Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਭਾਜਪਾ ਹਰਾਓ ਦੇਸ਼ ਬਚਾਓ ਦੇ ਨਾਅਰਿਆਂ ਨਾਲ ਕਲਾਨੌਰ ‘ਚ ਕਿਸਾਨਾਂ ਵੱਲੋਂ ਦਿਨੇਸ਼ ਬੱਬੂ ਦਾ ਕੀਤਾ ਗਿਆ ਭਾਰੀ ਵਿਰੋਧ

ਭਾਜਪਾ ਹਰਾਓ ਦੇਸ਼ ਬਚਾਓ ਦੇ ਨਾਅਰਿਆਂ ਨਾਲ ਕਲਾਨੌਰ ‘ਚ ਕਿਸਾਨਾਂ ਵੱਲੋਂ ਦਿਨੇਸ਼ ਬੱਬੂ ਦਾ ਕੀਤਾ ਗਿਆ ਭਾਰੀ ਵਿਰੋਧ

ਬਟਾਲਾ (ਅਵਿਨਾਸ਼ ਸ਼ਰਮਾ)

ਵਿਰੋਧ ਨੂੰ ਦੇਖਦੇ ਹੋਏ ਪ੍ਰਸ਼ਾਸਨ ਵੱਲੋਂ ਭਾਜਪਾ ਉਮੀਦਵਾਰ ਦਿਨੇਸ਼ ਬੱਬੂ ਨਵ ਮੀਟਿੰਗ ਕਰਾਉਣ ਦਾ ਦਿੱਤਾ ਭਰੋਸਾ ਦੇਣ ਦੇ ਬਾਵਜੂਦ ਮੀਟਿੰਗ ਨਹੀਂ ਕਰਵਾਈ ਗਈ

: ਅੱਜ ਸੰਯੁਕਤ ਕਿਸਾਨ ਮੋਰਚੇ ਦੇ ਫੈਸਲੇ ਅਨੁਸਾਰ ਪਾਰਲੀਮੈਂਟ ਹਲਕਾ ਗੁਰਦਾਸਪੁਰ ਤੋਂ ਭਾਜਪਾ ਦੇ ਉਮੀਦਵਾਰ ਦਿਨੇਸ਼ ਬੱਬੂ ਦੇ ਕਲਾਨੌਰ ਪਹੁੰਚਣ ਤੇ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਿਲ ਜਥੇਬੰਦੀਆਂ ਜਮਹੂਰੀ ਕਿਸਾਨ ਸਭਾ ਪੰਜਾਬ, ਪੰਜਾਬ ਕਿਸਾਨ ਯੂਨੀਅਨ ,ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਭਾਰਤੀ ਕ੍ਰਾਂਤੀਕਾਰੀ ਯੂਨੀਅਨ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਕੁਲ ਹਿੰਦ ਕਿਸਾਨ ਸਭਾ ਅਜੇ ਭਵਨ, ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਵਿੱਚ ਸੈਂਕੜੇ ਕਿਸਾਨਾਂ ਨੇ ਜਬਰਦਸਤ ਵਿਰੋਧ ਕੀਤਾ ਬੀਜੇਪੀ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਅਤੇ ਭਾਜਪਾ ਦੇ ਉਮੀਦਵਾਰ ਦਿਨੇਸ਼ ਬੱਬੂ ਤੋਂ ਸਵਾਲਾਂ ਦੇ ਜਵਾਬ ਮੰਗਣ ਦੀ ਮੰਗ ਕੀਤੀ ਜਿਸ ਤੇ ਪੁਲਿਸ ਪ੍ਰਸ਼ਾਸਨ ਨੇ ਸਹਿਮਤੀ ਪ੍ਰਗਟ ਕਰਦੇ ਹੋਏ ਉਹਨਾਂ ਨਾਲ ਸਵਾਲ ਜਵਾਬ ਕਰਨ ਦਾ ਵਿਸ਼ਵਾਸ ਦਵਾਇਆ ਪਰੰਤੂ ਬਾਅਦ ਵਿੱਚ ਆਪਣੇ ਵਾਅਦੇ ਤੋਂ ਪ੍ਰਸ਼ਾਸਨ ਮੁੱਕਰ ਗਿਆ ਜਿਸ ਕਰਕੇ ਕਿਸਾਨਾਂ ਨੇ ਲੰਬਾ ਸਮਾਂ ਟਰੈਫਿਕ ਜਾਮ ਕਰਕੇ ਬੀਜੇਪੀ ਹਰਾਓ ਦੇਸ਼ ਬਚਾਓ ਦੇ ਨਾਅਰੇ ਲਾਉਂਦੇ ਹੋਏ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਤੁਸੀਂ ਕਿਸਾਨਾ ਮਜ਼ਦੂਰਾਂ ਦੁਕਾਨਦਾਰ ਅਤੇ ਆਮ ਲੋਕਾਂ ਦਾ ਭਲਾ ਚਾਹੁੰਦੇ ਹੋ ਤਾਂ ਬੀਜੇਪੀ ਨੂੰ ਹਰ ਹਾਲ ਦੇ ਵਿੱਚ ਗੱਦੀ ਤੋਂ ਲਾਂਭੇ ਕਰ ਕਰਕੇ ਦੇਸ਼ ਨੂੰ ਕਾਰਪੋਰੇਟਾਂ ਦੇ ਹਵਾਲੇ ਕਰਨ ਦੀ ਨੀਤੀ ਦਾ ਡੱਟ ਕੇ ਵਿਰੋਧ ਕਰੋ ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਜੀਤ ਸਿੰਘ ਕਾਹਲੋ ਪ੍ਰਧਾਨ, ਜਮਹੂਰੀ ਕਿਸਾਨ ਸਭਾ ਜਿਲਾ ਗੁਰਦਾਸਪੁਰ, ਗੁਰਿੰਦਰ ਸਿੰਘ ਲਾਡੀ ਘੁਮਾਣ, ਜ਼ਿਲਾ ਪ੍ਰਧਾਨ, ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਕੁਲਦੀਪ ਸਿੰਘ ਪ੍ਰਧਾਨ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਅਸ਼ਵਨੀ ਕੁਮਾਰ ਲੱਖਣ ਕਲਾਂ ਪ੍ਰਧਾਨ, ਪੰਜਾਬ ਕਿਸਾਨ ਯੂਨੀਅਨ, ਪਲਵਿੰਦਰ ਸਿੰਘ ਬਲਾਕ ਪ੍ਰਧਾਨ ਕਿਰਤੀ ਕਿਸਾਨ ਯੂਨੀਅਨ ਗੁਰਮੁਖ ਸਿੰਘ ਬਲਾਕ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ, ਹਰਵਿੰਦਰ ਸਿੰਘ ਪ੍ਰਧਾਨ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਬਲਦੇਵ ਸਿੰਘ ਖਹਿਰਾ, ਪ੍ਰਧਾਨ ਕੁਲ ਹਿੰਦ ਕਿਸਾਨ ਸਭਾ ਅਜੇ ਭਵਨ, ਮਾਸਟਰ ਸਰਦੂਲ ਸਿੰਘ ਬਰੀਲਾ , ਬਲਜੀਤ ਸਿੰਘ ਗੁਰਾਇਆ ਬਲਰਾਜ ਸਿੰਘ ਬਿਸ਼ਨਕੋਟ, ਸਲਵਿੰਦਰ ਸਿੰਘ ਗੋਸਲ, ਜਰਨੈਲ ਸਿੰਘ, ਕਾਮਰੇਡ ਜਗਜੀਤ ਸਿੰਘ ਕਲਾਨੌਰ ਮਨਜੀਤ ਸਿੰਘ ਅਦਾਲਤ ਪੁਰ, ਕਮਲਜੀਤ ਸਿੰਘ ਰੋੜ ਖਹਿਰਾ, ਸੁਵਿੰਦਰ ਸਿੰਘ ਆੜਤੀ ਰੋੜ ਖਹਿਰਾ, ਸਤਨਾਮ ਸਿੰਘ ਬਲਾਰੀਆ, ਸੁਖਵਿੰਦਰ ਸਿੰਘ ,ਰੋਸ਼ਨ ਲਾਲ ਜੋਸ਼ੀ, ਤੇ ਹੋਰ ਸੈਂਕੜਿਆਂ ਦੀ ਗਿਣਤੀ ਦੇ ਵਿੱਚ ਕਿਸਾਨ ਹਾਜ਼ਰ ਸਨ ।