Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਸ੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੋਹਣ ਸਿੰਘ ਠੰਡਲ ਦੇ ਹੱਕ ਅਰਵਿੰਦਰ ਸਿੰਘ ਰਸੂਲਪੁਰ ਨੇ ਵੋਟਰਾਂ ਨੂੰ ਕੀਤਾ ਲਾਭਵੰਦ

ਸ੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੋਹਣ ਸਿੰਘ ਠੰਡਲ ਦੇ ਹੱਕ ਅਰਵਿੰਦਰ ਸਿੰਘ ਰਸੂਲਪੁਰ ਨੇ ਵੋਟਰਾਂ ਨੂੰ ਕੀਤਾ ਲਾਭਵੰਦ

ਗੜ੍ਹਦੀਵਾਲਾ 25 ਮਈ (ਚੌਧਰੀ) 

: ਅੱਜ ਪਿੰਡ ਥਿੰਦਾ ਵਿਖੇ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਸੋਹਣ ਸਿੰਘ ਠੰਡਲ ਦੇ ਹੱਕ ਵਿੱਚ ਹਰਵਿੰਦਰ ਸਿੰਘ ਸਮਰਾ ਅਤੇ ਪ੍ਰਿੰਸੀਪਲ ਜਗਜੀਤ ਸਿੰਘ ਰੀਹਲ ਦੀ ਅਗਵਾਈ ਵਿੱਚ ਇੱਕ ਮੀਟਿੰਗ ਹੋਈ ।ਜਿਸ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਹਲਕਾ ਟਾਂਡਾ ਦੇ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ ਵਿਸ਼ੇਸ਼ ਤੌਰ ਤੇ ਪਹੁੰਚੇ । ਇਸ ਮੌਕੇ ਉਹਨਾਂ ਵੋਟਰਾਂ ਨੂੰ ਲਾਮਬੰਦ ਕਰਦੇ ਹੋਏ ਕਿਹਾ ਕਿ ਝੂਠੇ ਵਾਅਦੇ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੇ ਲਾਰਿਆਂ ਤੋਂ ਲੋਕ ਭਲੀ ਭਾਂਤ ਜਾਣੂ ਹੋ ਚੁੱਕੇ ਇਸ ਕਰਕੇ ਲੋਕ ਹੁਣ ਆਮ ਆਦਮੀ ਪਾਰਟੀ ਦੀਆਂ ਗੱਲਾਂ ਵਿੱਚ ਨਹੀਂ ਆਉਣਗੇ । ਉਹਨਾਂ ਕਿਹਾ ਇਹ ਸ਼੍ਰੋਮਣੀ ਅਕਾਲੀ ਦਲ ਹੀ ਸਿਰਫ ਪੰਜਾਬ ਹਤੈਸ਼ੀ ਪਾਰਟੀ ਹੈ। ਹਰਵਿੰਦਰ ਸਿੰਘ ਸਮਰਾ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਲੋਕਾਂ ਨੂੰ ਮੂਰਖ ਬਣਾ ਰਹੀ ਹੈ ਜਦਕਿ ਪੂਰੇ ਦੇਸ਼ ਦੇ ਸੂਬਿਆਂ ਵਿੱਚ ਰਲ਼ ਕੇ ਫਰੈਂਡਲੀ ਮੈਚ ਖੇਡ ਰਹੇ ਹਨ । ਪਰ ਪੰਜਾਬ ਦੇ ਸੂਝਵਾਨ ਵੋਟਰ ਹੁਣ ਇਹਨਾਂ ਦੀਆਂ ਲੂੰਬੜ ਚਾਲਾਂ ਦੇ ਵਿੱਚ ਨਹੀਂ ਆਉਣਗੇ । ਸਮਝਦਾਰ ਲੋਕ ਇਹਨਾਂ ਦੀਆਂ ਕੋਝੀਆਂ ਚਾਲਾਂ ਦਾ ਕਰਾਰਾ ਜਵਾਬ ਦੇਣਗੇ । ਉਹਨਾਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸਰਦਾਰ ਸੋਹਨ ਸਿੰਘ ਠੰਡਲ ਨੂੰ ਵੋਟ ਪਾਉਣ ਦੀ ਅਪੀਲ ਕੀਤੀ । ਇਸ ਮੌਕੇ ਗਿਆਨੀ ਹਰਭਜਨ ਸਿੰਘ , ਠੇਕੇਦਾਰ ਮਲਕੀਤ ਸਿੰਘ, ਪਰਮਜੀਤ ਸਿੰਘ, ਦਲਜੀਤ ਸਿੰਘ, ਦਵਿੰਦਰ ਸਿੰਘ ਸਮਰਾ , ਹਰਵਿੰਦਰ ਸਿੰਘ ਡਿਪਟੀ, ਬਲਵਿੰਦਰ ਸਿੰਘ ਸੋਢੀ , ਜਤਿੰਦਰ ਸਿੰਘ ਗੌਰਵ, ਭੁਪਿੰਦਰ ਸਿੰਘ, ਸਰਬਜੋਤ ਸਿੰਘ, ਦੀਪਕ ਭਾਟੀਆ, ਹਰਵਿੰਦਰ ਸਿੰਘ ਪੱਪੀ, ਅਵਤਾਰ ਸਿੰਘ, ਅਜੈਪਾਲ ਸਿੰਘ, ਹਰਮਨ, ਗੁਰਨਾਮ ਸਿੰਘ , ਬਾਬਾ ਬਲਦੇਵ ਸਿੰਘ, ਗੁਰਪ੍ਰੀਤ ਸਿੰਘ, ਬਿੰਦਰ ਸਿੰਘ ਆਦਿ ਪਿੰਡ ਵਾਸੀ ਹਾਜ਼ਰ ਸਨ।

error: copy content is like crime its probhihated