ਦਸੂਹਾ, 21 ਅਪ੍ਰੈਲ (ਚੌਧਰੀ )
: ਹੁਸ਼ਿਆਰਪੁਰ ਤੋਂ ਲੋਕ ਸਭਾ ਚੋਣਾਂ ਲਈ ਭਾਜਪਾ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼ ਆਪਣੇ ਪਤੀ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨਾਲ ਦਸੂਹਾ ਵਿਖੇ ਪਹੁੰਚੇ ਅਤੇ ਪਾਰਟੀ ਵਰਕਰਾਂ ਨਾਲ ਲੋਕ ਸਭਾ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ। ਇਸ ਤੋਂ ਬਾਅਦ ਉਹ ਇਤਿਹਾਸਿਕ ਪ੍ਰਾਚੀਨ ਪਾਂਡਵ ਸਰੋਵਰ ਦਸੂਹਾ ਵਿਖੇ ਨਤਮਸਤਕ ਹੋਏ।ਇਸ ਮੌਕੇ ਅਨੀਤਾ ਸੋਮ ਪ੍ਰਕਾਸ਼ ਨੇ ਕਿਹਾ ਉਹ ਹੁਸ਼ਿਆਰਪੁਰ ਤੋਂ ਲੋਕ ਸਭਾ ਦੀ ਸੀਟ ਜਿੱਤ ਕੇ ਭਾਜਪਾ ਦੀ ਝੋਲੀ ਪਾਉਣਗੇ। ਇਸ ਮੌਕੇ ਉਹਨਾਂ ਕਿਹਾ ਪੰਜਾਬ ਸਰਕਾਰ ਵੱਲੋਂ ਝੂਠ ਦੀ ਬੁਨਿਆਦ ਉੱਤੇ ਮਹਿਲ ਉਸਾਰੇ ਗਏ ਹਨ ਤੇ ਪੰਜਾਬ ਅੰਦਰ ਕਿਸੇ ਤਰ੍ਹਾਂ ਦਾ ਵਿਕਾਸ ਨਹੀਂ ਹੋਇਆ ਤੇ ਪੰਜਾਬ ਦੇ ਲੋਕ ਹੋਣ ਆਪ ਪਾਰਟੀ ਕੋਲੋਂ ਆਪਣਾ ਖਹਿੜਾ ਛਡਾਉਣਾ ਚਾਹੁੰਦੇ ਹਨ। ਇਸ ਮੌਕੇ ਵੱਡੀ ਗਿਣਤੀ ਵਿੱਚ ਭਾਜਪਾ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ।








