Prime Punjab Times

Latest news
ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ... DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਗਣਿਤ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਦੇ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਮਾਨਵ ਸੈਣੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ADVERTISEMENT
You are currently viewing ਦਸੂਹਾ… ਕਲਯੁਗੀ ਪਤਨੀ ਨੇ ਆਪਣੇ ਆਸ਼ਿਕ ਨਾਲ ਮਿਲ ਕੇ ਕੀਤਾ ਪਤੀ ਦਾ ਕ+ਤ+ਲ,ਪੁਲਿਸ ਨੇ ਦੋਵੇਂ ਦੋਸ਼ੀਆਂ ਨੂੰ ਕੀਤਾ ਕਾਬੂ

ਦਸੂਹਾ… ਕਲਯੁਗੀ ਪਤਨੀ ਨੇ ਆਪਣੇ ਆਸ਼ਿਕ ਨਾਲ ਮਿਲ ਕੇ ਕੀਤਾ ਪਤੀ ਦਾ ਕ+ਤ+ਲ,ਪੁਲਿਸ ਨੇ ਦੋਵੇਂ ਦੋਸ਼ੀਆਂ ਨੂੰ ਕੀਤਾ ਕਾਬੂ

ਦਸੂਹਾ 10 ਮਈ (ਚੌਧਰੀ)

: ਜਿਲ੍ਹਾ ਹੁਸ਼ਿਆਰਪੁਰ ਦੇ ਮਾਨਯੋਗ ਸੀਨੀਅਰ ਪੁਲਿਸ ਕਪਤਾਨ ਸੁਰੇਂਦਰ ਲਾਂਬਾ ਆਈ.ਪੀ.ਐਸ ਨੇ ਜਿਲ੍ਹੇ ਅੰਦਰ ਮਾੜੇ ਅੰਨਸਰਾਂ ਉਪਰ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ। ਜਿਹਨਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਸਰਬਜੀਤ ਸਿੰਘ ਬਾਹੀਆ ਪੀ ਪੀ ਐਸ , ਪੁਲਿਸ ਕਪਤਾਨ ਤਫਤੀਸ਼ ਹੁਸ਼ਿਆਰਪੁਰ ਦੀ ਨਿਗਰਾਨੀ ਹੇਠ, ਜਗਦੀਸ਼ ਰਾਜ ਪੀ.ਪੀ.ਐਸ, ਉਪ ਕਪਤਾਨ ਪੁਲਿਸ, ਸਬ ਡਵੀਜ਼ਨ ਦਸੂਹਾ ਜੀ ਦੀ ਅਗਵਾਈ ਹੇਠ ਐਸ.ਆਈ ਹਰਪ੍ਰੇਮ ਸਿੰਘ, ਮੁੱਖ ਅਫਸਰ ਥਾਣਾ ਦਸੂਹਾ ਦੀ ਥਾਣਾ ਦਸੂਹਾ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਹੈ।

ਜਦੋਂ ਐਸ.ਆਈ ਹਰਪ੍ਰੇਮ ਸਿੰਘ, ਮੁੱਖ ਅਫਸਰ ਥਾਣਾ ਦਸੂਹਾ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਬਾ ਚੈਕਿੰਗ ਦੇ ਸਬੰਧ ਵਿੱਚ ਪਿੰਡ ਬਲੱਗਣ ਚੌਂਕ ਮੌਜੂਦ ਸੀ ਤਾਂ ਮਲਕੀਤ ਸਿੰਘ ਪੁੱਤਰ ਕਰਤਾਰ ਚੰਦ ਵਾਸੀ ਹਰਦੋਥਲਾ ਥਾਣਾ ਦਸੂਹਾ ਜਿਲਾ ਹੁਸਿਆਰਪੁਰ ਨੇ ਆਪਣਾ ਲਿਖਤੀ ਬਿਆਨ ਕਲਮਬੰਦ ਕਰਾਇਆ ਕਿ ਉਸ ਦੇ ਸਾਲੇ ਬੂਟੀ ਰਾਮ ਪੁੱਤਰ ਹੰਸ ਰਾਜ ਵਾਸੀ ਕੋਲੀਆ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਦੀ ਲਾਸ਼ ਘਰ ਵਿੱਚ ਮੰਝੇ ਤੇ ਪਈ ਹੈ। ਜਿਸ ਦੇ ਮੱਥੇ ਤੇ ਡੂੰਗਾ ਸੱਟ ਦਾ ਨਿਸ਼ਾਨ ਹੈ ਮੂੰਹ ਖੁਨ ਨਾਲ ਲੱਥਪੱਥ ਤੇ ਖੂਨ ਜੰਮਿਆ ਹੋਇਆ ਹੈ ਜਿਸਦਾ ਕਤਲ ਹੋਇਆ ਹੈ। ਜੋ ਉਸ ਨੂੰ ਪੂਰਾ ਸ਼ੱਕ ਹੈ ਕਿ ਉਸ ਦੇ ਸਾਲੇ ਬੂਟੀ ਰਾਮ ਦਾ ਕਤਲ ਉਸ ਦੀ ਪਤਨੀ ਅਮਨਦੀਪ ਕੋਰ ਅਤੇ ਗੁਰਜੀਤ ਸਿੰਘ ਉਰਫ ਮੋਨੂੰ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਓਡਰਾ ਥਾਣਾ ਦਸੂਹਾ ਜਿਲਾ ਹੁਸਿਆਰਪੁਰ ਨੇ ਹਮਸਲਾਹ ਹੋ ਕੇ ਕੀਤਾ ਹੈ । ਜਿਸਤੇ ਮੁੱਕਦਮਾ ਨੰਬਰ 104 ਮਿਤੀ 07/05/24 ਅ/ਧ 302,34 IPC ਥਾਣਾ ਦਸੂਹਾ ਦਰਜ ਰਜਿਸਟਰ ਕਰਕੇ ਮੁੱਢਲੀ ਤਫਤੀਸ਼ ਅਮਲ ਵਿੱਚ ਲਿਆਂਦੀ ਗਈ ਹੈ। ਜੋ ਦੋਰਾਨੇ ਤਫਤੀਸ਼ ਐਸ.ਆਈ ਹਰਪ੍ਰੇਮ ਸਿੰਘ, ਮੁੱਖ ਅਫਸਰ ਥਾਣਾ ਦਸੂਹਾ ਸਮੇਤ ਪੁਲਿਸ ਪਾਰਟੀ ਵਲੋ ਮੁੱਕਦਮਾ ਉਕਤ ਦੇ ਦੋਸ਼ੀ ਅਮਨਦੀਪ ਕੌਰ ਅਤੇ ਗੁਰਜੀਤ ਸਿੰਘ ਉਰਫ ਮੈਨੂੰ ਉਕਤਾਨ ਨੂੰ ਕੁਝ ਹੀ ਸਮੇ ਵਿੱਚ ਹਸਬ ਜਾਬਤਾ ਗ੍ਰਿਫਤਾਰ ਕੀਤਾ ਗਿਆ ਹੈ । ਜਿਹਨਾ ਪਾਸੋ ਡੁੰਗਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ । ਮੁੱਕਦਮਾ ਦੀ ਤਫਤੀਸ਼ ਜਾਰੀ ਹੈ।

error: copy content is like crime its probhihated