ ਕੁਦਰਤੀ ਨਜ਼ਾਰਿਆਂ ਦਾ ਵੀ ਆਨੰਦ ਮਾਣਿਆ। ਅਜਿਹੀਆ ਗਤੀਵਿਧੀਆ ਵਿਦਿਆਰਥੀਆਂ ਅੰਦਰ ਨਵੀਂ ਊਰਜਾ ਦਾ ਸੰਚਾਰ ਕਰਦੀਆਂ ਹਨ ਅਤੇ ਉਨ੍ਹਾਂ ਨੂੰ ਕੁਦਰਤ ਨਾਲ ਜੁੜਨ ਦੀ ਪ੍ਰੇਰਨਾ ਵੀ ਮਿਲਦੀ ਹੈ।ਇਹ ਟੂਰ ਰਸਾਇਣ ਵਿਭਾਗ ਦੇ ਡਾ. ਪੰਕਜ਼ ਸ਼ਰਮਾ ਡਾ. ਰਾਬਿਆ ਸ਼ਰਮਾ ਅਤੇ ਮੈਡਮ ਲਵਲੀਨ ਕੋਰ ਦੀ ਅਗਵਾਈ ਹੇਠ ਲਿਜਾਇਆ ਗਿਆ।

error: copy content is like crime its probhihated