Prime Punjab Times

Latest news
ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ
ADVERTISEMENT
You are currently viewing *ਮੰਤਰੀ ਭਗਵੰਤ ਮਾਨ ਦਾ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਪ੍ਰਚਾਰ ਦੌਰਾਨ ਕਾਲੀਆਂ ਝੰਡੀਆਂ ਨਾਲ ਹੋਵੇਗਾ ਵਿਰੋਧ : ਪ੍ਰਿੰਸ ਗੜ੍ਹਦੀਵਾਲਾ*

*ਮੰਤਰੀ ਭਗਵੰਤ ਮਾਨ ਦਾ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਪ੍ਰਚਾਰ ਦੌਰਾਨ ਕਾਲੀਆਂ ਝੰਡੀਆਂ ਨਾਲ ਹੋਵੇਗਾ ਵਿਰੋਧ : ਪ੍ਰਿੰਸ ਗੜ੍ਹਦੀਵਾਲਾ*

ਗੜ੍ਹਦੀਵਾਲਾ 15 ਮਈ (ਚੌਧਰੀ) 

: ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਹੁਸ਼ਿਆਰਪੁਰ ਦੇ ਵਾਈਸ ਪ੍ਰਧਾਨ ਪ੍ਰਿੰਸ ਗੜਦੀਵਾਲਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਇਸ ਨੋਟੀਫਿਕੇਸ਼ਨ ਨੂੰ ਜਾਰੀ ਕੀਤਿਆਂ ਪੌਣੇ ਦੋ ਸਾਲ ਦਾ ਸਮਾਂ ਹੋ ਗਿਆ ਹੈ ਪਰ ਅਜੇ ਤੱਕ ਪੰਜਾਬ ਦੀ ਆਪ ਸਰਕਾਰ ਇਸ ਨੂੰ ਲਾਗੂ ਨਹੀਂ ਕਰ ਸਕੀ| ਪ੍ਰੈੱਸ ਨੋਟ ਜਾਰੀ ਕਰਦਿਆਂ ਉਹਨਾਂ ਕਿਹਾ ਕਿ ਪਿਛਲੇ ਸਾਲ ਦਿਵਾਲੀ ਮੌਕੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਲਾਈਵ ਹੋ ਕੇ ਕਿਹਾ ਕਿ “ਜੋ ਅਸੀਂ ਕਹਿੰਦੇ ਹਾਂ, ਉਹ ਕਰਦੇ ਹਾਂ” ਅਤੇ ਜੋ ਅਸੀਂ ਨਹੀਂ ਕਰਨਾ ਉਹ ਕਹਿੰਦੇ ਹੀ ਨਹੀਂ, ਦੋ ਮਹੀਨਿਆਂ ਵਿੱਚ ਐਸ.ਓ.ਪੀ. ਬਣਾ ਕੇ ਪੁਰਾਣੀ ਪੈਨਸ਼ਨ ਲਾਗੂ ਕਰ ਦੇਵਾਂਗੇ | ਪਰ ਪੁਰਾਣੀ ਪੈਨਸ਼ਨ ਦੀ ਬਹਾਲੀ ਐਲਾਨ ਤੱਕ ਹੀ ਸੀਮਤ ਰਹੀ | ਜਦ ਧਰਾਤਲ ਤੇ ਪੰਜਾਬ ਦੇ ਕਿਸੇ ਕਰਮਚਾਰੀ ਨੂੰ ਇਸ ਦਾ ਲਾਭ ਨਹੀਂ ਮਿਲਿਆ | ਫਿਰ ਜਦੋਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵੱਲੋਂ ਫਰਵਰੀ 2023 ਵਿੱਚ ਰੈਲੀ ਦਾ ਐਲਾਨ ਹੋਇਆ ਤਾਂ ਵਿੱਤ ਮੰਤਰੀ ਵੱਲੋਂ ਸੂਬਾਈ ਆਗੂਆਂ ਨਾਲ 6 ਅਪ੍ਰੈਲ ਨੂੰ ਪੰਜਾਬ ਭਵਨ ਵਿੱਚ ਹੋਈ ਮੀਟਿੰਗ ਤੈਅ ਹੋਈ ਜਿਸ ਵਿੱਚ ਦੋ ਮਹੀਨਿਆਂ ਅੰਦਰ ਪੁਰਾਣੀ ਪੈਨਸ਼ਨ ਬਹਾਲੀ ਦਾ ਐਸ.ਓ.ਪੀ. ਜਾਰੀ ਕਰਨ ਦਾ ਵਾਅਦਾ ਕੀਤਾ ਗਿਆ ਸੀ। ਪਰ 15 ਮਹੀਨੇ ਬੀਤ ਜਾਣ ਦੇ ਬਾਅਦ ਵੀ ਆਪਣੇ ਵਾਅਦੇ ਨੂੰ ਅਮਲੀ ਜਾਮਾ ਨਹੀਂ ਪਹਿਨਾਇਆ ਗਿਆ | ਉਹਨਾਂ ਕਿਹਾ ਕਿ ਸਰਕਾਰ ਦੀ ਡੰਗ ਟਪਾਊ ਨੀਤੀ ਤੋਂ ਦੁਖੀ ਹੋ ਕੇ ਪੰਜਾਬ ਦੇ 2 ਲੱਖ ਐਨ.ਪੀ.ਐਸ. ਮੁਲਾਜ਼ਮ ਮੁੱਖ ਮੰਤਰੀ ਪੰਜਾਬ ਦਾ ਹਰ ਦੌਰੇ ਸਮੇਂ ਕਾਲੀਆਂ ਝੰਡੀਆਂ ਨਾਲ ਵਿਰੋਧ ਕਰਨਗੇ ਅਤੇ ਸੰਘਰਸ਼ ਨੂੰ ਤੇਜ਼ ਕਰਨਗੇ| ਇਸ ਦੀ ਨਿਰੋਲ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ |ਪੰਜਾਬ ਸਰਕਾਰ ਨੇ ਪੰਜਾਬ ਦੇ ਮੁਲਾਜ਼ਮਾਂ ਦੇ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ ਨਾ ਤਾਂ ਪੁਰਾਣੀ ਪੈਨਸ਼ਨ ਨੂੰ ਲਾਗੂ ਕੀਤਾ ਗਿਆ ਹੈ ਅਤੇ ਨਾ ਹੀ ਕਿਸੇ ਪ੍ਰਕਾਰ ਦਾ ਕੋਈ ਡੀਏ ਮੁਲਾਜ਼ਮਾਂ ਨੂੰ ਦਿੱਤਾ ਗਿਆ ਅਤੇ ਨਾ ਹੀ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਗਿਆ ਨਾ ਹੀ ਕੰਪਿਊਟਰ ਅਧਿਆਪਕਾਂ ਦੀ ਕੋਈ ਗੱਲ ਸੁਣੀ ਗਈ| ਜਿਸ ਦਾ ਖਮਿਆਜਾ ਪੰਜਾਬ ਸਰਕਾਰ ਨੂੰ ਜਰੂਰ ਭੁਗਤਣਾ ਪਵੇਗਾ|

error: copy content is like crime its probhihated