Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਸ.ਸ.ਸ.ਸ ਹਾਜੀਪੁਰ ਸਾਨੀਆ ਨੇ ਕੀਤਾ ਮੈਰਿਟ ਸੂਚੀ ‘ਚ ਨਾਮ ਦਰਜ

ਸ.ਸ.ਸ.ਸ ਹਾਜੀਪੁਰ ਸਾਨੀਆ ਨੇ ਕੀਤਾ ਮੈਰਿਟ ਸੂਚੀ ‘ਚ ਨਾਮ ਦਰਜ

ਹਾਜੀਪੁਰ / ਦਸੂਹਾ , 1 ਮਈ (ਚੌਧਰੀ) 

: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਬਾਰ੍ਹਵੀਂ ਬੋਰਡ ਪ੍ਰੀਖਿਆ ਦੇ ਨਤੀਜੇ ਅਨੁਸਾਰ ਰਘੁਬੀਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਜੀਪੁਰ ਦੀ ਹੋਣਹਾਰ ਵਿਦਿਆਰਥਣ ਸਾਨੀਆ ਨੇ ਮੈਰਿਟ ਸੂਚੀ ਵਿੱਚ ਨਾਮ ਦਰਜ ਕਰਕੇ ਨਾਮ ਰੌਸ਼ਨ ਕੀਤਾ ਹੈ। ਸਕੂਲ ਮੁਖੀ ਪ੍ਰਿੰਸੀਪਲ ਸੰਜੀਵ ਕੁਮਾਰ ਨੇ ਦੱਸਿਆ ਕਿ ਇਸ ਮਾਣਮੱਤੀ ਪ੍ਰਾਪਤੀ ਲਈ ਵਿਦਿਆਰਥਣ ਦੀ ਮਿਹਨਤ, ਮਾਪਿਆਂ ਦਾ ਸਹਿਯੋਗ ਅਤੇ ਅਧਿਆਪਕਾਂ ਦੀ ਯੋਗ ਅਗਵਾਈ ਬੇਹੱਦ ਸ਼ਲਾਘਾਯੋਗ ਹੈ। ਉਨ੍ਹਾਂ ਦੱਸਿਆ ਕਿ ਸਕੂਲ ਦੀ ਬਾਰ੍ਹਵੀਂ ਨਾਨ ਮੈਡੀਕਲ ਦੀ ਵਿਦਿਆਰਥਣ ਸਾਨੀਆ ਸਪੁੱਤਰੀ ਰਾਜਿੰਦਰ ਕੁਮਾਰ ਅਤੇ ਨੀਨਾ ਦੇਵੀ ਨੇ 500 ਵਿੱਚੋਂ 491 ਅੰਕ ਲੈ ਕੇ 98.2 ਫ਼ੀਸਦੀ ਅੰਕਾਂ ਨਾਲ ਸੂਬੇ ਭਰ ਵਿੱਚ 10ਵਾਂ ਰੈਂਕ ਹਾਸਿਲ ਕੀਤਾ। ਇਸ ਮੌਕੇ ਪ੍ਰਿੰ. ਸੰਜੀਵ ਕੁਮਾਰ ਵੱਲੋਂ ਇਸ ਖ਼ੁਸ਼ੀ ਦੇ ਮੌਕੇ ਵਿਦਿਆਰਥਣ ਸਾਨੀਆ ਦੇ ਘਰ ਸਰਿਆਣਾ ਵਿਖੇ ਪਹੁੰਚ ਕੇ ਮੂੰਹ ਮਿੱਠਾ ਕਰਵਾਇਆ ਅਤੇ ਮਾਪਿਆਂ ਨੂੰ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਦੇ ਨਾਲ ਹੋਰਨਾਂ ਤੋਂ ਇਲਾਵਾ ਲੈਕਚਰਾਰ ਕ੍ਰਿਸ਼ਨ ਕੁਮਾਰ, ਸਮਰਜੀਤ ਸਿੰਘ, ਗੁਰਦਿਆਲ ਸਿੰਘ, ਸੁਰਿੰਦਰ ਸਿੰਘ ਅਤੇ ਹੋਰ ਹਾਜਰ ਸਨ।

ਫੋਟੋ: ਬਾਰ੍ਹਵੀਂ ਦੀ ਮੈਰਿਟ ਸੂਚੀ ਵਿੱਚ ਆਉਣ ਦੇ ਹੋਣਹਾਰ ਵਿਦਿਆਰਥਣ ਸਾਨੀਆ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਪ੍ਰਿੰ. ਸੰਜੀਵ ਕੁਮਾਰ ਸ. ਸ. ਸ. ਸ. ਹਾਜੀਪੁਰ ਅਤੇ ਹੋਰ।