Prime Punjab Times

Latest news
ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਬੀ.ਬੀ.ਐਮ.ਬੀ. ਹਸਪਤਾਲ ਨੂੰ ਪੀ.ਜੀ.ਆਈ. ਚੰਡੀਗੜ੍ਹ ਦੀ ਤਰਜ਼ 'ਤੇ ਅਪਗ੍ਰ... ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ...
ADVERTISEMENT
You are currently viewing ਦਿਨ ਦਿਹਾੜੇ ਔਰਤ ਤੋਂ ਲੁਟੇਰੇ ਪਰਸ ਖੋਹ ਕੇ ਹੋਏ ਰਫੂਚੱਕਰ, ਪਿੱਛਾ ਕਰਦੇ ਸਮੇਂ ਔਰਤ ਐਕਟਿਵਾ ਤੋਂ ਡਿੱਗਣ ਨਾਲ ਗੰਭੀਰ ਜਖਮੀ

ਦਿਨ ਦਿਹਾੜੇ ਔਰਤ ਤੋਂ ਲੁਟੇਰੇ ਪਰਸ ਖੋਹ ਕੇ ਹੋਏ ਰਫੂਚੱਕਰ, ਪਿੱਛਾ ਕਰਦੇ ਸਮੇਂ ਔਰਤ ਐਕਟਿਵਾ ਤੋਂ ਡਿੱਗਣ ਨਾਲ ਗੰਭੀਰ ਜਖਮੀ

ਗੜ੍ਹਦੀਵਾਲਾ 12 ਮਈ (ਚੌਧਰੀ / ਪ੍ਰਦੀਪ ਕੁਮਾਰ) 

: ਪਿੰਡ ਗੋਂਦਪੁਰ ਦੇ ਨਜ਼ਦੀਕ ਲੁਟੇਰੇ ਦਿਨ- ਦਿਹਾੜੇ ਐਕਟਿਵਾ ਸਵਾਰ ਇਕ ਔਰਤ ਤੋਂ ਪਰਸ ਖੋਹ ਕੇ 90 ਹਜ਼ਾਰ ਰੁਪਏ ਨਕਦੀ ਅਤੇ ਸੋਨੇ ਦੇ ਟਾਪਸ ਲੈ ਕੇ ਫਰਾਰ ਹੋ ਗਏ। ਹਾਲਾਂਕਿ ਔਰਤ ਨੇ ਕਾਫੀ ਦੂਰ ਤੱਕ ਲੁਟੇਰਿਆਂ ਦਾ ਪਿੱਛਾ ਕੀਤਾ, ਲੇਕਿਨ ਮਹਿਲਾ ਦੀ ਐਕਟਿਵ ਦਾ ਸੰਤੁਲਨ ਵਿਗੜਨ ਨਾਲ ਉਹ ਸੜਕ ‘ਤੇ ਡਿੱਗ ਪਈ। ਜਿਸ ਕਾਰਨ ਉਸਨੂੰ ਗੰਭੀਰ ਸੱਟਾਂ ਵੀ ਲੱਗੀਆਂ ਅਤੇ ਲੁਟੇਰੇ ਭੱਜਣ ‘ਚ ਕਾਮਯਾਬ ਹੋ ਗਏ।ਜਿਸ ਨਾਲ ਇਲਾਕੇ ਦੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

ਗੰਭੀਰ ਜਖਮੀ ਮਹਿਲਾ ਬਬਿਤਾ ਰਾਣੀ ਪਤਨੀ ਵਿਨੋਦ ਸਿੰਘ ਨਿਵਾਸੀ ਪਿੰਡ ਨੰਗਲ ਥੱਥਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਉਹ ਆਪਣੇ ਪਿੰਡ ਤੋਂ ਗੜ੍ਹਦੀਵਾਲਾ ਨੂੰ ਬੈਂਕ ਵਿਚ ਪੈਸੇ ਜਮ੍ਹਾਂ ਕਰਾਉਣ ਵਾਸਤੇ ਜਾ ਰਹੀ। ਜਦੋਂ ਉਹ ਹੁਸ਼ਿਆਰਪੁਰ-ਦਸੂਹਾ ਰੋਡ ‘ਤੇ ਸਥਿਤ ਖੇੜਾ ਸਾਹਿਬ ਦੇ ਮੋੜ ‘ਤੇ ਪਹੁੰਚੀ ਤਾਂ ਮੋਟਰਸਾਈਕਲ ‘ਤੇ ਸਵਾਰ 2 ਅਣਪਛਾਤੇ ਲੁਟੇਰੇ ਐਕਟਿਵਾ ਦੇ ਅੱਗੇ ਰੱਖਿਆ ਉਸਦਾ ਪਰਸ ਖੋਹ ਕੇ ਫਰਾਰ ਹੋ ਗਏ।ਜਿਸ ਵਿਚ 90 ਹਜ਼ਾਰ ਰੁਪਏ ਨਕਦੀ ਅਤੇ ਇਕ ਜੋੜੀ ਸੋਨੇ ਦੇ ਟਾਪਸ ਮੋਜੂਦ ਸਨ। ਔਰਤ ਨੇ ਦੱਸਿਆ ਕਿ ਉਸਨੇ ਮਚਾਉਂਦੇ ਹੋਏ ਲੁਟੇਰਿਆਂ ਦਾ ਕਾਫੀ ਦੂਰ ਤੱਕ ਪਿੱਛਾ ਵੀ ਕੀਤਾ।ਜਦੋਂ ਉਹ ਲੁਟੇਰਿਆਂ ਦੇ ਬਿਲਕੁਲ ਨਜ਼ਦੀਕ ਪਹੁੰਚਣ ਵਾਲੀ ਸੀ ਕਿ ਗੜ੍ਹਦੀਵਾਲਾ ਦੇ ਨਜ਼ਦੀਕ ਬਾਬਾ ਬਾਲਕ ਨਾਥ ਮੰਦਰ ਕੋਲ ਸੜਕ ਟੁੱਟੀ ਹੋਣ ਕਾਰਨ ਉਸਦੀ ਐਕਟਿਵਾ ਦਾ ਸੰਤੁਲਨ ਵਿਗੜਨ ਨਾਲ ਉਹ ਸੜਕ ‘ਤੇ ਡਿੱਗ ਪਈ। ਜਿਸ ਨਾਲ ਉਸਦੇ ਪੈਰ ਦੀ ਹੱਡੀ ਟੁੱਟ ਗਈ ਅਤੇ ਹੋਰ ਵੀ ਗੰਭੀਰ ਸੱਟਾਂ ਲੱਗੀਆਂ ਹਨ। ਜਿਸ ਕਾਰਨ ਲੁਟੇਰੇ ਭੱਜਣ ਚ ਕਾਮਯਾਬ ਹੋ ਗਏ।ਪੁਲਿਸ ਨੇ ਉਕਤ ਮਹਿਲਾ ਤੋਂ ਇਸ ਵਾਰਦਾਤ ਦੀ ਜਾਣਕਾਰੀ ਹਾਸਲ ਕਰ ਕੇ ਆਪਣੀ ਤਫਤੀਸ਼ ਨੂੰ ਆਰੰਭ ਕਰ ਦਿੱਤੀ ਹੈ। ਫਿਲਹਾਲ ਲੁਟੇਰਿਆਂ ਦਾ ਕੋਈ ਸੁਰਾਗ ਨਹੀਂ ਲੱਗ ਸਕਿਆ।

error: copy content is like crime its probhihated