Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਥਾਣਾ ਸਦਰ ਪੁਲਸ ਨੇ ਲੁੱਟਾਂ ਖੋਹਾਂ ਕਰਨ ਵਾਲੇ 2 ਵਿਅਕਤੀਆਂ ਨੂੰ ਕੀਤਾ ਕਾਬੂ

ਥਾਣਾ ਸਦਰ ਪੁਲਸ ਨੇ ਲੁੱਟਾਂ ਖੋਹਾਂ ਕਰਨ ਵਾਲੇ 2 ਵਿਅਕਤੀਆਂ ਨੂੰ ਕੀਤਾ ਕਾਬੂ

ਫਗਵਾੜਾ 29 ਮਈ (ਲਾਲੀ ਦਾਦਰ )

*ਪੁਲਿਸ ਨੇ1ਮੋਟਰਸਾਇਕਲ ,1 ਸਕੂਟਰੀ ਅਤੇ 9230 ਰੁਪੈ ਵੀ ਕੀਤੇ ਬ੍ਰਾਮਦ

: ਵਤਸਲਾ ਗੁਪਤਾ ਆਈ.ਪੀ.ਐੱਸ.ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਲੁੱਟਾਂ ਖੋਹਾਂ ਕਰਨ ਵਾਲੇ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਮਾਨਯੋਗ ਸ੍ਰੀਮਤੀ ਰੁਪਿੰਦਰ ਕੌਰ ਪੁਲਿਸ ਕਪਤਾਨ ਸਬ ਡਵੀਜਨ ਫਗਵਾੜਾ, ਜਸਪ੍ਰੀਤ ਸਿੰਘ ਉਪ ਪੁਲਿਸ ਕਪਤਾਨ ਸਬ ਡਵੀਜਨ ਫਗਵਾੜਾ ਦੀਆਂ ਹਿਦਾਇਤਾਂ ਅਨੁਸਾਰ ਇੰਸਪੈਕਟਰ ਬਲਵਿੰਦਰ ਸਿੰਘ ਭੁੱਲਰ ਮੁੱਖ ਅਫਸਰ ਥਾਣਾ ਸਦਰ ਫਗਵਾੜਾ ਦੀ ਅਗਵਾਈ ਹੇਠ ਚਲਾਈ ਗਈ ਸਪੈਸ਼ਲ ਮੁਹਿੰਮ ਤਹਿਤ ਲੁੱਟਾਂ ਖੋਹਾਂ ਕਰਨ ਵਾਲੇ 2 ਵਿਅਕਤੀਆ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ l ਪ੍ਰਾਪਤ ਜਾਣਕਾਰੀ ਅਨੁਸਾਰ

ਏ.ਐੱਸ.ਆਈ.ਜਸਵੀਰ ਸਿੰਘ  ਸਮੇਤ ਸਾਥੀਆਂ ਨਾਲ ਗਸ਼ਤ ਦੌਰਾਨ ਖਲਵਾੜਾ ਕੱਟ ਮੌਜੂਦ ਸੀ ਤਾਂ ਇਤਲਾਹ ਮਿਲੀ ਕਿ ਪਿੰਡ ਫਤਿਹਗੜ ਲੁੱਟ ਖੋਹ ਕਰਨ ਆਏ ਵਿਅਕਤੀ ਪਿੰਡ ਵਾਸੀਆਂ ਨੇ ਕਾਬੂ ਕੀਤੇ ਹਨ,ਜਿਸ ਤੇ ਮੌਕਾ ਪਰ ਦੋਨੋਂ ਵਿਅਕਤੀਆਂ ਨੂੰ ਕਾਬੂ ਕੀਤਾ, ਦੋਸ਼ੀਆਂ ਦੀ ਨਿਸ਼ਾਨਦੇਹੀ ਅਤੇ ਇੰਕਸਾਫ ਪਰ 1 ਮੋਟਰਸਾਇਕਲ , 1 ਸਕੂਟਰੀ ਅਤੇ 9230 ਰੁਪੈ ਦੀ ਬ੍ਰਾਮਦਗੀ ਕੀਤੀ ਗਈ ਹੈ।ਇਹਨਾਂ ਖਿਲਾਫ ਵੱਖ -ਵੱਖ ਥਾਣਿਆਂ ਵਿੱਚ ਲੁੱਟਾਂ ਖੋਹਾਂ ਦੇ ਕਈ ਹੋਰ ਵੀ ਮੁੱਕਦਮੇ ਦਰਜ ਹਨ l ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ 2 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ l ਗ੍ਰਿਫਤਾਰ ਕੀਤੇ ਵਿਅਕਤੀਆਂ ਦੀ ਪਹਿਚਾਣ ਰਣਜੀਤ ਸਿੰਘ ਪੁੱਤਰ ਰਘੁਬੀਰ ਸਿੰਘ ਵਾਸੀ ਮੇਹਲੀ ਥਾਣਾ ਬਹਿਰਾਮ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਤੇ ਹਰਮੇਸ਼ ਕੁਮਾਰ ਪੁੱਤਰ ਗੁਰਮੇਲ ਰਾਮ ਵਾਸੀ ਮੇਹਲੀ ਥਾਣਾ ਬਹਿਰਾਮ ,ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਜੋਂ ਹੋਈ ਹੈ l ਜਿਹਨਾਂ ਕੋਲੋਂ ਪੁਲਸ ਹੋਰ ਪੁੱਛਗਿੱਛ ਕਰ ਰਹੀ ਹੈ l