Prime Punjab Times

Latest news
ਵੁਸ਼ੂ ਮੁਕਾਬਲਿਆਂ 'ਚ ਦਿਲਕਸ਼ ਸਿੰਘ ਦਾ ਸ਼ਾਨਦਾਰ ਪ੍ਰਦਰਸ਼ਨ,DAV ਕਲੱਸਟਰ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਕ... ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ ਲੁੱਟ-ਖੋਹ ਅਤੇ ਮੋਟਰਸਾਈਕਲ ਚੋਰੀ ਕਰਨ ਵਾਲੇ 2 ਦੋਸ਼ੀ ਕਾਬੂ, 4 ਬਾਈਕ ਅਤੇ ਗਹਿਣੇ ਬਰਾਮਦ DAV ਕਲੱਸਟਰ ਤਾਇਕਵਾਂਡੋ ਮੁਕਾਬਲਿਆਂ ਵਿੱਚ ਪਰੀਕਾ ਸ਼ਰਮਾ ਨੇ ਮਾਰੀ ਬਾਜ਼ੀ ਸੀਨੀਅਰ ਪੱਤਰਕਾਰ ਸੰਜੀਵ ਨਈਅਰ ਦੇ ਸਲਾਨਾ ਭੰਡਾਰੇ ਵਿੱਚ ਗੌਤਮ ਸੇਠ ਗੁੱਡੂ ਨੇ ਭਰੀ ਹਾਜ਼ਰੀ ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੰਡੇ ਨਿਯੁਕਤੀ ਪੱਤਰ ਹੈਰੋਇਨ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ दसूहा में सफाई कर्मचारियों द्वारा किए रोष प्रदर्शन को मिला संपूर्ण सहयोग 02 ਨੌਜਵਾਨ ਨਸ਼ੀਲੀਆਂ ਗੋਲੀਆਂ, ਡਰੱਗ ਮਨੀ ਤੇ ਕਾਰ ਸਮੇਤ ਚੜ੍ਹੇ ਪੁਲਿਸ ਦੇ ਹੱਥੇ  ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਨੇ ਜ਼ਿਲ੍ਹੇ ‘ਚ ਕੀਤਾ ਅਚਨਚੇਤ ਨਿਰੀਖਣ
ADVERTISEMENT
You are currently viewing ਖਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਦੋ ਹਫਤਿਆਂ ਦੇ ਸਮਰ ਕੈਂਪ ਦੀ ਸ਼ੁਰੂਆਤ

ਖਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਦੋ ਹਫਤਿਆਂ ਦੇ ਸਮਰ ਕੈਂਪ ਦੀ ਸ਼ੁਰੂਆਤ

ਗੜ੍ਹਦੀਵਾਲਾ 4 ਜੂਨ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਧਾਰੇ ਖਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸਰਦਾਰ ਹਰਜਿੰਦਰ ਸਿੰਘ ਧਾਮੀ ਅਤੇ ਸਿੱਖਿਆ ਸਕੱਤਰ ਸ.ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾਕਟਰ ਜਸਪਾਲ ਸਿੰਘ ਦੀ ਅਗਵਾਈ ਹੇਠ ਅੱਜ ਮਿਤੀ 3 ਜੂਨ 2024 ਤੋਂ ਦੋ ਹਫਤਿਆਂ ਦੇ ਸਮਰ ਕੈਂਪ ਦੀ ਸ਼ੁਰੂਆਤ ਕੀਤੀ ਗਈ।ਜਿਸ ਵਿੱਚ ਲਗਭਗ 80 ਵਿਦਿਆਰਥੀਆਂ ਨੇ ਭਾਗ ਲਿਆ ਕੈਂਪ ਦੇ ਪਹਿਲੇ ਦਿਨ ਕਾਲਜ ਦੇ ਹੋਣਹਾਰ ਵਿਦਿਆਰਥੀਆਂ ਨੂੰ ਉਨਾਂ ਦੇ ਕਾਲਜ ਦੇ ਪ੍ਰਤੀ ਸਮਰਪਣ ਦੇ ਲਈ ਪ੍ਰਿੰਸੀਪਲ ਡਾਕਟਰ ਜਸਪਾਲ ਸਿੰਘ ਦੁਆਰਾ ਬੈਚ ਲਗਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਕੈਂਪ ਦੇ ਕੋਆਰਡੀਨੇਟਰ ਪ੍ਰੋਫੈਸਰ ਗੁਰਪਿੰਦਰ ਸਿੰਘ ਜੀ ਨੇ ਦੱਸਿਆ ਕਿ ਇਹ ਦੋ ਹਫਤਿਆਂ ਦੇ ਸੰਮਰ ਕੈਂਪ ਵਿੱਚ ਲਗਭਗ 80 ਵਿਦਿਆਰਥੀ ਭਾਗ ਲੈਣਗੇ। ਇਸ ਕੈਂਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀ ਸ਼ਖਸੀਅਤ ਉਸਾਰੀ, ਉਨਾਂ ਦੇ ਵਿੱਚ ਆਤਮ ਵਿਸ਼ਵਾਸ, ਅਨੁਸ਼ਾਸਨ, ਲੀਡਰਸ਼ਿਪ ਦੀ ਯੋਗਤਾ ਪੈਦਾ ਕਰਨਾ ਹੈ ਤਾਂ ਜੋ ਭਵਿੱਖ ਵਿੱਚ ਆਉਣ ਵਾਲੀਆਂ ਚੁਨੌਤੀਆਂ ਦਾ ਸਾਹਮਣਾ ਕਰਨ ਵਿੱਚ ਉਹ ਕਾਬਿਲ ਹੋ ਸਕਣ । ਇਸ ਮੌਕੇ ਤੇ ਸਮਰ ਕੈਂਪ ਦੇ ਇੰਚਾਰਜ਼ ਡਾ.ਅਰਚਨਾ ਠਾਕੁਰ,ਪ੍ਰੋਫੈਸਰ ਕਮਲਜੀਤ ਕੌਰ, ਡਾ. ਸਤਵੰਤ ਕੌਰ, ਡਾ. ਹਰਪ੍ਰੀਤ ਕੌਰ, ਪ੍ਰੋਫੈਸਰ ਕੁਸ਼ਮਾ ਅਤੇ ਪ੍ਰੋਫੈਸਰ ਦਲਜੀਤ ਕੌਰ ਜੀ ਵੱਲੋਂ ਇਹ ਵੀ ਦੱਸਿਆ ਗਿਆ ਕਿ ਇਹਨਾਂ ਦੋ ਹਫਤਿਆਂ ਦੇ ਵਿੱਚ ਵੱਖ-ਵੱਖ ਸੱਭਿਆਚਾਰਕ ਗਤੀਵਿਧੀਆਂ, ਖੇਡਾਂ, ਖੋਜ ਖੇਤਰ ਨਾਲ ਸਬੰਧਤ ਸਰਵੇ, ਪਿਕਨਿਕ ਅਤੇ ਟ੍ਰਿਪ ਆਦਿ ਗਤੀਵਿਧੀਆਂ ਵੀ ਕਰਵਾਈਆਂ ਜਾਣਗੀਆਂ ਇਸ ਮੌਕੇ ਪ੍ਰਿੰਸੀਪਲ ਡਾਕਟਰ ਜਸਪਾਲ ਸਿੰਘ ਜੀ ਨੇ ਸਮਰ ਕੈਂਪ ਦੇ ਨਾਲ ਸੰਬੰਧਿਤ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਤੇ ਕੈਂਪ ਦੌਰਾਨ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਆਪਸੀ ਰਿਸ਼ਤੇ ਉੱਪਰ ਇਕ ਟੈਲੀ ਫਿਲਮ ਵੀ ਦਿਖਾਈ ਗਈ।

error: copy content is like crime its probhihated