Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਖਾਲਸਾ ਕਾਲਜੀਏਟ ਸੀਨੀ.ਸੈਕੰ.ਸਕੂਲ, ਗੜ੍ਹਦੀਵਾਲਾ ਵਿਖੇ ਰਾਸ਼ਟਰੀ ਫਿੱਟਨੈੱਸ ਦਿਵਸ ਮਨਾਇਆ

ਖਾਲਸਾ ਕਾਲਜੀਏਟ ਸੀਨੀ.ਸੈਕੰ.ਸਕੂਲ, ਗੜ੍ਹਦੀਵਾਲਾ ਵਿਖੇ ਰਾਸ਼ਟਰੀ ਫਿੱਟਨੈੱਸ ਦਿਵਸ ਮਨਾਇਆ

ਗੜ੍ਹਦੀਵਾਲਾ 4 ਮਈ (ਚੌਧਰੀ) 

: ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਅਮ੍ਰਿੰਤਸਰ, ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ , ਸਕੱਤਰ ( ਵਿਦਿਆ ) ਸ. ਸੁਖਮਿੰਦਰ ਸਿੰਘ ਜੀ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ.  ਜਸਪਾਲ ਸਿੰਘ ਦੀ ਅਗਵਾਈ ਹੇਠ ਚਲ ਰਹੇ ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਫਿੱਟਨੈੱਸ ਦਿਵਸ ਮਨਾਇਆ ਗਿਆ,ਇਸ ਦੇ ਤਹਿਤ ਸਕੂਲ ਦੇ ਬਾਰਵੀਂ ਅਤੇ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਦਾ ਕ੍ਰਿਕੇਟ ਮੈਚ ਕਰਵਾਇਆ ਗਿਆ | ਇਸ ਮੈਚ  ਵਿਚ ਸਕੂਲ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕ ਹਿੱਸਾ ਲਿਆ ਅਤੇ ਬਾਰਵੀਂ ਜਮਾਤ ਦੀ ਟੀਮ 20 ਰਨ  ਤੋਂ ਅੱਗੇ ਰਹਿ ਕੇ ਵਿਜੇਤਾ ਰਹੀ| ਜੋਬਨਪ੍ਰੀਤ ਸਿੰਘ ਨੇ ਮੈਨ ਓਫ ਦਾ ਮੈਚ ਐਵਾਰਡ ਪ੍ਰਾਪਤ ਕੀਤਾ| ਇਸ ਮੌਕੇ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ  ਫੋਨ ਦੀਆਂ ਖੇਡਾਂ ਨੂੰ ਛੱਡ ਕੇ ਸ਼ਰੀਰ ਨੂੰ ਫਿੱਟ ਰੱਖਣ ਵਾਲੀਆਂ ਖੇਡਾਂ ਨੂੰ ਤਰਜੀਹ ਦੇਣ ਲਈ ਕਿਹਾ | ਇਸ ਮੌਕੇ ਤੇ ਸਕੂਲ ਇੰਚਾਰਜ ਮੈਡਮ ਗੁਰਪ੍ਰੀਤ ਕੌਰ , ਸ੍ਰੀ ਸੁਖਵਿੰਦਰ ਕੁਮਾਰ, ਮੈਡਮ ਸੀਮਾ ਕੁਮਾਰੀ  ਤੇ ਹੋਰ ਟੀਚਰ ਸਹਿਬਾਨ ਹਾਜਿਰ ਸਨ |