Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਲੋਕ ਸਭਾ ਚੋਣਾਂ-2024 ਦੇ ਸਬੰਧ ਵਿੱਚ ਜਿਲ੍ਹਾ ਹੁਸ਼ਿਆਰਪੁਰ ਵਿਖੇ ਕੱਢਿਆ ਫਲੈਗ ਮਾਰਚ

ਲੋਕ ਸਭਾ ਚੋਣਾਂ-2024 ਦੇ ਸਬੰਧ ਵਿੱਚ ਜਿਲ੍ਹਾ ਹੁਸ਼ਿਆਰਪੁਰ ਵਿਖੇ ਕੱਢਿਆ ਫਲੈਗ ਮਾਰਚ

ਹੁਸ਼ਿਆਰਪੁਰ 20 ਮਈ (ਬਿਊਰੋ) 

 : ਲੋਕ ਸਭਾ ਚੋਣਾਂ-2024 ਦੇ ਸਬੰਧ ਵਿੱਚ ਮਾਨਯੋਗ ਚੋਣ ਕਮਿਸ਼ਨ ਭਾਰਤ ਅਤੇ ਮਾਨਯੋਗ ਚੋਣ ਕਮਿਸ਼ਨ ਪੰਜਾਬ ਜੀ ਦੀਆਂ ਹਦਾਇਤਾਂ ਦੀ ਪਾਲਣਾ ਹਿੱਤ ਕੋਮਲ ਮਿੱਤਲ, ਆਈ.ਏ.ਐਸ ਮਾਨਯੋਗ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ ਹੁਸ਼ਿਆਰਪੁਰ ਅਤੇ ਸੁਰੇਂਦਰ ਲਾਂਬਾ ਆਈ.ਪੀ.ਐਸ ਮਾਨਯੋਗ ਸੀਨੀਅਰ ਪੁਲਿਸ ਕਪਤਾਨ, ਹੁਸ਼ਿਆਰਪੁਰ ਦੀ ਨਿਗਰਾਨੀ ਹੇਠ, ਮਨੋਜ ਕੁਮਾਰ ਪੀ.ਪੀ.ਐਸ, ਕਪਤਾਨ ਪੁਲਿਸ/ਸਥਾਨਿਕ ਹੁਸ਼ਿਆਰਪੁਰ, ਰਘੁਬੀਰ ਸਿੰਘ ਮਾਨਯੋਗ ਡਿਪਟੀ ਕਮਾਂਡੈਂਟ ਬੀ.ਐਸ.ਐਫ ਦੀ ਯੋਗ ਅਗਵਾਈ ਹੇਠ ਡੀ.ਐਸ.ਪੀ ਸਿਟੀ ਹੁਸ਼ਿਆਰਪੁਰ, ਡੀ.ਐਸ.ਪੀ ਪੀ.ਬੀ.ਆਈ ਐਨ.ਡੀ.ਪੀ.ਐਸ, ਡੀ.ਐਸ.ਪੀ ਸਪੈਸ਼ਲ ਕਰਾਈਮ ਸਮੇਤ ਜਿਲ੍ਹਾ ਪੁਲਿਸ ਫੋਰਸ, ਲੇਡੀ ਫੋਰਸ ਅਤੇ ਪੈਰਾ ਮਿਲਟਰੀ ਫੋਰਸ ਨਾਲ ਥਾਣਾ ਸਿਟੀ ਅਤੇ ਥਾਣਾ ਮਾਡਲ ਟਾਊਨ ਦੇ ਏਰੀਆ ਵਿੱਚ ਸੈਸ਼ਨ ਚੌਂਕ ਹੁਸ਼ਿਆਰਪੁਰ ਤੋਂ ਪ੍ਰਭਾਤ ਚੌਂਕ ਹੁਸ਼ਿਆਰਪੁਰ ਤੱਕ ਫਲੈਗ ਮਾਰਚ ਕੱਢਿਆ ਗਿਆ।ਇਸ ਮੌਕੇ ਜਿਲ੍ਹਾ ਚੋਣ ਅਫਸਰ ਹੁਸ਼ਿਆਰਪੁਰ ਅਤੇ ਐਸ.ਐਸ.ਪੀ ਸਾਹਿਬ ਹੁਸ਼ਿਆਰਪੁਰ ਜੀ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਕਾਨੂੰਨ ਵਿਵਸਥਾ ਨੂੰ ਪੂਰੀ ਤਰ੍ਹਾਂ ਨਾਲ ਬਰਕਰਾਰ ਰੱਖਿਆ ਜਾਵੇਗਾ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਅਗਰ ਕੋਈ ਵੀ ਸ਼ੱਕੀ ਵਿਅਕਤੀ ਜਾਂ ਵਸਤੂ ਉਹਨਾਂ ਦੇ ਧਿਆਨ ਵਿੱਚ ਆਉਂਦੀ ਹੈ ਤਾਂ ਤੁਰੰਤ ਇਸਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ ।