Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing *ਮੁਲਾਜ਼ਮਾਂ ਦੀ ਆਵਾਜ਼ ਨੂੰ ਸ਼ਕਤੀ ਨਾਲ ਦਬਾਉਣਾ ਪੰਜਾਬ ਸਰਕਾਰ ਲਈ ਮੰਦਭਾਗਾ*

*ਮੁਲਾਜ਼ਮਾਂ ਦੀ ਆਵਾਜ਼ ਨੂੰ ਸ਼ਕਤੀ ਨਾਲ ਦਬਾਉਣਾ ਪੰਜਾਬ ਸਰਕਾਰ ਲਈ ਮੰਦਭਾਗਾ*

ਗੜ੍ਹਦੀਵਾਲਾ 18 ਮਈ (ਪ੍ਰਦੀਪ ਕੁਮਾਰ / ਚੌਧਰੀ ) 

: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਚੋਣ ਫੇਰੀ ਨੂੰ ਲੈ ਕੇ ਪੰਜਾਬ ਸਰਕਾਰ ਦੇ ਕਹਿਣ ਤੇ ਪੰਜਾਬ ਪੁਲਿਸ ਨੇ ਮੁਲਾਜ਼ਮਾ ਦੀ ਆਵਾਜ਼ ਨੂੰ ਦਬਾਉਣ ਲਈ ਘਰਾਂ ਤੋਂ ਹੀ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਹੁਸ਼ਿਆਰਪੁਰ ਦੇ ਜਿਲਾ ਵਾਈਸ ਪ੍ਰਧਾਨ ਪ੍ਰਿੰਸ ਗੜ੍ਹਦੀਵਾਲਾ ਅਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੇ ਕਨਵੀਨਰ ਜਸਵੀਰ ਤਲਵਾੜਾ , ਮੁਕੇਰੀਆਂ ਦੇ ਬਲਾਕ ਪ੍ਰਧਾਨ ਰਜਤ ਮਹਾਜਨ , ਟਾਂਡਾ ਦੇ ਬਲਾਕ ਪ੍ਰਧਾਨ ਬਲਦੇਵ ਸਿੰਘ, ਦਸੂਹਾ ਤੋਂ ਜਸਬੀਰ ਬੋਦਲ ਨੂੰ ਸੂਰਜ ਚੜਨ ਤੋਂ ਪਹਿਲਾਂ -ਪਹਿਲਾਂ ਫੜ ਕੇ ਜੇਲ੍ਾਂ ਵਿੱਚ ਬੰਦ ਕਰ ਦਿੱਤਾ। ਇਹ ਖਬਰ ਪੰਜਾਬ ਦੇ ਘਰ -ਘਰ ਵਿੱਚ ਅੱਗ ਦੀ ਤਰ੍ਹਾਂ ਫੈਲ ਗਈ ਤੇ ਸੈਂਕੜਿਆਂ ਦੀ ਤਾਦਾਦ ਦੇ ਵਿੱਚ ਮੁਲਾਜ਼ਮ ਸਾਥੀ ਵੱਖ- ਵੱਖ ਥਾਣਿਆਂ ਵਿੱਚ ਇਕੱਠੇ ਹੋਣਾ ਸ਼ੁਰੂ ਹੋ ਗਏ। ਇੱਥੇ ਇਹ ਗੱਲ ਵਰਨਣ ਯੋਗ ਹੈ ਕਿ ਸਰਕਾਰ ਨੇ ਪੌਣੇ ਦੋ ਸਾਲ ਪਹਿਲਾਂ ਪੁਰਾਣੀ ਪੈਨਸ਼ਨ ਬਹਾਲ ਹੋ ਗਈ ਹੈ ਇਸ ਦਾ ਇੱਕ ਅਧੂਰਾ ਨੋਟੀਫਕੇਸ਼ਨ ਕੀਤਾ ਸੀ ਜੋ 100% ਝੂਠਾ ਸਾਬਿਤ ਹੋਇਆ। ਹੁਣ ਤੱਕ 2004 ਤੋਂ ਬਾਅਦ ਭਰਤੀ ਹੋਏ ਪੰਜਾਬ ਦੇ ,ਕਿਸੇ ਮੁਲਾਜ਼ਮ ਨੂੰ ਪੁਰਾਣੀ ਪੈਨਸ਼ਨ ਨਹੀਂ ਮਿਲੀ ਅਤੇ ਨਾ ਹੀ ਪੰਜਾਬ ਵਿੱਚ ਉਸਨੂੰ ਲਾਗੂ ਕੀਤਾ ਗਿਆ ਹੈ। ਇਹ ਨੋਟੀਫਿਕੇਸ਼ਨ ਸਿਰਫ ਇੱਕ ਕਾਗਜ ਦਾ ਟੁਕੜਾ ਹੀ ਬਣ ਕੇ ਰਹਿ ਗਿਆ। ਜਿਸ ਕਰਕੇ ਗੁੱਸੇ ਵਿੱਚ ਆਏ ਮੁਲਾਜ਼ਮ ਸਾਥੀਆਂ ਨੇ ਇਹ ਫੈਸਲਾ ਕੀਤਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਆਪਣੀਆਂ ਰਾਜਨੀਤਿਕ ਰੈਲੀਆਂ ਕਰਨ ਲਈ ਜਿੱਥੇ ਵੀ ਜਾਣਗੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਅਹੁਦੇਦਾਰ ਉਹਨਾਂ ਨੂੰ ਉੱਥੇ ਕਾਲੀਆਂ ਝੰਡੀਆਂ ਦਿਖਾਉਣਗੇ ਤੇ ਉਹਨਾਂ ਦਾ ਵਿਰੋਧ ਕਰਨਗੇ ਕਿ ਇਹ ਝੂਠੀ ਸਰਕਾਰ ਹੈ ਇਸ ਤੇ ਵਿਸ਼ਵਾਸ ਨਾ ਕੀਤਾ ਜਾਵੇ| ਇਸ ਤੋਂ ਡਰੀ ਹੋਈ ਸਰਕਾਰ ਲੋਕਤੰਤਰ ਦੀ ਆਵਾਜ਼ ਦਬਾਉਣ ਦੇ ਲਈ ਸਾਥੀਆਂ ਨੂੰ ਇਸ ਤਰਾਂ ਜੇਲਾਂ ਦੇ ਵਿੱਚ ਡੱਕ ਰਹੀ ਹੈ ਜੋ ਬਹੁਤ ਮੰਦਭਾਗੀ ਗੱਲ ਹੈ| ਜਿਸ ਦਾ ਖਮਿਆਜਾ ਸਰਕਾਰ ਨੂੰ ਵੋਟਾਂ ਦੀ ਸੱਟ ਦੇ ਰੂਪ ਦੇ ਵਿੱਚ ਝੱਲਣਾ ਪਵੇਗਾ । ਗੁਰਪ੍ਰੀਤ ਸਿੰਘ ਗੜਦੀਵਾਲਾ ਨੇ ਦੱਸਿਆ ਕਿ ਨਜ਼ਰ ਬੰਦ ਕੀਤੇ ਸਾਥੀਆਂ ਨੂੰ ਛਡਾਉਣ ਦੇ ਲਈ ਦੇਰ ਰਾਤ ਸੈਂਕੜਿਆਂ ਦੀ ਤਾਦਾਦ ਵਿੱਚ ਮੁਲਾਜ਼ਮ ਸਾਥੀ ਥਾਣਿਆਂ ਵਿੱਚ ਪਹੁੰਚ ਗਏ ਅਤੇ ਨਜ਼ਰ ਬੰਦ ਕੀਤੇ ਗਏ ਸਾਥੀਆਂ ਨੂੰ ਰਿਹਾਅ ਕਰਵਾਇਆ ਗਿਆ। ਇਸ ਸਾਰੇ ਘਟਨਾ ਕਰਮ ਦੀ ਵੱਖ -ਵੱਖ ਮੁਲਾਜ਼ਮ ਜਥੇਬੰਦੀਆਂ ਅਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਪੌਣੇ ਦੋ ਲੱਖ ਮੁਲਾਜ਼ਮਾਂ ਨੇ ਕਰੜੇ ਸ਼ਬਦਾਂ ਵਿੱਚ ਨਿੰਦਿਆ ਕੀਤੀ ਹੈ। ਇਸ ਮੌਕੇ ਗੌਰਮੈਂਟ ਟੀਚਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਤੇ ਪੰਜਾਬ ਦੇ ਵਿੱਤ ਸਕੱਤਰ ਪ੍ਰਿੰਸੀਪਲ ਅਮਨਦੀਪ ਸ਼ਰਮਾ , ਅਮਰ ਸਿੰਘ ਟਾਂਡਾ, ਸੰਜੀਵ, ਪ੍ਰਿਤਪਾਲ ਸਿੰਘ ਚੌਟਾਲਾ, ਸਰਬਜੀਤ ਸਿੰਘ ਡੱਫਰ , ਵਰਿੰਦਰ ਵਿੱਕੀ, ਪੰਕਜ ਕੁਮਾਰ ਸ਼ਰਮਾ, ਗੁਰਪ੍ਰੀਤ ਸਿੰਘ ਗੜਦੀਵਾਲਾ, ਜਗਵਿੰਦਰ ਸਿੰਘ, ਦਵਿੰਦਰ ਸਿੰਘ ਹੁਸ਼ਿਆਰਪੁਰ,ਜਸਵਿੰਦਰ ਸਿੰਘ ਬੁੱਲੋਵਾਲ, ਦਵਿੰਦਰ ਸਿੰਘ ਬੱਲੋਵਾਲ ਅਤੇ ਜ਼ਿਲਾ ਹੁਸ਼ਿਆਰਪੁਰ ਦੇ ਸਾਰੇ ਬਲਾਕਾਂ ਦੇ ਬਹੁਤ ਸਾਰੇ ਮੁਲਾਜ਼ਮ ਮੌਜੂਦ ਸਨ।