Prime Punjab Times

Latest news
ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਨਵੇਂ ਹੁਕਮ ਜਾਰੀ,ਜਾਣੋ ਕਿੰਨਾ ਚੀਜਾਂ ਤੇ ਰਹੇਗੀ ਪਾਬੰਦੀ
ADVERTISEMENT
You are currently viewing ਲੋਕ ਸਭਾ ਚੋਣਾਂ-2024’ – ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ

ਲੋਕ ਸਭਾ ਚੋਣਾਂ-2024’ – ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ

ਹੁਸ਼ਿਆਰਪੁਰ, 10 ਮਈ (ਬਿਊਰੋ) 

ਹੁਸ਼ਿਆਰਪੁਰ ਲੋਕ ਸਭਾ ਹਲਕੇ ਲਈ ਹੁਣ ਤੱਕ 5 ਉਮੀਦਵਾਰਾਂ ਨੇ ਨਾਮਜ਼ਦਗੀ ਕਾਗਜ਼ ਭਰੇ
14 ਮਈ ਤੱਕ ਦਾਖ਼ਲ ਕਰਵਾਈਆਂ ਜਾ ਸਕਦੀਆਂ ਹਨ ਨਾਮਜ਼ਦਗੀਆਂ : ਰਿਟਰਨਿੰਗ ਅਫ਼ਸਰ
11 ਅਤੇ 12 ਮਈ ਨੂੰ ਛੁੱਟੀ ਹੋਣ ਕਾਰਨ ਦਾਖ਼ਲ ਨਹੀਂ ਹੋਣਗੀਆਂ ਨਾਮਜ਼ਦਗੀਆਂ

:  ਆਗਾਮੀ ਲੋਕ ਸਭਾ ਚੋਣਾਂ ਲਈ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਨਾਮਜ਼ਦਗੀਆਂ ਭਰਨ ਦੇ ਅੱਜ ਚੌਥੇ ਦਿਨ 3 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ। ਇਹ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਦੱਸਿਆ ਕਿ ਅੱਜ ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਯਾਮਿਨੀ ਗੋਮਰ, ਆਮ ਆਦਮੀ ਪਾਰਟੀ ਦੇ ਰਾਜ ਕੁਮਾਰ ਅਤੇ ਬਹੁਜਨ ਦ੍ਰਾਵਿੜਾ ਪਾਰਟੀ ਦੇ ਜੀਵਨ ਕੁਮਾਰ ਨੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰਵਾਏ। ਉਨ੍ਹਾਂ ਦੱਸਿਆ ਕਿ ਸੁਖਵਿੰਦਰ ਕੁਮਾਰ ਵੱਲੋਂ ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਯਾਮਿਨੀ ਗੋਮਰ ਦੇ ਕਵਰਿੰਗ ਉਮੀਦਵਾਰ ਵਜੋਂ ਕਾਗਜ਼ ਦਾਖ਼ਲ ਕਰਵਾਏ ਗਏ ਹਨ। ਇਸੇ ਤਰ੍ਹਾਂ ਸੋਨੀਆ ਵੱਲੋਂ ਆਮ ਆਦਮੀ ਪਾਰਟੀ ਦੇ ਰਾਜ ਕੁਮਾਰ ਦੇ ਕਵਰਿੰਗ ਉਮੀਦਵਾਰ ਵਜੋਂ ਕਾਗਜ਼ ਦਾਖ਼ਲ ਕੀਤੇ ਗਏ ਅਤੇ ਇਨ੍ਹਾਂ ਦੋਵਾਂ ਵੱਲੋਂ ਨਾਮਜ਼ਦਗੀ ਕਾਗਜ਼ਾਂ ਦੇ ਦੋ-ਦੋ ਸੈੱਟ ਦਾਖ਼ਲ ਕੀਤੇ ਗਏ। ਇਸ ਤਰ੍ਹਾਂ ਅੱਜ ਤਿੰਨ ਉਮੀਦਵਾਰਾਂ ਵੱਲੋਂ 7 ਨਾਮਜ਼ਦਗੀਆਂ ਦਾਖ਼ਲ ਕਰਵਾਈਆਂ ਗਈਆਂ।

ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਹੁਸ਼ਿਆਰਪੁਰ ਲੋਕ ਸਭਾ ਹਲਕੇ ਲਈ ਹੁਣ ਤੱਕ ਕੁੱਲ 5 ਉਮੀਦਵਾਰਾਂ ਵੱਲੋਂ 9 ਨਾਮਜ਼ਦਗੀਆਂ ਦਾਖ਼ਲ ਕਰਵਾਈਆਂ ਗਈਆਂ ਹਨ।ਉਨ੍ਹਾਂ ਦੱਸਿਆ ਕਿ 14 ਮਈ ਤੱਕ ਨਾਮਜ਼ਦਗੀਆਂ ਭਰੀਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ 11 ਮਈ ਨੂੰ ਦੂਜੇ ਸ਼ਨੀਵਾਰ ਅਤੇ 12 ਮਈ ਨੂੰ ਐਤਵਾਰ ਦੀ ਛੁੱਟੀ ਹੋਣ ਕਾਰਨ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰਵਾਏ ਜਾ ਸਕਦੇ, ਪਰੰਤੂ 13 ਅਤੇ 14 ਮਈ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ 15 ਮਈ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ ਉਮੀਦਵਾਰ 17 ਮਈ ਤੱਕ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਣਗੇ। ਉਨ੍ਹਾਂ ਦੱਸਿਆ ਕਿ 1 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ ਅਤੇ 4 ਜੂਨ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਉਨ੍ਹਾਂ ਕਿਹਾ ਕਿ 6 ਜੂਨ 2024 ਨੂੰ ਚੋਣ ਪ੍ਰਕਿਰਿਆ ਮੁਕੰਮਲ ਹੋ ਜਾਵੇਗੀ।
—–

error: copy content is like crime its probhihated