Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਮਤਦਾਨ ਵਾਲੇ ਦਿਨ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਘੇਰੇ ਅੰਦਰ ਚੋਣ ਪ੍ਰਚਾਰ ਕਰਨ ’ਤੇ ਪੂਰਨ ਪਾਬੰਦੀ

ਮਤਦਾਨ ਵਾਲੇ ਦਿਨ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਘੇਰੇ ਅੰਦਰ ਚੋਣ ਪ੍ਰਚਾਰ ਕਰਨ ’ਤੇ ਪੂਰਨ ਪਾਬੰਦੀ

ਹੁਸ਼ਿਆਰਪੁਰ 27 ਮਈ (ਬਿਊਰੋ) 
: ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 130 ਵਿਚ ਕੀਤੀ ਗਈ ਵਿਵਸਥਾ ਅਨੁਸਾਰ ਚੋਣ ਪ੍ਰਚਾਰ, ਮਤਦਾਨ ਖ਼ਤਮ ਹੋਣ ਦੇ 48 ਘੰਟੇ ਪਹਿਲਾਂ ਬੰਦ ਹੋ ਜਾਵੇਗਾ। ਇਸ ਲਈ ਪੋਲਿੰਗ ਵਾਲੇ ਦਿਨ  ਪੋਲਿੰਗ ਸਟੇਸ਼ਨਾਂ ਜਾਂ ਕਿਸੇ ਵੀ ਜਨਤਕ, ਪ੍ਰਾਈਵੇਟ ਸਥਾਨਾਂ ਜੋ ਕਿ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਘੇਰੇ ਅੰਦਰ ਆਉਂਦੇ ਹਨ, ਉਥੇ ਕਿਸੇ ਕਿਸਮ ਦਾ ਚੋਣ ਪ੍ਰਚਾਰ ਕਰਨ ’ਤੇ ਪਾਬੰਦੀ ਲਗਾਉਣੀ ਜ਼ਰੂਰੀ ਹੈ ਅਤੇ ਚੋਣ ਲੜ ਰਹੇ ਉਮੀਦਵਾਰ ਵੱਲੋਂ ਆਪਣੇ ਬਣਾਏ ਜਾਣ ਵਾਲੇ ਬੂਥ ਪੋਲਿੰਗ  ਸਟੇਸ਼ਨਾਂ ਤੋਂ ਦੂਰ ਬਣਾਏ ਜਾਣੇ ਵੀ ਜ਼ਰੂਰੀ ਹਨ।
ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਫ਼ੌਜਦਾਰੀ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਲੋਕ ਸਭਾ ਚੋਣਾਂ 2024 ਦੀ ਚੋਣ ਲੜ ਰਹੇ ਉਮੀਦਵਾਰਾਂ ਦੇ ਹੱਕ ਵਿਚ ਪੋਲਿੰਗ ਵਾਲੇ ਦਿਨ ਪੋਲਿੰਗ ਸਟੇਸ਼ਨਾਂ ਜਾਂ ਕਿਸੇ ਵੀ ਜਨਤਕ ਥਾਵਾਂ ਜੋ ਕਿ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਦੇ ਘੇਰੇ ਅੰਦਰ ਹਨ, ਉਥੇ ਕਿਸੇ ਵੀ ਕਿਸਮ ਦਾ ਚੋਣ ਪ੍ਰਚਾਰ ਕਰਨ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਇਹ ਵੀ ਹੁਕਮ ਜਾਰੀ ਕੀਤਾ ਹੈ ਕਿ ਚੋਣ ਲੜ ਰਹੇ ਉਮੀਦਵਾਰਾਂ ਵੱਲੋਂ ਜੋ ਬੂਥ ਬਣਾਏ ਗਏ ਹਨ, ਉਹ  ਪੋਲਿੰਗ ਸਟੇਸ਼ਨ ਦੇ ਗੇਟ ਤੋਂ 200 ਮੀਟਰ ਦੇ ਘੇਰੇ ਅੰਦਰ ਬਣਾਏ ਜਾਣਗੇ। ਇਹ ਹੁਕਮ 1 ਜੂਨ ਨੂੰ ਪੋਲਿੰਗ ਪ੍ਰਕਿਰਿਆ ਖ਼ਤਮ ਹੋਣ ਤੱਕ ਜ਼ਿਲ੍ਹੇ ਦੀ ਹੱਦ ਅੰਦਰ ਲਾਗੂ ਰਹੇਗਾ।