Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਗਰਮੀ ਦੇ ਚਲਦਿਆਂ ਖੂਨ ਦੀ ਕਮੀ ਨੂੰ ਪੂਰਾ ਕਰਨ ਲਈ ਲਗਾਇਆ ਖੂਨਦਾਨ ਕੈਂਪ

ਗਰਮੀ ਦੇ ਚਲਦਿਆਂ ਖੂਨ ਦੀ ਕਮੀ ਨੂੰ ਪੂਰਾ ਕਰਨ ਲਈ ਲਗਾਇਆ ਖੂਨਦਾਨ ਕੈਂਪ

ਦਸੂਹਾ, 22 ਮਈ (ਚੌਧਰੀ )

: ਗਰਮੀਆਂ ਦੇ ਮੌਸਮ ਅੰਦਰ ਖੂਨ ਦੀ ਕਮੀ ਨੂੰ ਪੂਰਾ ਕਰਨ ਲਈ ਬਲੱਡ ਡੋਨਰ ਸੁਸਾਇਟੀ ਦਸੂਹਾ ਦੇ ਅਹੁਦੇਦਾਰਾਂ ਤੇ ਮੈਂਬਰਾਂ ਵੱਲੋਂ 148ਵਾਂ ਖੂਨਦਾਨ ਕੈਂਪ ਸਿਵਲ ਹਸਪਤਾਲ ਦਸੂਹਾ ਵਿਖੇ ਲਗਾਇਆ ਗਿਆ। ਇਸ ਮੌਕੇ ਸੁਸਾਇਟੀ ਦੇ ਮੈਂਬਰਾਂ ਨੇ ਦੱਸਿਆ ਕਿ ਸਿਵਲ ਹਸਪਤਾਲ ਦਸੂਹਾ ਦੇ ਬਲੱਡ ਬੈਂਕ ਵਿੱਚ ਏ ਪੋਜੀਟਿਵ ਤੇ ਬੀ ਪੋਜੀਟਿਵ ਖੂਨ ਦੀ ਕਮੀ ਨੂੰ ਦੇਖਦਿਆਂ ਕੈਂਪ ਦਾ ਆਯੋਜਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕੈਂਪ ਦੌਰਾਨ 32 ਖੂਨ ਦਾਨੀਆਂ ਵੱਲੋਂ ਸਵੈ ਇੱਛਤ ਹੋ ਕੇ ਖੂਨਦਾਨ ਕੀਤਾ ਗਿਆ। ਇਸ ਮੌਕੇ ਬਲੱਡ ਬੈਂਕ ਇੰਚਾਰਜ ਡਾ. ਹਰਸ਼ਪ੍ਰੀਤ ਕੌਰ ਲੈਬ ਟੈਕਨੀਸ਼ੀਅਨ ਪ੍ਰੇਮ ਪੌਅਲ, ਸਟਾਫ਼ ਨਰਸ ਰਾਜਿੰਦਰ ਕੌਰ, ਸੁਸਾਇਟੀ ਪ੍ਰਧਾਨ ਬਲਜਿੰਦਰ ਸਿੰਘ ਲਾਲੀਆ, ਬਬਲੂ ਪਰਮਿੰਦਰ, ਰਾਹੁਲ, ਸਿਮਰਨ ਸੰਧੂ, ਮੋਨੂੰ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ। ਜਿਕਰਯੋਗ ਹੈ ਕੈਂਪ ਦੌਰਾਨ ਬਲੱਡ ਬੈਂਕ ਸਟਾਫ ਦੇ ਲੈਬ ਟੈਕਨੀਸ਼ੀਅਨ ਹਰਦਿਆਲ ਸਿੰਘ ਵੱਲੋਂ ਵੀ ਖੂਨਦਾਨ ਕਰਕੇ ਆਪਣਾ ਵਡਮੁੱਲਾ ਯੋਗਦਾਨ ਪਾਇਆ ਗਿਆ।