Prime Punjab Times

Latest news
ਬਹੇੜਾ ਬਾੜੀ ਖੱਡ ’ਤੇ 2.03 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਹਾਈ ਲੈਵਲ ਪੁਲ - ਡਾ.ਰਵਜੋਤ ਸਿੰਘ ਸੋਸਾਇਟੀ ਨੇ 123ਵਾਂ ਰਾਸ਼ਣ ਵੰਡ ਸਮਾਰੋਹ ਦੌਰਾਨ 200 ਲੋੜਵੰਦਾਂ ਨੂੰ ਵੰਡਿਆ ਰਾਸ਼ਣ NCC ਦੇ ਕਮਾਂਡਿੰਗ ਅਫ਼ਸਰ ਕਰਨਲ ਲਵਦੀਪ ਸਿੰਘ ਸੈਣੀ ਦਾ ਖ਼ਾਲਸਾ ਕਾਲਜ 'ਚ ਪਹਿਲਾ ਦੌਰਾ KMS ਕਾਲਜ ਦੇ ਬੀ.ਐਸ.ਸੀ.ਆਈ.ਟੀ ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ– ਪ੍ਰਿੰਸੀਪਲ ਡਾ.ਮਾਨਵ ਸੈਣੀ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਕੀਤੇ ਜਾਰੀ ਨਾਇਬ ਤਹਿਸੀਲਦਾਰ ਗੜ੍ਹਦੀਵਾਲਾ ਗੁਰਪ੍ਰੀਤ ਸਿੰਘ ਰਾਹੀਂ ਮੁੱਖ ਮੰਤਰੀ ਤੇ ਰਾਜਪਾਲ ਨੂੰ ਭੇਜਿਆ ਮੰਗ ਪੱਤਰ ਸਰਬਸੰਮਤੀ ਨਾਲ ਰਾਵਲ ਕੁਮਾਰ ਬਣੇ ਪੰਜਾਬ ਹੈਲਥ ਡਿਪਾਰਟਮੈਂਟ ਕਲੈਰੀਕਲ ਐਸੋਸੀਏਸ਼ਨ ਗੁਰਦਾਸਪੁਰ ਦੇ ਪ੍ਰਧਾਨ ਅੱਧੀ ਰਾਤ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਇੱਕ ਘਰ ’ਤੇ ਤਾਬੜਤੋੜ ਫਾਇ+ਰਿੰਗ, ਪੁਲਿਸ ਨੇ ਜਾਂਚ ਕੀਤੀ ਸ਼ੁਰੂ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ FBI ਦੇ ਨਿਸ਼ਾਨੇ 'ਤੇ SHO ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ ਲਾਈਨ ਹਾਜ਼ਰ,ਡੀਆਈਜੀ ਨੇ ਤੱਥ ਖੋਜ ਜਾਂਚ ਦੇ ਦਿੱਤੇ ਹੁਕਮ
ADVERTISEMENT
You are currently viewing ਸਵੀਪ’ ਤਹਿਤ ਬੱਸ ਸਟੈਂਡ ’ਤੇ ਲਗਾਏ ਖੂਨਦਾਨ ਕੈਂਪ ’ਚ 101 ਲੋਕਾਂ ਨੇ ਕੀਤਾ ਖ਼ੂਨਦਾਨ

ਸਵੀਪ’ ਤਹਿਤ ਬੱਸ ਸਟੈਂਡ ’ਤੇ ਲਗਾਏ ਖੂਨਦਾਨ ਕੈਂਪ ’ਚ 101 ਲੋਕਾਂ ਨੇ ਕੀਤਾ ਖ਼ੂਨਦਾਨ

ਹੁਸ਼ਿਆਰਪੁਰ, 2 ਮਈ (ਬਿਊਰੋ) 

ਵਧੀਕ ਡਿਪਟੀ ਕਮਿਸ਼ਨਰ ਨੇ ਖ਼ੂਨਦਾਨੀਆਂ ਨੂੰ ਸਨਮਾਨਿਤ ਕਰਕੇ ਵਧਾਇਆ ਹੌਂਸਲਾ
ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਲਗਾਇਆ ਗਿਆ ਖ਼ੂਨਦਾਨ ਕੈਂਪ

: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਅਗਵਾਈ ਵਿਚ ਪੰਜਾਬ ਰੋਡਵੇਜ ਹੁਸ਼ਿਆਰਪੁਰ ਡਿਪੂ ਵੱਲੋਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਬੱਸ ਸਟੈਂਡ ਹੁਸ਼ਿਆਰਪੁਰ ਵਿਖੇ ‘ਜਿਊਣ ਲਈ ਖ਼ੂਨਦਾਨ, ਮਜ਼ਬੂਤ ਲੋਕਤੰਤਰ ਲਈ ਵੋਟ ਪਾਉਣ’ ਦੇ ਵਿਸ਼ੇ ਤਹਿਤ ਖ਼ੂਨਦਾਨ ਕੈਂਪ ਲਗਾਇਆ ਗਿਆ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ ਨੇ ਪਹੁੰਚ ਕੇ ਖ਼ੂਨਦਾਨੀਆਂ ਨੂੰ ਸਨਮਾਨਿਤ ਕਰਕੇ ਉਨ੍ਹਾਂ ਦਾ ਹੌਸਲਾ ਵਧਾਇਆ। ਇਸ ਮੌਕੇ ਉਨ੍ਹਾਂ ਨਾਲ ਡੀ.ਐਸ.ਪੀ ਅਮਰ ਨਾਥ, ਰਿਜ਼ਨਲ ਟਰਾਂਸਪੋਰਟ ਅਫ਼ਸਰ ਆਰ.ਐਸ ਗਿੱਲ, ਜੀ.ਐਮ ਪੰਜਾਬ ਰੋਡਵੇਜ ਹੁਸ਼ਿਆਰਪੁਰ ਡਿਪੂ ਜਸਵੀਰ ਸਿੰਘ ਕੋਟਲਾ, ਜ਼ਿਲ੍ਹਾ ਸਵੀਪ ਅਫ਼ਸਰ ਪ੍ਰੀਤ ਕੋਹਲੀ, ਸਹਾਇਕ ਲੋਕ ਸੰਪਰਕ ਅਫ਼ਸਰ ਲੋਕੇਸ਼ ਕੁਮਾਰ ਵੀ ਮੌਜੂਦ ਸਨ।
ਸਵੀਪ ਗਤੀਵਿਧੀਆਂ ਤਹਿਤ ਕਰਵਾਏ ਗਏ ਖ਼ੂਨਦਾਨ ਕੈਂਪ ਵਿਚ 101 ਖ਼ੂਨਦਾਨੀਆਂ ਨੇ ਖ਼ੂਨਦਾਨ ਕੀਤਾ। ਇਸ ਮੌਕੇ ਏ.ਡੀ.ਸੀ ਰਾਹੁਲ ਚਾਬਾ ਨੇ ਕਿਹਾ ਕਿ ਸਿਹਤਮੰਦ ਸਰੀਰ ਲਈ ਖ਼ੂਨਦਾਨ ਕਰਨਾ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਵੋਟ ਪਾਉਣਾ ਬਹੁਤ ਹੀ ਜ਼ਰੂਰੀ ਹੈ। ਇਸ ਲਈ ਖ਼ੂਨਦਾਨ ਕਰਨਾ ਅਤੇ ਵੋਟ ਪਾਉਣਾ ਦੋਵੇਂ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਮਜ਼ਬੂਤ ਲੋਕਤੰਤਰ ਲਈ ਵੱਧ ਤੋਂ ਵੱਧ ਵੋਟਾਂ ਪਾ ਕੇ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਹੋਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਵਿਚ ਵੋਟਰਾਂ ਦੀ ਜਾਗਰੂਕਤਾ ਅਤੇ ਨੈਤਿਕ ਹਿੱਸੇਦਾਰੀ ਨੂੰ ਵਿਕਸਿਤ ਕਰਨਾ ਮਹੱਤਵਪੂਰਨ ਪਹਿਲੂ ਹੈ, ਜਿਸ ਤਹਿਤ ਵੋਟਰਾਂ ਨੂੰ ਉਨ੍ਹਾਂ ਦੇ ਵੋਟ ਪ੍ਰਤੀ ਜਾਗਰੂਕ ਅਤੇ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 1 ਜੂਨ ਨੂੰ ਦੇਸ਼ ਵਿਚ ਚੋਣਾਂ ਦਾ ਪਰਵ ਹੈ ਅਤੇ ਸਾਰੇ ਇਸ ਦਿਨ ਆਪਣੇ ਵੋਟ ਦੇ ਅਧਿਕਾਰ ਦੀ ਜ਼ਰੂਰ ਵਰਤੋਂ ਕਰਨ। ਉਨ੍ਹਾਂ ਆਮ ਲੋਕਾਂ ਨੂੰ ਖ਼ੂਨਦਾਨ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਖ਼ੂਨਦਾਨ ਇਕ ਮਹਾਨ ਕੰਮ ਹੈ ਅਤੇ ਸਾਡੇ ਅਮੀਰ ਸੱਭਿਆਚਾਰ ਅਤੇ ਸੇਵਾ ਤੇ ਸਹਿਯੋਗ ਦੀ ਪ੍ਰੰਪਰਾ ਦਾ ਹਿੱਸਾ ਹੈ। ਖ਼ੂਨਦਾਨ ਨਾਲ ਨਾ ਕੇਵਲ ਰਾਸ਼ਟਰੀ ਜ਼ਰੂਰਤ ਪੂਰੀ ਹੁੰਦੀ ਹੈ ਬਲਕਿ ਇਹ ਸਮਾਜ ਅਤੇ ਮਨੁੱਖਤਾ ਪ੍ਰਤੀ ਇਕ ਵੱਡੀ ਸੇਵਾ ਵੀ ਹੈ। ਉਨ੍ਹਾਂ ਕਿਹਾ ਕਿ ਸਾਡੇ ਦੁਆਰਾ ਦਿੱਤੇ ਗਏ ਖ਼ੂਨ ਨਾਲ ਕਈ ਜ਼ਿੰਦਗੀਆਂ ਨੂੰ ਬਚਾਇਆ ਜਾ ਸਕਦਾ ਹੈ।
ਕੈਂਪ ਵਿਚ ਮੌਜੂਦ ਲੋਕਾਂ ਨੂੰ ਜਨਰਲ ਮੈਨੇਜਰ ਪੰਜਾਬ ਰੋਡਵੇਜ਼ ਹੁਸ਼ਿਆਰਪੁਰ ਜਸਵੀਰ ਸਿੰਘ ਕੋਟਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਖ਼ੂਨਦਾਨ ਪੁੰਨ ਦਾ ਕੰਮ ਹੈ। ਖ਼ੂਨਦਾਨ ਜ਼ਰੀਏ ਇਕ ਵਿਅਕਤੀ ਦੂਸਰੇ ਨੂੰ ਨਵੀਂ ਜ਼ਿੰਦਗੀ ਦਿੰਦਾ ਹੈ। ਕੈਂਪ ਵਿਚ ਮੌਜੂਦ ਸਾਰੇ ਲੋਕਾਂ ਨੂੰ ਜਸਵੀਰ ਸਿੰਘ ਕੋਟਲਾ ਨੇ ਵੋਟਾਂ ਪਾਉਣ ਪ੍ਰਤੀ ਸਹੁੰ ਵੀ ਚੁਕਾਈ। ਇਸ ਮੌਕੇ ਕਈ ਅਧਿਕਾਰੀਆਂ/ ਕਰਮਚਾਰੀਆਂ ਅਤੇ ਆਮ ਲੋਕਾਂ ਨੇ ਵੀ ਸਵੈ ਇੱਛਾ ਨਾਲ ਖ਼ੂਨਦਾਨ ਕੀਤਾ। ਇਸ ਤੋਂ ਇਲਾਵਾ ਕੈਂਪ ਵਿਚ ਖ਼ੂਨਦਾਨ ਕਰਨ ਵਾਲੇ ਲੋਕਾਂ ਨੂੰ ਪ੍ਰਸੰਸਾ ਪੱਤਰ ਅਤੇ ਫਲਦਾਰ ਪੌਦੇ ਦੇ ਕੇ ਸਨਮਾਇਤ ਵੀ ਕੀਤਾ ਗਿਆ। ਇਸ ਮੌਕੇ ਸੇਵਾਮੁਕਤ ਜਨਰਲ ਮੈਨੇਜਰ ਹੁਸ਼ਿਆਰਪੁਰ ਅਨਿਲ ਕੁਮਾਰ, ਸਹਾਇਕ ਸਵੀਪ ਨੋਡਲ ਅਫ਼ਸਰ ਅੰਕੁਰ ਸ਼ਰਮਾ, ਸਹਾਇਕ ਨੋਡਲ ਅਫ਼ਸਰ ਮੀਡੀਆ ਕਮਿਊਨੀਕੇਸ਼ਨ ਰਜਨੀਸ਼ ਗੁਲਿਆਨੀ, ਨੀਰਜ ਧੀਮਾਨ, ਸਰਬਜੀਤ ਸਿੰਘ, ਬਲੱਡ ਟਰਾਂਸਫਿਊਜ਼ਨ ਅਫ਼ਸਰ ਡਾ. ਗੁਰਿਕਾ, ਅਨਿਕ ਕੁਮਾਰ, ਰਾਜੇਸ਼ ਕੁਮਾਰ, ਗੁਰਮੀਤ ਸਿੰਘ, ਵਿਕਾਸ ਕੁਮਾਰ ਸਟੇਸ਼ਨ ਸੁਪਰਵਾਈਜ਼ਰ, ਅਮਨਦੀਪ ਸਿੰਘ, ਭੁਪਿੰਦਰ ਸਿੰਘ, ਅਮਨਪ੍ਰੀਤ ਸਿੰਘ, ਗੁਰਬਖ਼ਸ਼ ਸਿੰਘ, ਸੁਰਿੰਦਰ ਪਾਲ ਸਿੰਘ, ਨਰਿੰਦਰਜੀਤ ਪਾਲ ਸਿੰਘ, ਮਨੋਜ ਕੁਮਾਰ ਤੋਂ ਇਲਾਵਾ ਪੰਜਾਬ ਰੋਡਵੇਜ਼ ਦੇ ਹੋਰ ਕਰਮਚਾਰੀ ਵੀ ਮੌਜੂਦ ਸਨ।

error: copy content is like crime its probhihated