Prime Punjab Times

Latest news
ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ... DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਗਣਿਤ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਦੇ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਮਾਨਵ ਸੈਣੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਸੰਜੀਵ ਅਰੋੜਾ ਨੇ ਲਿਵਾਸਾ ਹਸਪਤਾਲ ਵਿਖੇ ਐਡਵਾਂਸਡ ਰੇਡੀਏਸ਼ਨ ਓਨਕੋਲੋਜੀ ਸੈਂਟਰ ਦਾ ਉਦਘਾਟਨ ਕੀਤਾ  ਖ਼ਾਲਸਾ ਕਾਲਜ ਵਿਖੇ 'ਗ੍ਰੀਨ ਭਾਰਤ ਪ੍ਰੋਜੈਕਟ' ਅਧੀਨ ਜਾਗਰੂਕਤਾ ਲੈਕਚਰ ਕਰਵਾਇਆ ਗਿਆ CM ਮਾਨ ਦੀ ਟਾਂਡਾ ਉੜਮੁੜ ਫੇਰੀ ਦੌਰਾਨ ਪੁਲਿਸ ਪ੍ਰਸ਼ਾਸਨ ਨੇ  ਜ਼ਿਲ੍ਹਾ ਵਾਈਸ ਪ੍ਰਧਾਨ ਪ੍ਰਿੰਸ ਪਲਿਆਲ ਨੂੰ ਥਾਣਾ ਗੜਦੀਵਾਲ... ਭਗਵਾਨ ਪਰਸ਼ੁਰਾਮ ਜਯੰਤੀ ਧੂਮਧਾਮ ਨਾਲ ਮਨਾਉਣ ਦਾ ਫੈਸਲਾ, ਬ੍ਰਾਹਮਣ ਸਭਾ ਦੀ ਵਿਸ਼ੇਸ਼ ਮੀਟਿੰਗ ਵਿੱਚ ਮਹੱਤਵਪੂਰਨ ਫੈਸਲੇ
ADVERTISEMENT
You are currently viewing ਨਾਮਜ਼ਦਗੀਆਂ ਦੇ ਪਹਿਲੇ ਦਿਨ ਹੁਸ਼ਿਆਰਪੁਰ ਵਿਖੇ ਇਕ ਆਜ਼ਾਦ ਉਮੀਦਵਾਰ ਵੱਲੋਂ ਕਾਗਜ਼ ਦਾਖ਼ਲ

ਨਾਮਜ਼ਦਗੀਆਂ ਦੇ ਪਹਿਲੇ ਦਿਨ ਹੁਸ਼ਿਆਰਪੁਰ ਵਿਖੇ ਇਕ ਆਜ਼ਾਦ ਉਮੀਦਵਾਰ ਵੱਲੋਂ ਕਾਗਜ਼ ਦਾਖ਼ਲ

ਹੁਸ਼ਿਆਰਪੁਰ, 7 ਮਈ (ਬਿਊਰੋ) 

14 ਮਈ ਸ਼ਾਮ 3 ਵਜੇ ਤੱਕ ਦਾਖ਼ਲ ਕੀਤੀਆਂ ਜਾ ਸਕਦੀਆਂ ਹਨ ਨਾਮਜ਼ਦਗੀਆਂ : ਕੋਮਲ ਮਿੱਤਲ
1 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ ਵੋਟਾਂ

: ਲੋਕ ਸਭਾ ਚੋਣਾਂ-2024 ਲਈ ਅੱਜ ਨਾਮਜ਼ਦਗੀਆਂ ਦੇ ਪਹਿਲੇ ਦਿਨ ਹੁਸ਼ਿਆਰਪੁਰ ਲੋਕ ਸਭਾ ਹਲਕੇ ਲਈ ਇਕ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਦਾਖ਼ਲ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ-ਕਮ-ਰਿਟਰਨਿੰਗ ਅਫ਼ਸਰ ਲੋਕ ਸਭਾ ਹਲਕਾ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਦੱਸਿਆ ਕਿ ਅੱਜ ਰੋਹਿਤ ਕੁਮਾਰ ਪੁੱਤਰ ਵਿਜੇ ਪਾਲ, ਪਿੰਡ ਤੇ ਡਾਕਘਰ ਬਾਇਚ, ਤਹਿਸੀਲ ਦਸੂਹਾ ਨੇ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ ਹਨ।
ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰੈੱਸ ਕਾਨਫਰੰਸ ਮੌਕੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਨਿਸ਼ਚਿਤ ਕੀਤੇ ਸ਼ਡਿਊਲ ਅਨੁਸਾਰ ਆਗਾਮੀ ਲੋਕ ਸਭਾ ਚੋਣਾਂ ਲਈ ਲੋਕ ਸਭਾ ਚੋਣ ਹਲਕਾ ਹੁਸ਼ਿਆਰਪੁਰ ਵਿਚ ਇਕ ਲੋਕ ਸਭਾ ਮੈਂਬਰ ਦੀ ਚੋਣ ਕੀਤੀ ਜਾਣੀ ਹੈ, ਇਸ ਲਈ ਉਮੀਦਵਾਰ ਜਾਂ ਉਸ ਦਾ ਕੋਈ ਤਜ਼ਵੀਜ਼ਕਾਰ/ਪ੍ਰੋਪੋਜ਼ਰ ਆਪਣੇ ਨਾਮਜ਼ਦਗੀ ਪੇਪਰ 14 ਮਈ ਨੂੰ ਸ਼ਾਮ 3 ਵਜੇ ਤੱਕ ਨੋਮੀਨੇਸ਼ਨ ਸੈਂਟਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਹੁਸ਼ਿਆਰਪੁਰ ਦੇ ਕਮਰਾ ਨੰਬਰ 107 (ਡਿਪਟੀ ਕਮਿਸ਼ਨਰ ਕੋਰਟ ਰੂਮ) ਵਿਚ ਕਿਸੇ ਵੀ ਕੰਮ ਵਾਲੇ ਦਿਨ (ਛੁੱਟੀ ਵਾਲੇ ਦਿਨ ਤੋਂ ਬਿਨਾਂ) ਪੇਸ਼ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ ਸਵੇਰੇ 11:00 ਵਜੇ ਤੋਂ ਲੈ ਕੇ ਬਾਅਦ ਦੁਪਿਹਰ 3 ਵਜੇ ਤੱਕ ਪੇਸ਼ ਕੀਤੇ ਜਾ ਸਕਦੇ ਹਨ।
ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਨਿਸ਼ਚਿਤ ਸਥਾਨ ’ਤੇ ਨਿਸ਼ਚਿਤ ਸਮੇਂ ਦੌਰਾਨ ਲਏ ਜਾਣਗੇ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 15 ਮਈ ਨੂੰ ਸਵੇਰੇ 11 ਵਜੇ ਹੋਵੇਗੀ। ਉਨ੍ਹਾਂ ਦੱਸਿਆ ਕਿ ਉਮੀਦਵਾਰ ਦਾ ਨਾਂ ਵਾਪਸ ਲੈਣ ਦੀ ਸੂਚਨਾ, ਉਮੀਦਵਾਰ ਜਾਂ ਉਸ ਦੇ ਤਜ਼ਵੀਜਕਾਰ ਜਾਂ ਚੋਣ ਏਜੰਟ ਜਿਸ ਨੂੰ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਲਈ ਲਿਖਤੀ ਰੂਪ ਵਿਚ ਅਧਿਕਾਰਤ ਕੀਤਾ ਗਿਆ ਹੈ, ਵੱਲੋਂ ਜ਼ਿਲ੍ਹਾ ਚੋਣ ਅਫਸਰ ਹੁਸ਼ਿਆਰਪੁਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕੋਰਟ ਰੂਮ 107 ਵਿਚ 17 ਮਈ ਤੱਕ ਬਾਅਦ ਦੁਪਹਿਰ 3 ਵਜੇ ਤੋਂ ਪਹਿਲਾਂ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਨਾਮਜ਼ਦਗੀ ਪੱਤਰ 17 ਮਈ ਤੱਕ ਵਾਪਸ ਲਏ ਜਾ ਸਕਣਗੇ।
ਉਨ੍ਹਾਂ ਦੱਸਿਆ ਕਿ 1 ਜੂਨ (ਸ਼ਨੀਵਾਰ) ਨੂੰ ਸਵੇਰੇ 7: ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਵੋਟਾਂ ਪਾਈਆਂ ਜਾਣਗੀਆਂ ਅਤੇ 4 ਜੂਨ ਨੂੰ ਨਤੀਜਾ ਐਲਾਨਿਆ ਜਾਵੇਗਾ ਅਤੇ 6 ਜੂਨ  ਨੂੰ ਚੋਣ ਪ੍ਰਕਿਰਿਆ ਸੰਪੂਰਨ ਹੋਵੇਗੀ।
ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਹਲਕੇ ਵਿਚ ਕੁੱਲ 16 ਲੱਖ 43 ਵੋਟਰ ਹਨ, ਜਿਨ੍ਹਾਂ ਵਿਚ 8 ਲੱਖ 30 ਹਜਾਰ 54 ਮਰਦ ਵੋਟਰ, 7 ਲੱਖ 69 ਹਜ਼ਾਰ 946 ਮਹਿਲਾ ਵੋਟਰ ਹਨ ਅਤੇ 43 ਟ੍ਰਾਂਸਜੈਂਡਰ ਵੋਟਰ ਹਨ। ਉਨ੍ਹਾਂ ਦੱਸਿਆ ਕਿ 1 ਜੂਨ ਨੂੰ ਵੋਟਾਂ ਵਾਲੇ ਦਿਨ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਵੋਟਰਾਂ ਲਈ ਬਹੁਤ ਹੀ ਵਧੀਆ ਅਤੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਉਨ੍ਹਾਂ ਦੀ ਹਰੇਕ ਸੁਵਿਧਾ ਦਾ ਧਿਆਨ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਪੈਂਦੇ 7 ਵਿਧਾਨ ਸਭਾ ਹਲਕਿਆਂ ਵਿਚ 70 ਮਾਡਲ ਪੋਲਿੰਗ ਕੇਂਦਰ(ਹਰੇਕ ਹਲਕੇ ਵਿਚ 10-10) ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਵੋਟ ਪਾਉਣ ਲਈ ਸਵੇਰੇ ਸਭ ਤੋਂ ਪਹਿਲਾਂ ਪਹੁੰਚਣ ਵਾਲੇ ਪਹਿਲੇ 30 ਵੋਟਰਾਂ ਨੂੰ ਇਨਾਮ ਵੀ ਦਿੱਤੇ ਜਾਣਗੇ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਗਰਮੀ ਦੇ ਮੱਦੇਨਜ਼ਰ ਸਵੇਰ ਵੇਲੇ ਵੋਟ ਪਾਉਣ ਨੂੰ ਤਰਜੀਹ ਦੇਣ।
ਇਸ ਮੌਕੇ ਸਹਾਇਕ ਕਮਿਸ਼ਨਰ ਦਿਵਿਆ ਪੀ, ਡੀ. ਡੀ. ਐਫ ਜੋਇਆ ਸਿੱਦੀਕੀ, ਤਹਿਸੀਲਦਾਰ ਚੋਣਾਂ ਸਰਬਜੀਤ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ, ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਪ੍ਰੀਤ ਕੋਹਲੀ, ਚੋਣ ਕਾਨੂੰਗੋ ਦੀਪਕ ਕੁਮਾਰ, ਲਖਵੀਰ ਸਿੰਘ ਤੇ ਹਰਪ੍ਰੀਤ ਕੌਰ ਤੇ ਹੋਰ ਅਧਿਕਾਰੀ ਹਾਜ਼ਰ ਸਨ।

error: copy content is like crime its probhihated