Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ 23 ਮਈ ਨੂੰ ਹੁਸ਼ਿਆਰਪੁਰ ਦੇ ਵੱਖ-ਵੱਖ ਹਲਕਿਆਂ ‘ਚ ਵੱਡੀਆਂ ਰੈਲੀਆਂ ਨੂੰ ਕਰਨਗੇ ਸੰਬੋਧਨ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ 23 ਮਈ ਨੂੰ ਹੁਸ਼ਿਆਰਪੁਰ ਦੇ ਵੱਖ-ਵੱਖ ਹਲਕਿਆਂ ‘ਚ ਵੱਡੀਆਂ ਰੈਲੀਆਂ ਨੂੰ ਕਰਨਗੇ ਸੰਬੋਧਨ

ਗੜ੍ਹਦੀਵਾਲਾ, 21 ਮਈ (ਚੌਧਰੀ / ਯੋਗੇਸ਼ ਗੁਪਤਾ )

– ਸ਼੍ਰੋਮਣੀ ਅਕਾਲੀ ਦਲ ਦੇ ਸਮਰਥਕਾਂ ਤੇ ਆਗੂਆਂ ਵਿੱਚ ਉਦੋਂ ਜੋਸ਼ ਕਈ ਗੁਣਾ ਵਧ ਗਿਆ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸਰਦਾਰ ਸੋਹਣ ਸਿੰਘ ਠੰਡਲ ਦੀ ਚੋਣ ਮੁਹਿੰਮ ਨੂੰ ਵੱਡਾ ਹੁਲਾਰਾ ਦੇਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸਰਦਾਰ ਸੁਖਬੀਰ ਸਿੰਘ ਬਾਦਲ ਅੱਜ 23 ਮਈ ਦਿਨ ਵੀਰਵਾਰ ਨੂੰ ਹੁਸ਼ਿਆਰਪੁਰ ਦੇ ਵੱਖ-ਵੱਖ ਹਲਕਿਆਂ ‘ਚ ਚਾਰ ਵੱਡੀਆਂ ਰੈਲੀਆਂ ਨੂੰ ਸੰਬੋਧਨ ਕਰਨ ਲਈ ਵਿਸ਼ੇਸ਼ ਤੌਰ ‘ਤੇ ਪਹੁੰਚ ਰਹੇ ਹਨ। ਇਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਧਾਨ ਸਰਦਾਰ ਲਖਵਿੰਦਰ ਸਿੰਘ ਲੱਖੀ ਨੇ ਸੀਨੀਅਰ ਅਕਾਲੀ ਆਗੂ ਸ਼ੁਭਮ ਸਹੋਤਾ ਦੇ ਦਫ਼ਤਰ ਗੜ੍ਹਦੀਵਾਲਾ ਵਿਖੇ ਹੋਈ ਮੀਟਿੰਗ ਉਪਰੰਤ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ 23 ਮਈ ਨੂੰ ਸਭ ਤੋਂ ਪਹਿਲਾਂ 10 ਵਜੇ ਸਵੇਰੇ ਆਰ.ਸੀ. ਰਸੋਰਟ ਮੁਕੇਰੀਆਂ, 12 ਵਜੇ ਸ਼ਾਹੀ ਪੈਲਸ ਦਸੂਹਾ, 2 ਵਜੇ ਵੜੈਚ ਫਾਰਮ ਟਾਂਡਾ ਉੜਮੁੜ ਅਤੇ ਸ਼ਾਮ 4 ਵਜੇ ਅੰਬਰ ਪੈਲਸ ਹੁਸ਼ਿਆਰਪੁਰ ਰੋਡ ਹਲਕਾ ਸ਼ਾਮਚੁਰਾਸੀ ਪਹੁੰਚ ਰਹੇ ਹਨ। ਇਸ ਮੌਕੇ ਸੀਨੀਅਰ ਅਕਾਲੀ ਆਗੂ ਸ਼ੁਭਮ ਸਹੋਤਾ ਨੇ ਦੱਸਿਆ ਕਿ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਇਸ ਫੇਰੀ ਨੂੰ ਲੈ ਕੇ ਜ਼ਿਲ੍ਹੇ ਦੇ ਜਿੱਥੇ ਸਮੁੱਚੇ ਅਕਾਲੀ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉੱਥੇ ਹੀ ਉਨ੍ਹਾਂ ਵਿਚ ਇਸ ਚੋਣ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਕਈ ਗੁਣਾ ਜੋਸ਼ ਵਧ ਗਿਆ ਹੈ।ਉਨ੍ਹਾਂ ਕਿਹਾ ਕਿ ਸਮੂਹ ਵਰਕਰਾਂ ਤੇ ਸਮਰਥਕਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸਰਦਾਰ ਸੁਖਬੀਰ ਸਿੰਘ ਬਾਦਲ ਅੱਜ ਹੁਸ਼ਿਆਰਪੁਰ ਪੁੱਜਣ ਤੇ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ।ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਰਦਾਰ ਲਖਵਿੰਦਰ ਸਿੰਘ ਲੱਖੀ,ਸੀਨੀਅਰ ਅਕਾਲੀ ਆਗੂ ਸ਼ੁਭਮ ਸਹੋਤਾ,ਸ਼ੈਂਕੀ ਕਲਿਆਣ, ਲਾਡੀ ਪੰਡੋਰੀ,ਬਬਲੂ ਕਟੋਹੜ ਆਦਿ ਹਾਜ਼ਰ ਸੀ।
ਫੋਟੋ ਕੈਪਸ਼ਨ : ਸੁਖਬੀਰ ਸਿੰਘ ਬਾਦਲ ਦੀ ਹੁਸ਼ਿਆਰਪੁਰ ਫੇਰੀ ਸੰਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਸਰਦਾਰ ਲਖਵਿੰਦਰ ਸਿੰਘ ਲੱਖੀ,ਅਕਾਲੀ ਆਗੂ ਸ਼ੁਭਮ ਸਹੋਤਾ ਤੇ ਹੋਰ ਵਰਕਰ।