Prime Punjab Times

Latest news
ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ  ਰਾਮਾਨੁਜਨ ਮੈਥੇਮੈਟੀਕਲ ਸੋਸਾਇਟੀ ਵੱਲੋਂ 'ਸੰਚਾਰ ਹੁਨਰ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਜ਼ਿਲ੍ਹੇ ‘ਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ‘ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ ਖਾਲਸਾ ਕਾਲਜ ਵਿਖੇ ਹਿੰਦੀ ਦਿਵਸ ਮੌਕੇ ਇੱਕ ਵਿਸ਼ੇਸ਼ ਲੈਕਚਰ ਜੋਨਲ ਐਥਲੈਟਿਕ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ 500 ਡਰੋਨਾਂ ਨੇ ਦਸੂਹਾ ਦੇ ਅਸਮਾਨ ਨੂੰ ਕੀਤਾ ਰੌਸ਼ਨ, ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਫਲਸਫ਼ੇ ਨੂੰ ਕੀਤਾ ਪੇਸ਼ *23 ਸਾਲਾ ਨੌਜਵਾਨ ਈਸ਼ਾਨ ਮਿਨਹਾਸ ਭਾਰਤੀ ਫੌਜ ’ਚ ਬਣੇ ਲੈਫਟੀਨੈਂਟ* ਖ਼ਾਲਸਾ ਕਾਲਜ ਵਿਖੇ ਅੰਤਰ-ਰਾਸ਼ਟਰੀ ਸਾਖ਼ਰਤਾ ਦਿਵਸ ਮਨਾਇਆ ਪੰਜਾਬ ਸਰਕਾਰ ਨੇ ਐਸ.ਜੀ.ਜੀ.ਐਸ. ਖਾਲਸਾ ਕਾਲਜ, ਮਾਹਿਲਪੁਰ ਵਿਖੇ ਕਰਵਾਇਆ ਸ਼ਾਨਦਾਰ ਡਰੋਨ ਸ਼ੋਅ *ਵੈਦ ਕ੍ਰਿਸ਼ਨ ਮਿੱਤਰ (ਹਰੀ ਪਗੜੀ ਵਾਲਿਆਂ) ਦੇ ਨਮਿੱਤ  ਸਰਧਾਂਜਲੀ ਸਮਾਰੋਹ ਦੌਰਾਨ ਰਾਜਨੀਤਕ ਧਾਰਮਿਕ ਤੇ ਸਮਾਜਿਕ ਜਥੇਬੰਦ...
ADVERTISEMENT
You are currently viewing ਚੋਣਾਂ ਦੇ ਮੱਦੇਨਜ਼ਰ ਦਸੂਹਾ ਸ਼ਹਿਰ ‘ਚ ਪੁਲਿਸ ਨੇ ਫਲੈਗ ਮਾਰਚ ਕੱਢਿਆ

ਚੋਣਾਂ ਦੇ ਮੱਦੇਨਜ਼ਰ ਦਸੂਹਾ ਸ਼ਹਿਰ ‘ਚ ਪੁਲਿਸ ਨੇ ਫਲੈਗ ਮਾਰਚ ਕੱਢਿਆ

ਦਸੂਹਾ 2 ਮਈ (ਚੌਧਰੀ) 

: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਦਸੂਹਾ ਸ਼ਹਿਰ ਅੰਦਰ ਅਮਨ-ਕਾਨੂੰਨ ਤੇ ਸ਼ਾਂਤੀ ਨੂੰ ਬਰਕਰਾਰ ਰੱਖਣ ਲਈ ਐਸ.ਐਸ.ਪੀ ਹੁਸ਼ਿਆਰਪੁਰ ਸੁਰੇਂਦਰ ਲਾਂਬਾ ਆਈ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੀ.ਐਸ.ਪੀ ਦਸੂਹਾ ਜਗਦੀਸ਼ ਅੱਤਰੀ ਦੀ ਯੋਗ ਅਗਵਾਈ ਹੇਠ ਐਸ.ਐਚ.ਓ ਦਸੂਹਾ ਹਰਪ੍ਰੇਮ ਸਿੰਘ ਅਤੇ ਪੰਜਾਬ ਪੁਲਿਸ ਦੇ ਜਵਾਨਾਂ ਵੱਲੋਂ ਫਲੈਗ ਮਾਰਚ ਕੱਢਿਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ ਦਸੂਹਾ ਜਗਦੀਸ਼ ਅਤਰੀ ਨੇ ਦੱਸਿਆ ਕਿ ਪੁਲਿਸ ਮੁਲਾਜ਼ਮਾਂ ਨੂੰ ਨਾਲ ਲੈ ਕੇ ਦਸੂਹਾ ਦੇ ਮੇਨ ਬਾਜ਼ਾਰ, ਵਿਜੇ ਮਾਰਕੀਟ, ਮਾਤਾ ਰਾਣੀ ਚੌਂਕ, ਘਾਹ ਮੰਡੀ ਰੋਡ ਤੋਂ ਇਲਾਵਾ ਦਸੂਹਾ ਦੇ ਵੱਖ-ਵੱਖ ਹਿੱਸਿਆਂ ਅੰਦਰ ਪੈਦਲ ਮਾਰਚ ਕੱਢਿਆ ਗਿਆ । ਇਸ ਦੌਰਾਨ ਉਨ੍ਹਾਂ ਵੱਲੋਂ ਵਾਹਨਾਂ ਦੀ ਚੈਕਿੰਗ ਕੀਤੀ ਗਈ ਅਤੇ ਲੋਕਾਂ ਨੂੰ ਅਮਨ ਸ਼ਾਂਤੀ ਬਹਾਲ ਰੱਖਣ ਲਈ ਅਪੀਲ ਵੀ ਕੀਤੀ ਗਈ। ਉਹਨਾਂ ਦੱਸਿਆ ਦਸੂਹਾ ਸ਼ਹਿਰ ਅੰਦਰ ਵੱਖ-ਵੱਖ ਚੌਂਕਾਂ ਉੱਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਪੂਰੀ ਮੁਸ਼ਤੈਦੀ ਨਾਲ ਕੀਤੀ ਜਾ ਰਹੀ ਹੈ ਅਤੇ ਭੀੜ-ਭੜੱਕੇ ਵਾਲੇ ਇਲਾਕਿਆਂ ਅੰਦਰ ਵੀ ਪੁਲਿਸ ਗਸ਼ਤ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਅਫਵਾਹ ‘ਤੇ ਯਕੀਨ ਨਾ ਕਰਨ ਤੇ ਜੇਕਰ ਕੋਈ ਸ਼ਰਾਰਤੀ ਅਨਸਰ ਨਜ਼ਰ ਆਉਂਦਾ ਹੈ ਤਾਂ ਉਸਦੀ ਸੂਚਨਾ ਤੁਰੰਤ ਨਜਦੀਕੀ ਥਾਣਾ ਨੂੰ ਦਿੱਤੀ ਜਾਵੇ। ਉਨ੍ਹਾਂ ਲੋਕਾਂ ਨੂੰ ਪੁਲਿਸ ਪ੍ਰਸ਼ਾਸਨ ਦਾ ਸਾਥ ਦੇਣ ਲਈ ਕਿਹਾ ਅਤੇ ਸ਼ਹਿਰ ਅਤੇ ਇਲਾਕੇ ਅੰਦਰ ਸ਼ਾਂਤੀ ਬਣਾਈ ਰੱਖਣ ਲਈ ਅਪੀਲ ਕੀਤੀ।