Prime Punjab Times

Latest news
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन
ADVERTISEMENT
You are currently viewing ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇਕ ਵਿਸ਼ੇਸ਼ ਲੈਕਚਰ ਕਰਵਾਇਆ ਗਿਆ

ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇਕ ਵਿਸ਼ੇਸ਼ ਲੈਕਚਰ ਕਰਵਾਇਆ ਗਿਆ

ਗੜ੍ਹਦੀਵਾਲਾ 1 ਮਈ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜੀਏਟ ਸੀਨੀ, ਸੈਕੰ. ਸਕੂਲ ਗੜ੍ਹਦੀਵਾਲਾ ਵਿਖੇ ਪ੍ਰਧਾਨ ਐਡਵੋਕੇਟ  ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ ( ਵਿਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਸਦਕਾ ਪ੍ਰਿੰ. ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਧਰਮ ਅਧਿਐਨ ਵਿਭਾਗ ਵੱਲੋਂ  ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ) ਦੇ ਦਿਸ਼ਾ- ਨਿਰਦੇਸ਼ਾ ਅਨੁਸਾਰ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇਕ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਮੌਕੇ ਮੈਡਮ ਜਤਿੰਦਰ ਕੌਰ ਨੇ ਗੁਰੂ ਅਰਜਨ ਸਾਹਿਬ ਜੀ’ ਦੇ ਜਨਮ ਦਿਹਾੜੇ ਦੇ ਸੰਬੰਧ ਵਿੱਚ ਵਿਦਿਆਰਥੀਆਂ ਨੂੰ  ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਹਨਾਂ ਨੇ ਵਿਦਿਆਰਥੀਆਂ ਨੂੰ ਗੁਰੂ ਅਰਜਨ ਸਾਹਿਬ ਜੀ  ਦੇ ਜੀਵਨ ਬਾਣੀ ਤੋਂ ਸੇਧ ਲੈਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ   ਡਾ. ਜਸਪਾਲ ਸਿੰਘ ਜੀ ਨੇ ਕਿਹਾ ਕਿ ਅਜਿਹੇ ਲੈਕਚਰਾਂ  ਤੋਂ ਵਿਦਿਆਰਥੀ ਸੇਧ ਪ੍ਰਾਪਤ ਕਰਕੇ ਨਰੋਏ ਸਮਾਜ ਦੀ ਸਿਰਜਣਾ  ਵਿੱਚ  ਯੋਗਦਾਨ  ਪਾਉਣ ਦੇ ਕਾਬਿਲ  ਬਣਦੇ  ਹਨ। ਇਸ ਮੌਕੇ  ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

error: copy content is like crime its probhihated