Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਨੇਤਰ ਦਾਨ ਇੱਕ ਮਹਾਨਦਾਨ ਹੈ : ਡਾ ਕਰਨ,ਡਾ ਕੇਵਲ

ਨੇਤਰ ਦਾਨ ਇੱਕ ਮਹਾਨਦਾਨ ਹੈ : ਡਾ ਕਰਨ,ਡਾ ਕੇਵਲ

ਟਾਂਡਾ / ਦਸੂਹਾ 26 ਮਈ (ਚੌਧਰੀ) 

: ਨੇਤਰ ਦਾਨ ਇੱਕ ਮਹਾਨਦਾਨ ਹੈ, ਜਿਸ ਨਾਲ ਇੱਕੋ ਸਮੇਂ ਤੇ ਦੋ ਨੇਤਰਹੀਣ ਵਿਅਕਤੀਆਂ ਦੀ ਜ਼ਿੰਦਗੀ ਵਿਚ ਰੋਸ਼ਨੀ ਹੋ ਜਾਂਦੀ ਹੈ ਇੰਨਾ ਵਿਚਾਰਾ ਦਾ ਪ੍ਰਗਟਾਵਾ ਅੱਜ ਟਾਂਡਾ ਵਿਖੇ ਡਾ ਕਰਨ ਕੁਮਾਰ ਸੈਣੀ ਐਸ ਐਮ ਓ ਟਾਂਡਾ ਤੇ ਡਾ ਕੇਵਲ ਸਿੰਘ ਰਿਟਾਇਰ ਡਿਪਟੀ ਡਾਇਰੈਕਟਰ ਪੰਜਾਬ ਅਤੇ ਭਾਈ ਬਰਿੰਦਰ ਸਿੰਘ ਮਸੀਤੀ ਆਈ ਡੋਨਰ ਇੰਚਾਰਜ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਸਾਂਝੇ ਤੌਰ ਤੇ ਵਿਅਕਤ ਕੀਤੇ, ਉਹਨਾਂ ਦੱਸਿਆ ਕਿ ਨੇਤਰਦਾਨ ਸੰਸਥਾ ਹੁਸ਼ਿਆਰਪੁਰ ਵੱਲੋਂ ਜ਼ਿਲਾ ਪ੍ਰਧਾਨ ਸ ਮਨਮੋਹਨ ਸਿੰਘ, ਸਕੱਤਰ ਬਲਜੀਤ ਸਿੰਘ, ਚੇਅਰਮੈਨ ਬਹਾਦਰ ਸਿੰਘ ਸੁਨੇਤ ਤੇ ਸਮੂਹ ਟੀਮ ਵੱਲੋਂ ਅੱਖਾਂ ਦਾਨ ਸਰੀਰ ਦਾਨ ਅੰਗ ਦਾਨ ਕਰਨ ਸਬੰਧੀ ਚਲਾਈ ਗਈ ਮੁਹਿੰਮ ਤਹਿਤ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਰਿਹਾ ਹੈ| ਉਹਨਾਂ ਅੱਗੇ ਜਾਣਕਾਰੀ ਦਿੰਦੇ ਦੱਸਿਆ ਕਿ ਇਸ ਤਹਿਤ ਸਰਕਾਰੀ ਹਸਪਤਾਲ ਟਾਂਡਾ ਵਿਖੇ ਮਰਨ ਉਪਰੰਤ ਅੱਖਾਂ ਦਾਨ ਕਰਨ ਸਬੰਧੀ ਤੇ ਜਿਉਂਦੇ ਜੀ ਅੱਖਾਂ ਦੀ ਪੁਤਲੀ ਬਦਲਣ ਸੰਬੰਧੀ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਨੇਤਰਦਾਨ ਸੰਸਥਾ ਹੁਸ਼ਿਆਰਪੁਰ ਤੇ ਰੋਟਰੀ ਕਲੱਬ ਹੁਸ਼ਿਆਰਪੁਰ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ। ਉਹਨਾਂ ਅੱਗੇ ਦੱਸਿਆ ਕਿ ਇਹ ਸੇਵਾ ਪੂਰੀ ਤਰ੍ਹਾ ਨਾਲ ਮੁਫਤ ਕੀਤੀ ਜਾਂਦੀ ਹੈ, ਸੂਬੇ ਵਿੱਚੋਂ ਕੋਈ ਵੀ ਲੋੜਵੰਦ ਨੇਤਰਹੀਨ ਵਿਅਕਤੀ ਅੱਖਾਂ ਦੀ ਰੋਸ਼ਨੀ ਲਈ ਅਤੇ ਮਰਨ ਉਪਰੰਤ ਅੱਖਾਂ ਦਾਨ ਕਰਨ ਲਈ ਇਹਨਾਂ ਸੰਸਥਾਵਾਂ ਨਾਲ ਸੰਪਰਕ ਕਰ ਸਕਦਾ ਹੈ, ਇਸ ਮੌਕੇ ਉਹਨਾਂ ਤੋਂ ਇਲਾਵਾ ਡਾ: ਬਿਕਰਮ ਸਿੰਘ, ਡਾ: ਕਰਤਾਰ ਸਿੰਘ, ਡਾ ਰਵੀ ਕੁਮਾਰ, ਗੁਰਜੀਤ ਸਿੰਘ ਹੈੱਲਥ ਇੰਸਪੈਕਟਰ, ਅਵਤਾਰ ਸਿੰਘ ਬੀ ਈ ਈ, ਬਲਜੀਤ ਸਿੰਘ, ਰਜਿੰਦਰ ਸਿੰਘ ਆਦਿ ਹਾਜਰ ਸਨ|