Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਅੱਤ ਦੀ ਗਰਮੀ ਅਤੇ ਲੂਅ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਜ਼ਿਲ੍ਹਾ ਵਾਸੀ : ਡਿਪਟੀ ਕਮਿਸ਼ਨਰ 

ਅੱਤ ਦੀ ਗਰਮੀ ਅਤੇ ਲੂਅ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਜ਼ਿਲ੍ਹਾ ਵਾਸੀ : ਡਿਪਟੀ ਕਮਿਸ਼ਨਰ 

PRIME PUNJAB TIMES (EDITOR YOGESH GUPTA)
ਹੁਸ਼ਿਆਰਪੁਰ, 23 ਮਈ 
: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਬਹੁਤ ਜ਼ਿਆਦਾ ਗਰਮੀ ਪੈ ਰਹੀ ਹੈ ਅਤੇ ਗਰਮ ਹਵਾਵਾਂ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਗਰਮ ਹਵਾਵਾਂ ਸਾਡੀ ਪਿਆਸ ਵਧਾਉਣ ਦੇ ਨਾਲ-ਨਾਲ ਸਾਡੇ ਸਰੀਰ ਖਾਸ ਕਰਕੇ ਅੱਖਾਂ ਅਤੇ ਚਮੜੀ ਨੂੰ ਪੂਰੀ ਤਰ੍ਹਾਂ ਝੁਲਸਾ ਦਿੰਦੀਆਂ ਹਨ। ਜ਼ਿਆਦਾ ਗਰਮੀ ਹੋਣ ‘ਤੇ ਸਾਡਾ ਸਰੀਰ ਪਸੀਨੇ ਦੇ ਰੂਪ ਵਿਚ ਗਰਮੀ ਬਾਹਰ ਕੱਢਦਾ ਹੈ ਅਤੇ ਤਾਪਮਾਨ ਨੂੰ ਨਿਯੰਤਰਿਤ ਰੱਖਦਾ ਹੈ। ਇਸ ਨਾਲ ਸਰੀਰ ਵਿਚ ਪਾਣੀ ਦੀ ਕਮੀ ਹੋ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਕ ਨਿਸ਼ਚਿਤ ਸੀਮਾ ਤੋਂ ਬਾਅਦ ਸਾਡੇ ਸਰੀਰ ਦਾ ਇਹ ਸਿਸਟਮ ਕੰਮ ਕਰਨਾ ਬੰਦ ਕਰ ਦਿੰਦਾ ਹੈ ਅਤੇ ਸਰੀਰ ਬਾਹਰ ਦੇ ਤਾਪਮਾਨ ਦੇ ਸਮਾਨ ਗਰਮ ਹੋ ਜਾਂਦਾ ਹੈ, ਜਿਸ ਨੂੰ ਲੂਅ ਲੱਗਣਾ ਕਹਿੰਦੇ ਜਾਂ ਫਿਰ ਹੀਟ ਸਟ੍ਰੋਕ ਕਹਿੰਦੇ ਹਨ। ਆਮ ਤੌਰ ‘ਤੇ ਲੋਕ ਇਸ ਨੂੰ ਹਲਕੇ ਵਿਚ ਲੈਂਦੇ ਹਨ ਅਤੇ ਮੰਨਦੇ ਹਨ ਕਿ ਉਨ੍ਹਾਂ ਨੂੰ ਲੂਅ ਲੱਗ ਹੀ ਨਹੀਂ ਸਕਦੀ। ਪਰੰਤੂ ਇਕ ਰਿਪੋਰਟ ਦੇ ਅਨੁਸਾਰ ਲੂਅ ਲੱਗਣਾ (ਹੀਟ ਸਟ੍ਰੋਕ) ਬਹੁਤ ਖ਼ਤਰਨਾਕ ਬਿਮਾਰੀ ਹੈ। ਬੱਚਿਆਂ ਅਤੇ ਬਜੁਰਗਾਂ, ਗਰਭਵਤੀ ਔਰਤਾਂ, ਮੋਟਾਪੇ ਤੋਂ ਪੀੜਤ ਲੋਕ, ਦਿਲ ਦੇ ਮਰੀਜ਼, ਸਰੀਰਕ ਰੂਪ ਨਾਲ ਕਮਜ਼ੋਰ ਲੋਕ ਤੇ ਕੁਝ ਵਿਸ਼ੇਸ਼ ਦਵਾਈਆਂ, ਜਿਨ੍ਹਾਂ ਦਾ ਸਰੀਰ ਦੇ ਰਸਾਇਣਾਂ ਜਾਂ ਖੂਨ ਦੀਆਂ ਨਾੜੀਆਂ ’ਤੇ ਅਸਰ ਪੈਂਦਾ ਹੈ, ਨੂੰ ਖਾਣ ਵਾਲੇ ਲੋਕਾਂ ਨੂੰ ਗਰਮੀ ਲੱਗਣ ਦਾ ਜਿਆਦਾ ਖਤਰਾ ਹੁੰਦਾ ਹੈ। ਇਸ ਤੋਂ ਇਲਾਵਾ ਮਜ਼ਦੂਰ ਵਰਗ, ਦਿਹਾੜੀਦਾਰ ਅਤੇ ਬੇਘਰ ਹੋ ਕੇ ਸੜਕਾਂ ਅਤੇ ਰੇਲਵੇ ਸਟੇਸ਼ਨਾਂ ਉੱਤੇ ਰਹਿਣ ਵਾਲੇ ਲੋਕੀਂ ਇਸ ਦਾ ਜਲਦੀ ਸ਼ਿਕਾਰ ਹੋ ਜਾਂਦੇ ਹਨ। ਇਸੇ ਤਰ੍ਹਾਂ ਬੱਚਿਆਂ, ਬਜੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਗਰਮੀ ਲੱਗਣ ਦਾ ਖ਼ਤਰਾ ਜ਼ਿਆਦਾ ਹੁੰਦਾ ਹੈ।
ਉਨ੍ਹਾਂ ਕਿਹਾ ਕਿ ਲੂਅ ਲੱਗਣ ਨਾਲ ਸਰੀਰ ਨੂੰ ਬੇਚੈਨੀ ਅਤੇ ਘਬਰਾਹਟ ਹੋ ਸਕਦੀ ਹੈ ਅਤੇ ਜਿਆਦਾ ਸਮਾਂ ਧੁੱਪ ਵਿੱਚ ਰਹਿਣ ਨਾਲ ਅੱਖਾਂ ਦੇ ਸਾਹਮਣੇ ਹਨੇਰਾ ਛਾ ਜਾਣਾ, ਚੱਕਰ ਖਾ ਕੇ ਡਿੱਗ ਪੈਣਾ, ਗੱਲ ਸਮਝਣ ਵਿਚ ਮੁਸ਼ਕਲ ਆਉਣੀ, ਚਿੜਚਿੜਾਪਣ, ਜ਼ੁਬਾਨ ਦਾ ਲੜਖੜਾਉਣਾ, ਤੁਰਨ ਸਮੇਂ ਲੜਖੜਾਉਣਾ, ਦੌਰਾ ਪੈਣਾ ਆਦਿ ਹੋ ਸਕਦੇ ਹਨ.
ਇਸ ਲਈ ਲੂਅ ਲੱਗਣ ਦੇ ਲੱਛਣ ਨਜ਼ਰ ਆਉਣ ‘ਤੇ ਵਿਅਕਤੀ ਨੂੰ ਛਾਵੇਂ ਬਿਠਾ ਦਿੱਤਾ ਜਾਵੇ, ਉਸ ਦੇ ਕੱਪੜੇ ਢਿੱਲੇ ਕਰ ਦਿੱਤੇ ਜਾਣ,ਪੀਣ ਲਈ ਤਰਲ ਪਦਾਰਥ ਦਿੱਤਾ ਜਾਵੇ, ਸਰੀਰ ਦੇ ਤਾਪਮਾਨ ਨੂੰ ਘੱਟ ਕਰਨ ਦੇ ਲਈ ਠੰਢੇ ਪਾਣੀ ਦੀਆਂ ਪੱਟੀਆਂ ਕੀਤੀਆਂ ਜਾਣ ਅਤੇ ਤੁਰੰਤ ਡਾਕਟਰ ਨੂੰ  ਚੈੱਕਅੱਪ ਕਰਵਾ ਕੇ ਡਾਕਟਰ ਦੀ ਸਲਾਹ ਅਨੁਸਾਰ ਇਲਾਜ ਕਰਵਾਉਣਾ ਚਾਹੀਦਾ ਹੈ ਅਤੇ ਆਪ ਮੁਹਾਰੇ ਦਵਾਈਆਂ ਦਾ ਪ੍ਰਯੋਗ ਨਾ ਕੀਤਾ ਜਾਵੇ।
        ਉਨ੍ਹਾ ਕਿਹਾ ਕਿ  ਗਰਮੀ ’ਚ ਲੂਅ ਤੋਂ ਬਚਣ ਲਈ ਸਾਨੂੰ ਸਾਵਧਾਨੀਆਂ ਵਰਤਣ ਦੀ ਲੋੜ ਹੈ ਜਿਵੇਂ ਕਿ ਜਦੋਂ ਵੀ ਘਰ ਤੋਂ ਬਾਹਰ ਨਿਕਲਣਾ ਹੋਵੇ ਤਾਂ ਜ਼ਿਆਦਾ ਮਾਤਰਾ ਵਿਚ ਪਾਣੀ ਪੀਤਾ ਜਾਵੇ, ਸੂਤੀ, ਹਲਕੇ ਅਤੇ ਆਰਾਮਦਾਇਕ ਕੱਪੜੇ ਪਾ ਕੇ ਅਤੇ ਸਿਰ ਨੂੰ ਢੱਕ ਕੇ ਰੱਖਿਆ ਜਾਵੇ, ਤਰਲ ਪਦਾਰਥਾਂ ਜਿਵੇਂ ਪਾਣੀ, ਨਿੰਬੂ ਪਾਣੀ, ਲੱਸੀ, ਓ.ਆਰ.ਐੱਸ. ਦੇ ਘੋਲ ਦਾ ਵੱਧ ਤੋਂ ਵੱਧ ਸੇਵਨ ਕੀਤਾ ਜਾਵੇ ਅਤੇ ਦੁਪਹਿਰ ਵੇਲੇ ਘਰ ਤੋਂ ਬਾਹਰ ਬਹੁਤ ਜਿਆਦਾ ਜਰੂਰੀ ਹੋਣ ‘ਤੇ ਹੀ ਨਿਕਲਿਆ ਜਾਵੇ। ਉਨ੍ਹਾਂ ਕਿਹਾ ਕਿ ਜ਼ਿਆਦਾ ਮਿਰਚ ਅਤੇ ਮਸਾਲੇਦਾਰ ਭੋਜਨ ਅਤੇ ਬਜ਼ਾਰ ਦੇ ਖਾਣੇ ਤੋਂ ਪਰਹੇਜ਼ ਕੀਤਾ ਜਾਵੇ। ਕੂਲਰ ਜਾਂ ਏ.ਸੀ. ਵਾਲੇ ਕਮਰੇ ਵਿਚ ਬੈਠਣ ਤੋਂ ਬਾਅਦ ਇੱਕ ਦਮ ਧੁੱਪ ਵਿਚ ਨਾ ਨਿਕਲਿਆ ਜਾਵੇ।
error: copy content is like crime its probhihated