Prime Punjab Times

Latest news
ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ  ਰਾਮਾਨੁਜਨ ਮੈਥੇਮੈਟੀਕਲ ਸੋਸਾਇਟੀ ਵੱਲੋਂ 'ਸੰਚਾਰ ਹੁਨਰ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਜ਼ਿਲ੍ਹੇ ‘ਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ‘ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ ਖਾਲਸਾ ਕਾਲਜ ਵਿਖੇ ਹਿੰਦੀ ਦਿਵਸ ਮੌਕੇ ਇੱਕ ਵਿਸ਼ੇਸ਼ ਲੈਕਚਰ ਜੋਨਲ ਐਥਲੈਟਿਕ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ADVERTISEMENT
You are currently viewing ਨਾਮਜ਼ਦਗੀਆਂ ਭਰਨ ਦੇ ਸੱਤਵੇਂ ਦਿਨ 7 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ

ਨਾਮਜ਼ਦਗੀਆਂ ਭਰਨ ਦੇ ਸੱਤਵੇਂ ਦਿਨ 7 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ

ਹੁਸ਼ਿਆਰਪੁਰ, 13 ਮਈ (ਬਿਊਰੋ) 

ਹੁਸ਼ਿਆਰਪੁਰ ਲੋਕ ਸਭਾ ਸੀਟ ਲਈ ਹੁਣ ਤੱਕ ਕੁੱਲ 17 ਨਾਮਜ਼ਦਗੀਆਂ ਹੋਈਆਂ ਦਾਖ਼ਲ
14 ਮਈ ਤੱਕ ਦਾਖ਼ਲ ਕਰਵਾਈਆਂ ਜਾ ਸਕਦੀਆਂ ਹਨ ਨਾਮਜ਼ਦਗੀਆਂ : ਰਿਟਰਨਿੰਗ ਅਫ਼ਸਰ

: ਲੋਕ ਸਭਾ ਚੋਣਾਂ-2024 ਲਈ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਨਾਮਜ਼ਦਗੀਆਂ ਭਰਨ ਦੇ ਅੱਜ ਸੱਤਵੇਂ ਦਿਨ  7 ਉਮੀਦਵਾਰਾਂ ਵੱਲੋਂ 8 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ। ਇਹ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਦੱਸਿਆ ਕਿ ਅੱਜ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਰਣਜੀਤ ਕੁਮਾਰ, ਸ਼੍ਰੋਮਣੀ ਅਕਾਲੀ ਦਲ ਦੇ ਸੋਹਣ ਸਿੰਘ, ਨੈਸ਼ਨਲਿਸਟ ਜਸਟਿਸ ਪਾਰਟੀ ਦੇ ਹਰਦੀਪ ਸਿੰਘ, ਭਾਰਤੀ ਜਨਤਾ ਪਾਰਟੀ ਦੀ ਅਨੀਤਾ ਅਤੇ ਗਲੋਬਲ ਰਿਪਬਲਿਕਨ ਪਾਰਟੀ ਦੇ ਭੀਮਰਾਓ ਯਸ਼ਵੰਤ ਅੰਬੇਡਕਰ ਵੱਲੋਂ ਨਾਮਜ਼ਦਗੀ ਕਾਗਜ਼ ਦਾਖ਼ਲ ਕਰਵਾਏ ਗਏ। ਉਨ੍ਹਾਂ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਦੀ ਅਨੀਤਾ ਵੱਲੋਂ 2 ਨਾਮਜ਼ਦਗੀਆਂ ਦਾਖ਼ਲ ਕਰਵਾਈਆਂ ਗਈਆਂ ਜਦਕਿ ਸਾਹਿਲ ਕੈਂਥ ਵੱਲੋਂ ਉਨ੍ਹਾਂ ਦੇ ਕਵਰਿੰਗ ਉਮੀਦਵਾਰ ਵਜੋਂ ਕਾਗਜ਼ ਦਾਖ਼ਲ ਕਰਵਾਏ ਗਏ। ਇਸੇ ਤਰ੍ਹਾਂ ਆਮ ਆਦਮੀ ਪਾਰਟੀ ਦੇ ਰਾਜ ਕੁਮਾਰ ਵੱੋਲੋਂ ਅੱਜ ਇਕ ਹੋਰ ਨਾਮਜ਼ਦਗੀ ਦਾਖ਼ਲ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਹੁਸ਼ਿਆਰਪੁਰ ਲੋਕ ਸਭਾ ਹਲਕੇ ਲਈ ਕਵਰਿੰਗ ਉਮੀਦਵਾਰਾਂ ਸਮੇਤ ਹੁਣ ਤੱਕ ਕੁੱਲ 17 ਨਾਮਜ਼ਦਗੀਆਂ ਦਾਖ਼ਲ ਕਰਵਾਈਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਭਲਕੇ 14 ਮਈ ਨੂੰ ਨਾਮਜ਼ਦਗੀਆਂ ਦਾਖ਼ਲ ਕਰਵਾਉਣ ਦਾ ਆਖ਼ਰੀ ਦਿਨ ਹੈ ਅਤੇ ਇਸ ਦਿਨ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਨਾਮਜ਼ਦਗੀਆਂ ਦਾਖ਼ਲ ਕਰਵਾਈਆਂ ਜਾ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ 15 ਮਈ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ ਉਮੀਦਵਾਰ 17 ਮਈ ਤੱਕ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਣਗੇ। ਉਨ੍ਹਾਂ ਦੱਸਿਆ ਕਿ 1 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ ਅਤੇ 4 ਜੂਨ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਉਨ੍ਹਾਂ ਕਿਹਾ ਕਿ 6 ਜੂਨ 2024 ਨੂੰ ਚੋਣ ਪ੍ਰਕਿਰਿਆ ਮੁਕੰਮਲ ਹੋ ਜਾਵੇਗੀ।