Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖ਼ਰੀਦ ਤੇ ਲਿਫਟਿੰਗ ’ਚ ਤੇਜ਼ੀ ਲਿਆਉਣ ਦੀ ਹਦਾਇਤ

ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖ਼ਰੀਦ ਤੇ ਲਿਫਟਿੰਗ ’ਚ ਤੇਜ਼ੀ ਲਿਆਉਣ ਦੀ ਹਦਾਇਤ

ਹੁਸ਼ਿਆਰਪੁਰ, 24 ਅਪ੍ਰੈਲ (ਬਿਊਰੋ) 
–ਮਾਹਿਲਪੁਰ ਦਾਣਾ ਮੰਡੀ ਤੇ ਮਾਰਕਫੈਡ ਗੋਦਾਮ ਦੀ ਕੀਤੀ ਚੈਕਿੰਗ
–ਜ਼ਿਲ੍ਹੇ ਦੀਆਂ ਮੰਡੀਆਂ ’ਚ 35154 ਮੀਟ੍ਰਿਕ ਟਨ ਦੀ ਹੋਈ ਖ਼ਰੀਦ

: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਮਾਹਿਲਪੁਰ ਦਾਣਾ ਮੰਡੀ ਤੇ ਮਾਰਕਫੈਡ ਗੋਦਾਮ ਦੀ ਚੈਕਿੰਗ ਕਰਦਿਆਂ ਸਬੰਧਤ ਅਧਿਕਾਰੀਆਂ ਤੇ ਖ਼ਰੀਦ ਏਜੰਸੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਪਹੁੰਚੀ ਕਣਕ ਦੀ ਖ਼ਰੀਦ ਤੇ ਲਿਫਟਿੰਗ ਵਿਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ 35237 ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ 35154 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਪਨਗਰੇਨ ਵਲੋਂ 12987 ਮੀਟ੍ਰਿਕ ਟਨ, ਮਾਰਕਫੈਡ ਵਲੋਂ 4897, ਪਨਸਪ ਵਲੋਂ 7206, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 6323, ਐਫ.ਸੀ.ਆਈ ਵਲੋਂ 2921 ਅਤੇ ਵਪਾਰੀਆਂ ਵਲੋਂ 820 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਖ਼ਰੀਦ ਕੀਤੀ ਗਈ ਕਣਕ ਲਈ ਕਿਸਾਨਾਂ ਨੂੰ 51.80 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿਚ ਲਿਫਟਿੰਗ ਦਾ ਕੰਮ ਵੀ ਤੇਜ਼ੀ ਨਾਲ ਜਾਰੀ ਹੈ ਅਤੇ ਅਧਿਕਾਰੀਆਂ ਨੂੰ ਖ਼ਰੀਦ ਕੀਤੀ ਕਣਕ ਦੀ ਨਾਲੋ-ਨਾਲ ਲਿਫਟਿੰਗ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਕਣਕ ਦੀ ਸੁਚਾਰੂ ਖ਼ਰੀਦ ਨੂੰ ਲੈ ਕੇ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੰਡੀਆਂ ਵਿਚ ਕਣਕ ਦਾ ਇਕ-ਇਕ ਦਾਣਾ ਖਰੀਦਿਆਂ ਜਾਵੇਗਾ। ਉਨ੍ਹਾਂ ਕਿਹਾ ਕਿ ਲਿਫਟਿੰਗ ਦਾ ਰੋਜ਼ਾਨਾ ਟੀਚਾ ਪੂਰਾ ਕਰਨ ਲਈ ਸਾਰੇ ਸਬੰਧਤ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ ਜਾ ਚੁੱਕੇ ਹਨ ਅਤੇ ਇਸ ਦੀ ਰੋਜ਼ਾਨਾ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੰਡੀਆਂ ਵਿਚ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲਿਆਂਦੀ ਜਾਵੇ ਅਤੇ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਫ਼ਸਲ ਦੀ ਕਟਾਈ ਨਾ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਸ਼ਾਮ ਦੇ ਸਮੇਂ ਕੰਬਾਇਨਾਂ ਨਾਲ ਕਣਕ ਦੀ ਕਟਾਈ ਕਰਵਾਉਣ ਸਮੇਂ ਕੰਬਾਇਨਾਂ ਨਮੀ ਵਾਲੀ ਫ਼ਸਲ ਵੀ ਕੱਟ ਦਿੰਦੀਆਂ ਹਨ, ਜਿਸ ਨਾਲ ਫਸਲ ਵਿਚ ਨਮੀ ਦੀ ਮਾਤਰਾ ਵੱਧ ਜਾਂਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਦ ਦੀ ਰਹਿੰਦ-ਖੂਹੰਦ ਅਤੇ ਨਾੜ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾਵੇ।

—