Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਆਪ ਦੇ ਉਮੀਦਵਾਰ ਡਾ.ਰਾਜ ਕੁਮਾਰ ਨੇ ਜਿੱਤ ਹਾਸਲ ਕਰਕੇ ਵਿਰੋਧੀ ਪਾਰਟੀਆਂ ਨੂੰ ਮੁੰਦੇ ਮੂੰਹ ਸੁੱਟਿਆ : ਚੌਧਰੀ ਰਾਜਵਿੰਦਰ ਰਾਜਾ

ਆਪ ਦੇ ਉਮੀਦਵਾਰ ਡਾ.ਰਾਜ ਕੁਮਾਰ ਨੇ ਜਿੱਤ ਹਾਸਲ ਕਰਕੇ ਵਿਰੋਧੀ ਪਾਰਟੀਆਂ ਨੂੰ ਮੁੰਦੇ ਮੂੰਹ ਸੁੱਟਿਆ : ਚੌਧਰੀ ਰਾਜਵਿੰਦਰ ਰਾਜਾ

ਗੜ੍ਹਦੀਵਾਲਾ :(ਯੋਗੇਸ਼ ਗੁਪਤਾ)

: ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ ਰਾਜ ਕੁਮਾਰ ਚੱਬੇਵਾਲ ਦੀ ਸ਼ਾਨਦਾਰ ਜਿੱਤ ਤੇ ਰਵਾਇਤੀ ਵਰਕਰਾਂ ਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ । ਚੋਣ ਨਤੀਜਿਆਂ ਤੋਂ ਬਾਅਦ ਖੁਸ਼ੀ ਪ੍ਰਗਟਾਵਾ ਕਰਦਿਆਂ ਆਪ ਪਾਰਟੀ ਦੇ ਜ਼ਿਲਾ ਯੂਥ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਪਾਰਟੀ ਵਰਕਰਾਂ ਦੀ ਮਿਹਨਤ ਰੰਗ ਲਿਆਈ ਹੈ । ਉਹਨਾਂ ਕਿਹਾ ਕਿ ਡਾ ਚੱਬੇਵਾਲ ਦੀ ਜਿੱਤ ਇਕ ਵੱਡੀ ਜਿੱਤ ਹੈ ਕਿਉਂਕਿ ਆਪ ਪਾਰਟੀ ਵਲੋਂ ਹੁਸ਼ਿਆਰਪੁਰ ਵਿਚ ਮੰਨੀ ਜਾਂਦੀ ਭਾਜਪਾ ਦੀ ਮਜਬੂਤ ਸੀਟ ਨੂੰ ਮੁੰਦੇ ਮੂੰਹ ਸੁੱਟ ਕੇ ਕਾਬਿਜ਼ ਹੋਈ ਹੈ । ਉਨ੍ਹਾਂ ਆਪਣੇ ਜਿਲਾ ਹੁਸ਼ਿਆਰਪੁਰ ਤੇ ਲੋਕ ਸਭਾ ਹਲਕੇ ਦੇ ਵੋਟਰਾਂ ਸਪੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਨੇ ਆਪ ਪਾਰਟੀ ਤੇ ਆਪ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਪਾਰਟੀ ਪ੍ਰਤੀ ਵਿਸ਼ਵਾਸ ਪ੍ਰਗਟ ਕਰਦੇ ਹੋਏ ਡਾ ਰਾਜਕੁਮਾਰ ਚੱਬੇਵਾਲ ਦੇ ਹੱਕ ਚ ਵੋਟਾਂ ਪਾ ਕੇ ਉਨ੍ਹਾਂ ਦੀ ਜਿੱਤ ਨੂੰ ਸ਼ਾਨਦਾਰ ਬਣਾਇਆ ।

error: copy content is like crime its probhihated