Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ 3 ਮੈਂਬਰ ਚੋਰੀਸ਼ੁਦਾ ਮੋਟਰਸਾਈਕਲ ਸਮੇਤ ਆਏ ਪੁਲਿਸ ਅੜਿੱਕੇ

ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ 3 ਮੈਂਬਰ ਚੋਰੀਸ਼ੁਦਾ ਮੋਟਰਸਾਈਕਲ ਸਮੇਤ ਆਏ ਪੁਲਿਸ ਅੜਿੱਕੇ

ਹੁਸ਼ਿਆਰਪੁਰ 25 ਮਈ ( PRIME PUNJAB TIMES )

: ਸੁਰੋਂਦਰ ਲਾਂਬਾ ਆਈ ਪੀ ਐਸ ਸੀਨੀਅਰ ਪੁਲਿਸ ਕਪਤਾਨ, ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਤੇ ਸ਼ਿਕੰਜਾ ਕਸਦੇ ਹੋਏ ਸਰਬਜੀਤ ਸਿੰਘ ਬਾਹੀਆਂ ਪੀ ਪੀ ਐਸ ਪੁਲਿਸ ਕਪਤਾਨ ਤਫਤੀਸ ਸਿਵਦਰਸ਼ਨ ਸਿੰਘ ਸੰਧੂ ਪੀ ਪੀ ਐਸ ਉਪ ਪੁਲਿਸ ਕਪਤਾਨ ਤਫਤੀਸ਼, ਅਮਰਨਾਥ ਪੀ ਪੀ ਐਸ ਉਪ ਪੁਲਿਸ ਕਪਤਾਨ ਸਬ ਡਵੀਜ਼ਨ ਸਿਟੀ ਦੀ ਨਿਗਰਾਨੀ ਹੇਠ ਇੰਚਾਰਜ ਸੀ.ਆਈ.ਏ ਸਟਾਫ ਅਤੇ ਇੰਸਪੈਕਟਰ ਰਾਮ ਸਿੰਘ ਮੁੱਖ ਅਫਸਰ ਥਾਣਾ ਮਾਡਲ ਟਾਊਨ ਦੇ ਅਧੀਨ ਵਿਸ਼ੇਸ਼ ਟੀਮਾਂ ਵੱਲੋਂ 24 ਮਈ ਨੂੰ ਭਾਰਤ ਗੈਸ ਏਜੰਸੀ ਵਾਲੀ ਗਲੀ ਵਿੱਚੋਂ 02 ਔਰਤਾਂ ਕੋਲੋ ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 03 ਮੈਬਰ ਚੋਰੀਸ਼ੁਦਾ ਮੋਟਰਸਾਈਕਲ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ 21 ਮਈ ਨੂੰ 02 ਔਰਤਾਂ ਗੁਪਤਾ ਹਸਪਤਾਲ ਹੁਸ਼ਿਆਰਪੁਰ ਤੋਂ ਦਵਾਈ ਲੈਣ ਲਈ ਹੁਸ਼ਿਆਰਪੁਰ ਆਈਆਂ ਸਨ ਤੇ ਜਦੋਂ ਉਹ ਦਵਾਈ ਲੈ ਕੇ ਹਸਪਤਾਲ ਤੋਂ ਬਾਹਰ ਨਿਕਲ ਕੇ ਵਾਪਸੀ ਸਮੇਂ ਭਾਰਤ ਗੈਸ ਏਜੰਸੀ ਵਾਲੀ ਗਲੀ ਨੇੜੇ ਪਹੁੰਚੀਆਂ ਤਾਂ ਉਹਨਾਂ ਕੋਲੋ ਮੋਟਰਸਾਈਕਲ ਸਵਾਰ 03 ਨਾ-ਮਲੂਮ ਵਿਅਕਤੀਆਂ ਉਹਨਾਂ ਵਿੱਚੋਂ ਇੱਕ ਔਰਤ ਦੇ ਹੱਥ ਵਿੱਚ ਫੜਿਆ ਹੋਇਆ ਪਰਸ ਝਪਟਾਂ ਮਾਰ ਕੇ ਖੋਹ ਕੇ ਫਰਾਰ ਹੋ ਗਏ ਸਨ ਜੋ ਪਰਸ ਵਿੱਚ ਨਗਦੀ ਅਤੇ ਮੋਬਾਇਲ ਫੋਨ ਮੌਜੂਦ ਸੀ । ਜਿਸਤੇ ਇਹਨਾਂ ਨਾ ਮਲੂਮ ਵਿਅਕਤੀਆਂ ਖਿਲਾਫ ਥਾਣਾ ਮਾਡਲ ਟਾਊਨ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਤੇ ਇਸ ਖੋਹ ਨੂੰ ਟਰੇਸ ਕਰਨ ਲਈ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ।

ਜਿਸਤੇ ਉਪਰੋਕਤ ਟੀਮਾਂ ਵੱਲੋਂ ਉਪਰੋਕਤ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਤਿੰਨ ਕਥਿਤ ਦੋਸ਼ੀ ਸ਼ਿਵਮ ਉਰਫ ਈਸ਼ੂ ਪੁੱਤਰ ਅਵਿਨਾਸ਼ ਚੰਦਰ ਵਾਸੀ ਮਕਾਨ ਨੰਬਰ 35 ਮੁਹੱਲਾ ਬਾਲਮੀਕ ਬਹਾਦਰਪੁਰ ਥਾਣਾ ਸਿਟੀ ਹੁਸ਼ਿਆਰਪੁਰ, ਕ੍ਰਿਸ਼ਨ ਚੰਦ ਉਰਫ ਸਾਜਨ ਪੁੱਤਰ ਬਲਵੀਰ ਚੰਦ ਵਾਸੀ ਹਰਦੋਖਾਨਪੁਰ ਥਾਣਾ ਮਾਡਲ ਟਾਉਨ ਹੁਸ਼ਿਆਰਪੁਰ ਅਤੇ ਰਾਹੁਲ ਉਰਫ ਸੁੱਖੀ ਪੁੱਤਰ ਗੁਰਵਿੰਦਰ ਕੁਮਾਰ ਵਾਸੀ ਠਠਿਆਰਾ ਮੁਹੱਲਾ ਬਹਾਦਰਪੁਰ ਨੂੰ ਟਰੇਸ ਕਰਕੇ ਚੋਰੀਸ਼ੁਦਾ ਮੋਟਰਸਾਈਕਲ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ। ਇਹਨਾਂ ਕਥਿਤ ਦੋਸ਼ੀਆਂ ਨੇ ਖੋਹ ਕਰਦੇ ਸਮੇਂ ਜੋ ਮੋਟਰਸਾਈਕਲ ਵਰਤਿਆ ਸੀ ਉਹ ਚੋਰੀਸ਼ੁਦਾ ਮੋਟਰਸਾਈਕਲ ਸੀ ਜਿਸ ਤੇ ਇਹਨਾਂ ਕਥਿਤ ਦੋਸ਼ੀਆਂ ਵੱਲੋਂ ਜਾਅਲੀ ਨੰਬਰ ਲਗਾਇਆ ਗਿਆ ਸੀ ਕਥਿਤ ਦੋਸ਼ੀਆਂ ਪਾਸੋਂ ਪੁੱਛ ਗਿੱਛ ਕੀਤੀ ਜਾ ਰਹੀ ਹੈ ਜਿਹਨਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

error: copy content is like crime its probhihated