Prime Punjab Times

Latest news
FBI ਦੇ ਨਿਸ਼ਾਨੇ 'ਤੇ SHO ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ ਲਾਈਨ ਹਾਜ਼ਰ,ਡੀਆਈਜੀ ਨੇ ਤੱਥ ਖੋਜ ਜਾਂਚ ਦੇ ਦਿੱਤੇ ਹੁਕਮ KMS ਕਾਲਜ ਦੇ ਬੀ.ਸੀ.ਏ ਛੇਵੇਂ ਸਮੈਸਟਰ ਦੀ ਵਿਦਿਆਰਥਣ ਹਰਪ੍ਰੀਤ ਕੌਰ ਨੇ ਹਾਸਲ ਕੀਤਾ ਪਹਿਲਾ ਸਥਾਨ – ਪ੍ਰਿੰਸੀਪਲ ਡਾ.ਮਾਨਵ... ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ 'ਚ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਵਾਗਤ ਸਮਾਰੋਹ ਦਾ ਆਯੋਜਨ DAV ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਪਾਰੀਕਾ ਸ਼ਰਮਾ ਅਤੇ ਯਬਮੀਤਾ ਨੇ ਤਾਈਕਵਾਡੋ ਖੇਡ 'ਚ ਮਾਰੀ ਬਾਜ਼ੀ ਵਿਸ਼ੇਸ਼ ਮੁਹਿੰਮ ‘ਪ੍ਰਹਾਰ 3.0’ ਤਹਿਤ ਬਾਰਡਰ ਰੇਂਜ ਪੁਲਿਸ ਦੀ ਵੱਡੀ ਕਾਰਵਾਈ, ਨਸ਼ਾ ਤਸਕਰਾਂ ਤੇ ਗੈਂਗਸਟਰਾਂ ਖ਼ਿਲਾਫ਼ ਕ... ਤੀਵ੍ਰ ਗਰਮੀ ਦੀ ਲਹਿਰ ਮਨੁੱਖੀ ਸਿਹਤ ਤੇ ਗੰਭੀਰ ਅਸਰ ਪਾ ਸਕਦੀ ਹੈ : ਡਾ. ਸੁਦੇਸ਼ ਰਾਜਨ ਨਿਊ ਜਾਗਦੀ ਜ਼ਮੀਰ ਪ੍ਰੈੱਸ ਐਸੋਸੀਏਸ਼ਨ ਨੂੰ ਮਿਲਿਆ ਨਵਾਂ ਮਜ਼ਬੂਤ ਸਾਥ, ਕਰਮਜੀਤ ਜੰਬਾ ਤੇ ਮੈਡਮ ਅਮਨਦੀਪ ਦਾ ਸਨਮਾਨ ਸਹਿਤ... 1572 ਧੀਆਂ ਦੇ ਸੁਪਨੇ ਕੀਤੇ ਸਾਕਾਰ: ਅਸ਼ੋਕ ਭਗਤ ਦੀ ਸਮਾਜ ਸੇਵਾ ਨੂੰ ਮਿਲਿਆ ਵੱਡਾ ਸਨਮਾਨ *ਪਿੰਡ ਮੱਕੋਵਾਲ ਵਿਖੇ ਨੌਵਾ ਪੇਂਡੂ ਕ੍ਰਿਕਟ ਟੂਰਨਾਮੈਂਟ ਬੜੀ ਧੂਮ ਧਾਮ ਨਾਲ ਕਰਵਾਇਆ ਗਿਆ* ਸੀਨੀਅਰ ਮੈਡੀਕਲ ਅਫਸਰ ਵਲੋਂ ਬਲਾਕ ਭੂੰਗਾ ਅਧੀਨ ਏ.ਏ.ਕੇ ਅਰਗੋਵਾਲ, ਬਲਾਲਾ ਅਤੇ ਪੰਡੋਰੀ ਸੁਮਲਾ ਦਾ ਅਚਨਚੇਤ ਨਿਰੀਖਣ
ADVERTISEMENT
You are currently viewing *25000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ* 

*25000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ* 

ਚੰਡੀਗੜ੍ਹ, 6 ਜੂਨ, 2024 (PRIME PUNJAB TIMES)

: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਥਾਣਾ ਘੜੂੰਆਂ , ਐਸ.ਏ.ਐਸ. ਨਗਰ ਵਿਖੇ ਤਾਇਨਾਤ ਹੌਲਦਾਰ ਮਨਪ੍ਰੀਤ ਸਿੰਘ (386 ਐਸ.ਏ.ਐਸ. ਨਗਰ) ਵਿਰੁੱਧ 25000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਲਈ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ ਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।

ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਲਜਿੰਦਰ ਕੌਰ ਵੱਲੋਂ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ’ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ ’ਤੇ ਉਕਤ ਪੁਲਿਸ ਮੁਲਾਜ਼ਮ, ਜੋ ਹੁਣ ਥਾਣਾ ਬਲੌਂਗੀ ਵਿਖੇ ਤਾਇਨਾਤ ਹੈ, ਵਿਰੁੱਧ ਇਹ ਮੁਕੱਦਮਾ ਦਰਜ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਉਸਨੇ ਥਾਣਾ ਘੜੂੰਆਂ ਵਿਖੇ ਇੱਕ ਪੁਲਿਸ ਕੇਸ ਦਰਜ ਕਰਵਾਇਆ ਗਿਆ ਸੀ ਅਤੇ ਉਕਤ ਪੁਲਿਸ ਮੁਲਾਜ਼ਮ ਨੇ ਇਸ ਮਾਮਲੇ ਦੀ ਜਾਂਚ ਜਲਦ ਮੁਕੰਮਲ ਕਰਨ ਬਦਲੇ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਮੰਗ ਕੀਤੀ ਸੀ ਅਤੇ ਜਿਸ ਵਿੱਚੋਂ 25,000 ਰੁਪਏ ਉਹ ਪਹਿਲਾਂ ਹੀ ਲੈ ਚੁੱਕਾ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਸਿੱਧ ਹੋਇਆ ਕਿ ਉਕਤ ਪੁਲਿਸ ਹੌਲਦਾਰ ਨੇ ਸ਼ਿਕਾਇਤਕਰਤਾ ਪਾਸੋਂ ਉਕਤ ਮੰਤਵ ਲਈ 25000 ਰੁਪਏ ਰਿਸ਼ਵਤ ਲਈ ਸੀ। ਇਸ ਤੋਂ ਬਾਅਦ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਫਲਾਇੰਗ ਸਕੁਐਡ-1 ਪੰਜਾਬ, ਐਸ.ਏ.ਐਸ. ਨਗਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।ਮੁਲਜ਼ਮ ਹੌਲਦਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

error: copy content is like crime its probhihated