Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਵੱਖ-ਵੱਖ ਜ਼ਿਲਿਆਂ ਲਈ ਡੈਡ ਬਾਡੀ ਫਰੀਜ਼ਰ ਕੀਤੇ ਰਵਾਨਾ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਵੱਖ-ਵੱਖ ਜ਼ਿਲਿਆਂ ਲਈ ਡੈਡ ਬਾਡੀ ਫਰੀਜ਼ਰ ਕੀਤੇ ਰਵਾਨਾ

ਬਟਾਲਾ 16 ਮਈ (ਅਵਿਨਾਸ਼ ਸ਼ਰਮਾ )

: ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਅਤੇ ਸੰਸਾਰ ਪ੍ਰਸਿੱਧ ਸਿੱਖ ਸਰਦਾਰ ਸਮਾਜ ਸੇਵੀ ਸ਼ਖਸ਼ੀਅਤ ਅਤੇ ਦੁਬਈ ਦੇ ਉੱਘੇ ਕਾਰੋਬਾਰੀ ਡਾਕਟਰ ਐਸ ਪੀ ਸਿੰਘ ਉਬਰਾਏ ਵੱਲੋਂ ਮਨੁੱਖਤਾ ਨੂੰ ਬਚਾਉਣ ਅਤੇ ਇਨਸਾਨੀਅਤ ਦੀਆਂ ਕਦਰਾਂ ਕੀਮਤਾਂ ਨੂੰ ਹੋਰ ਉੱਚਾ ਚੁੱਕਣ ਦੇ ਲਈ ਕੀਤੇ ਜਾ ਰਹੇ ਪਰਉਪਕਾਰੀ ਕਾਰਜਾਂ ਦੇ ਤਹਿਤ ਗਰਮੀ ਦੇ ਮੌਸਮ ਨੂੰ ਮੱਦੇ ਨਜ਼ਰ ਰੱਖਦਿਆਂ ਮਿਰਤਕ ਦੇਹਾਂ ਦੀ ਸਾਂਭ ਸੰਭਾਲ ਕਰਨ ਦੇ ਲਈ ਸੂਬੇ ਦੇ ਵੱਖ-ਵੱਖ ਜ਼ਿਲਿਆਂ ਵਿੱਚ ਡੈਡ ਬਾਡੀ ਫਰੀਜ਼ਰ ਦਾਨ ਵਜੋਂ ਭੇਂਟ ਕੀਤੇ ਜਾ ਰਹੇ ਹਨ। ਜਿਸ ਦੇ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਅਤੇ ਟਰੱਸਟ ਦੇ ਜਨਰਲ ਸੈਕਟਰੀ ਰਜਿੰਦਰ ਸਿੰਘ ਹੈਪੀ ਵੱਲੋਂ ਅੱਜ ਡਾਕਟਰ ਉਬਰਾਏ ਦੀ ਯੋਗ ਰਹਿਨੁਮਾਈ ਹੇਠ ਬਟਾਲਾ ਤੋਂ ਡੈਡ ਬਾਡੀ ਫਰੀਜਰਾਂ ਦੀਆਂ ਦੋ ਗੱਡੀਆਂ ਵੱਖ-ਵੱਖ ਜ਼ਿਲਿਆਂ ਦੇ ਲਈ ਰਵਾਨੀਆਂ ਰਵਾਨਾ ਕੀਤੀਆਂ ਗਈਆਂ। ਇਸ ਮੌਕੇ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਨੇ ਦੱਸਿਆ ਕਿ ਇੱਕ ਡੈਡੀ ਬਾਡੀ ਫਰੀਜ਼ਰ ਦੀ ਗੱਡੀ ਜਿਲਾ ਹੁਸ਼ਿਆਰਪੁਰ ਦੇ ਤਲਵਾੜਾ ਇਲਾਕੇ ਦੇ ਲਈ ਭੇਜੀ ਗਈ ਹੈ। ਜਦਕਿ ਦੂਸਰੀ ਡੈਡ ਬਾਡੀ ਫਰੀਜ਼ਰ ਦੀ ਗੱਡੀ ਜਿਲਾ ਅੰਮ੍ਰਿਤਸਰ ਦੇ ਮਹਿਤਾ ਖੇਤਰ ਦੇ ਪਿੰਡ ਵੀਲਾ ਬੱਜੂ ਵਿਖੇ ਭੇਜੀ ਗਈ ਹੈ । ਉਹਨਾਂ ਦੱਸਿਆ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਹਰ ਪ੍ਰਕਾਰ ਦੇ ਰਾਹਤ ਕਾਰਜ ਚਲਾਏ ਜਾ ਰਹੇ ਹਨ। ਜਦਕਿ ਮਾਨਯੋਗ ਡਾਕਟਰ ਐਸ ਪੀ ਸਿੰਘ ਉਬਰਾਏ ਵੱਲੋਂ ਦੇਸ਼ ਵਿਦੇਸ਼ ਦੇ ਅੰਦਰ ਬਹੁਤ ਹੀ ਨੇਕ ਅਤੇ ਸਲਾਘਾਯੋਗ ਕਾਰਜ ਕੀਤੇ ਜਾ ਰਹੇ ਹਨ ।ਇਸ ਮੌਕੇ ਹੋਰ ਵੀ ਮੈਂਬਰ ਹਾਜ਼ਰ ਸਨ।

ਕੈਪਸ਼ਨ……
ਸਰਬੱਤ ਦਾ ਭਲਾ ਚੈਰੀਟੇਬਲ ਟਰਸਟ ਦੇ ਜ਼ਿਲਾ ਪ੍ਰਧਾਨ ਰਵਿੰਦਰ ਸਿੰਘ ਮਠਾਰੂ, ਰਜਿੰਦਰ ਹੈਪੀ ਡੈਡ ਬਾਡੀ ਫਰੀਜਰਾਂ ਨੂੰ ਰਵਾਨਾ ਕਰਦੇ ਹੋਏ।