Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਦਸੂਹਾ, 15 ਮਈ (PPT NEWS)

: ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਬਲਾਕ ਪ੍ਰਧਾਨ ਜਸਵੀਰ ਕੌਰ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੂੰ ਜਾਣ ਬੁੱਝ ਕੇ ਤੰਗ ਪ੍ਰੇਸਾਨ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਬਲਾਕ ਦਸੂਹਾ ਵਿਖੇ ਸਮੂਹ ਆਂਗਣਵਾੜੀ ਵਰਕਰਾਂ ਅਤੇ ਹੈਲਪਰਾ ਵੱਲੋਂ ਪੰਜਾਬ ਸਰਕਾਰ ਦਾ ਪੁਤਲਾ ਫ਼ੂਕਿਆ ਗਿਆ। ਇਸ ਮੌਕੇ ਯੂਨੀਅਨ ਦੀ ਬਲਾਕ ਪ੍ਰਧਾਨ ਜਸਵੀਰ ਕੌਰ ਨੇ ਕਿਹਾ ਹਰਗੋਬਿੰਦ ਕੌਰ ਪਿਛਲੇ ਕਰੀਬ 31 ਸਾਲਾਂ ਤੋਂ ਆਂਗਣਵਾੜੀ ਯੂਨੀਅਨ ਦੀ ਅਗਵਾਈ ਕਰ ਰਹੇ ਹਨ ਜਿਨ੍ਹਾਂ ਹਮੇਸ਼ਾ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਹੱਕਾਂ ਲਈ ਸਰਕਾਰ ਨਾਲ ਤਕੜੇ ਸਘੰਰਸ਼ ਕੀਤੇ। ਉਨ੍ਹਾਂ ਸਰਕਾਰਾਂ ਤੋਂ ਵਰਕਰਾਂ ਤੇ ਹੈਲਪਰਾਂ ਦੀਆਂ ਬਹੁਤ ਸਾਰੀਆਂ ਮੰਗਾਂ ਪੂਰੀਆਂ ਕਰਵਾਈਆ। ਉਨ੍ਹਾਂ ਕਿਹਾ ਹੁਣ ਪੰਜਾਬ ਸਰਕਾਰ ਬਦਲੇ ਦੀ ਭਾਵਨਾ ਨਾਲ ਉਨ੍ਹਾਂ ਨੂੰ ਤੰਗ ਪ੍ਰੇਸਾਨ ਕਰ ਰਹੀ ਹੈ ਕਿਉੰਕਿ ਯੂਨੀਅਨ ਨੂੰ ਹੱਕਾਂ ਲਈ ਸਘੰਰਸ਼ ਕਰਨਾ ਪੈਂਦਾ ਹੈ।ਇਸ ਮੌਕੇ ਬਲਵਿੰਦਰ ਕੌਰ ਲਗਾਣਾ, ਸਰਬਜੀਤ ਕੌਰ, ਦੀਕਸ਼ਾ , ਰਾਜਵਿੰਦਰ ਕੌਰ, ਕੁਲਵੰਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਰਕਰਾਂ ਅਤੇ ਹੈਲਪਰਾਂ ਹਾਜ਼ਰ ਸਨ।