Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਬਿਰਹਾ ਦੇ ਸੁਲਤਾਨ ਸ਼ਿਵ ਕੁਮਾਰ ਬਟਾਲਵੀ ਦੀ 51ਵੀਂ ਬਰਸੀ ਮਨਾਈ

ਬਿਰਹਾ ਦੇ ਸੁਲਤਾਨ ਸ਼ਿਵ ਕੁਮਾਰ ਬਟਾਲਵੀ ਦੀ 51ਵੀਂ ਬਰਸੀ ਮਨਾਈ

ਬਟਾਲਾ( ਅਵਿਨਾਸ਼ ਸ਼ਰਮਾ )

: ਬਿਰਹਾ ਦੇ ਸੁਲਤਾਨ ਸ਼ਿਵ ਕੁਮਾਰ ਬਟਾਲਵੀ ਦੀ 51ਵੀਂ ਬਰਸੀ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ, ਜਲੰਧਰ ਰੋਡ ਬਟਾਲਾ ਵਿਖੇ ਮਨਾਈ ਗਈ। ਇਸ ਮੌਕੇ ਕਵੀ ਦਰਬਾਰ ਅਤੇ ਸ਼ਿਵ ਗਾਇਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਜਗਤਾਰ ਸਿੰਘ ਤਹਿਸੀਲਦਾਰ ਬਟਾਲਾ ਨੇ ਸ਼ਮੂਲੀਅਤ ਕੀਤੀ ਅਤੇ ਸ਼ਿਵ ਕੁਮਾਰ ਬਟਾਲਵੀ ਨੂੰ ਸ਼ਰਧਾ ਦੇ ਫੁੱਲ ਅਰਪਨ ਕੀਤੇ।

ਸ਼ਿਵ ਕੁਮਾਰ ਬਟਾਲਵੀ ਕਲਾ ਅਤੇ ਸਭਿਆਚਾਰਕ ਸੁਸਾਇਟੀ ਬਟਾਲਾ ਵਲੋਂ ਕਰਵਾਏ ਗਏ ਸਮਾਗਮ ਵਿੱਚ ਸਭ ਤੋਂ ਪਹਿਲਾਂ ਸ਼ਿਵ ਕੁਮਾਰ ਬਟਾਲਵੀ ਦੇ ਬੁੱਤ ਤੇ ਸ਼ਰਧਾ ਦੇ ਫੁੱਲ ਅਰਪਨ ਕੀਤੇ ਗਏ, ਉਪੰਰਤ ਕਵੀ ਦਰਬਾਰ ਅਤੇ ਸ਼ਿਵ ਗਾਇਨ ਸਮਾਗਮ ਕਰਵਾਇਆ ਗਿਆ।ਇਸ ਮੌਕੇ ਡਾ. ਰਵਿੰਦਰ, ਪ੍ਰਧਾਨ ਸ਼ਿਵ ਕੁਮਾਰ ਬਟਾਲਵੀ ਕਲਾ ਅਤੇ ਸਭਿਆਚਾਰਕ ਸੁਸਾਇਟੀ ਬਟਾਲਾ ਨੇ ਬਿਰਹਾ ਦੇ ਸੁਲਤਾਨ ਸ਼ਿਵ ਕੁਮਾਰ ਬਟਾਲਵੀ ਦੇ ਜੀਵਨ ਅਤੇ ਸ਼ਿਵ ਬਟਾਲਵੀ ਦੀਆਂ ਅਮੀਰ ਤੇ ਸਦੀਵੀ ਰਚਨਾਵਾਂ ਦੀ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ। ਉਪਰੰਤ ਉੱਘੇ ਅਤੇ ਪਰਸਿੱਧ ਕਵੀਆਂ ਅਤੇ ਗਾਇਕਾਂ ਨੇ ਆਪਣੀ ਸ਼ਾਨਦਾਰ ਪੇਸ਼ਕਾਰੀ ਦਿੱਤੀ।ਇਸ ਮੌਕੇ ਪਰਮਜੀਤ ਪਾਇਲ ਨੇ ਆਪਣੀ ਖੂਬਸੂਰਤ ਆਵਾਜ਼ ਵਿੱਚ ਸ਼ਿਵ ਬਟਾਲਵੀ ਦੇ ਗੀਤ ਪੇਸ਼ ਕੀਤੇ।
ਇਸ ਮੌਕੇ ਹਰਭਜਨ ਬਾਜਵਾ, ਡਾ. ਅਨੂਪ ਸਿੰਘ ਸਾਬਕਾ ਮੀਤ ਪ੍ਰਧਾਨ ਪੰਜਾਬੀ ਸਾਹਿਤ ਅਕੈਡਮੀ,ਉੱਘੇ ਗਾਇਕ ਤੇ ਕਹਾਣੀ ਕਾਰ ਦੇਵਿੰਦਰ ਦੀਦਾਰ, ਵਿਸ਼ਾਲ, ਹਰਮੀਤ ਵਿਦਿਆਰਥੀ, ਡਾ ਵਿਕਰਮ, ਅਵਤਾਰ ਸਿੱਧੂ, ਸੁਪਰਡੈਂਟ ਸੁੰਦਰ ਸ਼ਰਮਾ, ਰਮਾ ਸੇਖੋਂ, ਡਾ ਜਸਮੀਨ, ਸਤਿੰਦਰ ਕਾਹਲੋਂ, ਸਤਿੰਦਰ ਬੁੱਟਰ,ਰਿਤੂ ਵਾਸੂਦੇਵ ,ਅਜੀਤ ਕਮਲ, ਗੁਰਮੀਤ ਬਾਜਵਾ, ਜਸਵੰਤ ਹਾਂਸ, ਵਿਜੈ ਅਗਨੀਹੋਤਰੀ, ਚੰਨ ਬੋਲੇਵਾਲੀਆ,ਬਲਵਿੰਦਰ ਗੰਭੀਰ, ਪਰਮਜੀਤ ਨਿੱਕੇ ਘੁੰਮਣ, ਡਾ ਸਤਨਾਮ ਸਿੰਘ ਨਿੱਜਰ, ਪੂਰਨ ਪਿਆਸਾ, ਫਾਦਰ ਜਾਰਜ, ਡਾ ਰਮਨ, ਵਿਨੋਦ ਸ਼ਾਇਰ, ਸੁਲਤਾਨ ਭਾਰਤੀ, ਕੁਲਬੀਰ ਸੱਗੂ, ਸੁੱਚਾ ਸਿੰਘ ਨਾਗੀ, ਨਰਿੰਦਰ ਸਿੰਘ, ਰਮੇਸ਼ ਜਾਨੂੰ, ਵਰਗਸ ਸਲਾਮਤ, ਜਗਨ ਨਾਥ ਉਦੋਕੇ, ਸੁਖਦੇਵ ਪਰੇਮੀ, ਅਮਿਤ ਕਾਦੀਆਂ, ਪਰਮਜੀਤ ਸਿੰਘ ਕਲਸੀ ਜਿਲਾ ਭਾਸ਼ਾ ਅਫਸਰ ਅਤੇ ਜੋਗਿੰਦਰ ਸਿੰਘ ਅਗਲੀ ਗੇਟ ਆਦਿ ਮੌਜੂਦ ਸਨ।