Prime Punjab Times

Latest news
KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ ਗੜ੍ਹਦੀਵਾਲਾ ਦੇ 11 ਵਾਰਡਾਂ ’ਚੋਂ 7 ’ਚ ਆਪ, 3 ’ਚ ਕਾਂਗਰਸ ਪਾਰਟੀ ਤੇ 01 ਆਜ਼ਾਦ ਉਮੀਦਵਾਰ ਜੇਤੂ..  
ADVERTISEMENT
You are currently viewing ਸੁਸਾਇਟੀ ਨੇ ਲਾਪਤਾ ਬਜੁਰਗ ਨੂੰ ਪਰਿਵਾਰ ਨਾਲ ਮਿਲਾਇਆ

ਸੁਸਾਇਟੀ ਨੇ ਲਾਪਤਾ ਬਜੁਰਗ ਨੂੰ ਪਰਿਵਾਰ ਨਾਲ ਮਿਲਾਇਆ

ਗੜ੍ਹਦੀਵਾਲਾ 30 ਅਪ੍ਰੈਲ (ਚੌਧਰੀ)

: ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਅੱਜ ਲਗਭਗ 15 ਦਿਨ ਪਹਿਲਾਂ ਲਾਪਤਾ ਹੋਏ ਬਜੁਰਗ ਹਰਬੰਸ ਸਿੰਘ ਨੂੰ ਉਸ ਦੇ ਪਰਿਵਾਰ ਨਾਲ ਮਿਲਾਇਆ। ਇਸ ਬਾਰੇ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਇਹ ਬਾਪੂ ਜੀ ਲਗਭਗ 15 ਦਿਨ ਪਹਿਲਾਂ ਲਾਵਾਰਸ ਹਾਲਤ ‘ਚ ਪਿੰਡ ਗੋਂਦਪੁਰ ਦੇ ਨੇੜੇਮਿਲੇ ਸੀ।ਉਸ ਵਕਤ ਇਹ ਬਜੁਰਗ ਅਪਣੇ ਬਾਰੇ ਕੁਝ ਵੀ ਬੋਲ ਕੇ ਦੱਸ ਨਹੀਂ ਸਕਦੇ ਸੀ ਅਤੇ ਪਿੰਡ ਬਾਹਲਾ ਤੋਂ ਵੀਰ ਜੀਵਨ ਸਿੰਘ ਇਨ੍ਹਾਂ ਨੂੰ ਗੁਰੂ ਆਸਰਾ ਸੇਵਾ ਕਰ ਛੱਡ ਕੇ ਗਏ ਸਨ ਜਿੱਥੇ ਇਹਨਾਂ ਦੀ ਦੇਖਭਾਲ ਤੇ ਸੰਭਾਲ ਕੀਤੀ ਜਾ ਰਹੀ ਸੀ ਅਤੇ ਅੱਜ ਅਚਾਨਕ ਬਾਪੂ ਜੀ ਦੇ ਨੁੰਹ ਅਤੇ ਪੁੱਤਰ ਅਪਣੇ ਲਾਪਤਾ ਹੋਏ ਪਿਤਾ ਜੋ ਕਿ ਬੋਲ ਨਹੀਂ ਸਕਦੇ ਸਨ ਬਾਰੇ ਦੱਸਣ ਪਹੁੰਚੇ ਤਾਂ ਅਚਾਨਕ ਜਦੋਂ ਉਨ੍ਹਾਂ ਨੂੰ ਸੁਸਾਇਟੀ ਮੈਂਬਰਾਂ ਵਲੋਂ ਉਨ੍ਹਾਂ ਦੇ ਪਿਤਾ ਨਾਲ ਮਿਲਾਇਆ ਗਿਆ ਤਾਂ ਉਨ੍ਹਾਂ ਦੀ ਖੁਸ਼ੀ ਦਾ ਕੋਈ ਟਿਕਾਣਾ ਨਾ ਰਿਹਾ।ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਸੰਸਥਾ ਦਾ ਤਹਿ ਦਿਲੋਂ ਧਨਵਾਦ ਕੀਤਾ। ਇਸ ਮੌਕੇ ਮੁੱਖ ਸੇਵਾਦਾਰ ਮਨਜਤ ਸਿੰਘ ਤਲਵੰਡੀ, ਕੈਸ਼ੀਅਰ ਪਰਸ਼ੋਤਮ ਸਿੰਘ ਬਾਹਗਾ, ਮਨਿੰਦਰ ਸਿੰਘ, ਜਸਵਿੰਦਰ ਸਿੰਘ, ਕਮਲਜੀਤ ਸਿੰਘ ਤੇ ਸੁਸਾਇਟੀ ਦੇ ਹੋਰ ਮੈਂਬਰ ਹਾਜ਼ਰ ਸਨ।

error: copy content is like crime its probhihated