Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਖ਼ਾਲਸਾ ਕਾਲਜੀਏਟ ਸੀਨੀ.ਸੈਕੰ.ਸਕੂਲ,ਗੜ੍ਹਦੀਵਾਲਾ ਵਿਖੇ ‘ਮਾਂ ਦਿਵਸ’ ਮਨਾਇਆ

ਖ਼ਾਲਸਾ ਕਾਲਜੀਏਟ ਸੀਨੀ.ਸੈਕੰ.ਸਕੂਲ,ਗੜ੍ਹਦੀਵਾਲਾ ਵਿਖੇ ‘ਮਾਂ ਦਿਵਸ’ ਮਨਾਇਆ

ਗੜ੍ਹਦੀਵਾਲਾ 11 ਮਈ (ਚੌਧਰੀ) 

 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖ਼ਾਲਸਾ ਕਾਲਜੀਏਟ ਸੀਨੀ. ਸੈਕੰ. ਸਕੂਲ, ਗੜ੍ਹਦੀਵਾਲਾ ਵਿਖੇ ‘ਮਾਂ ਦਿਵਸ’ ਮਨਾਇਆ ਗਿਆ।ਇਸ ਮੌਕੇ ਸਕੂਲ ਵੱਲੋਂ ਵਿਦਿਆਰਥੀਆ ਦੇ ਪੋਸਟਰ ਅਤੇ ਕਾਰਡ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆ ਨੇ ਮਾਂ ਦੇ ਮਹੱਤਵ ਅਤੇ ਉਹਨਾ ਪ੍ਰਤੀ ਪਿਆਰ ਨੁੰ ਦਰਸਾਉਂਦੇ ਹੋਏ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ। ਸਕੂਲ ਇੰਚਾਰਜ ਮੈਡਮ ਗੁਰਪ੍ਰੀਤ ਕੌਰ ਨੇ ਵਿਦਿਆਰਥੀਆ ਨੁੰ ਮਾਂ ਦਿਵਸ ਮਨਾਉਣ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਇਸ ਮੌਕੇ ਵਾਈਸ ਪ੍ਰਿੰਸੀਪਲ ਸੰਜੀਵ ਸਿੰਘ ਨੇ ਜੇਤੂ ਵਿਦਿਆਰਥੀਆਂ ਨੁੰ ਸਨਮਾਨਿਤ ਕੀਤਾ। ਸਕੂਲ ਵੱਲੋਂ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆ ਦੀਆ ਮਾਵਾਂ ਨੂੰ ਤੋਹਫੇ ਭੇਜੇ ਗਏ। ਇਸ ਮੌਕੇ ਸ੍ਰੀ ਸੁਖਵਿੰਦਰ ਕੁਮਾਰ, ਮੈਡਮ ਸੀਮਾ ਕੁਮਾਰੀ ਅਤੇ ਹੋਰ ਅਧਿਆਪਕ ਸਾਹਿਬਾਨ ਹਾਜ਼ਰ ਸਨ।