Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਸੁਸਾਇਟੀ ਨੇ ਇੱਕ ਹੋਰ ਲਾਪਤਾ ਵੀਰ ਨੂੰ ਪਰਿਵਾਰ ਨਾਲ ਮਿਲਾਇਆ

ਸੁਸਾਇਟੀ ਨੇ ਇੱਕ ਹੋਰ ਲਾਪਤਾ ਵੀਰ ਨੂੰ ਪਰਿਵਾਰ ਨਾਲ ਮਿਲਾਇਆ

ਗੜ੍ਹਦੀਵਾਲਾ 8 ਜੂਨ (ਚੌਧਰੀ)

: ਬਾਬਾ ਦੀਪ ਸਿੰਘ ਸੇਵਾ ਦਲ ਐਡ ਵੈਲਫੇਅਰ ਸੋਸਾਇਟੀ ਗੜ੍ਹਦੀਵਾਲਾ ਵਲੋਂ ਇੱਕ ਹੋਰ ਲਾਪਤਾ ਵੀਰ ਨੂੰ ਪਰਿਵਾਰ ਨਾਲ ਮਿਲਾਇਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਮੁੱਖੀ ਸ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਇਹ ਵੀਰ ਪੰਜ ਮਹੀਨੇ ਪਹਿਲਾਂ ਜਲੰਧਰ ਤੋਂ ਲਾਵਾਰਿਸ ਹਾਲਤ ਵਿਚ ਲਿਆਂਦਾ ਗਿਆ ਸੀ। ਇਹ ਵੀਰ ਦਿਮਾਗੀ ਤੌਰ ਤੇ ਠੀਕ ਨਹੀਂ ਸੀ। ਗੁਰ ਆਸਰਾ ਸੇਵਾ ਘਰ ਪਿੰਡ ਬਾਹਗਾ ਵਿਖੇ ਇਲਾਜ ਚੱਲਣ ਤੋਂ ਬਾਅਦ ਇਸ ਵੀਰ ਨੇ ਆਪਣਾ ਨਾਂ ਰੋਹਿਤ ਸੰਤਾਨੀ ਦੱਸਿਆ ਤੇ ਪਤਾ ਅਜਮੇਰ ਭਗਵਾਨ ਗੰਜ ਰਾਜਸਥਾਨ ਦੱਸਿਆ। ਸੰਸਥਾ ਵਲੋਂ ਰੋਹਿਤ ਦੇ ਪਰਿਵਾਰ ਤੱਕ ਪਹੁੰਚ ਕੀਤੀ ਗਈ। ਅੱਜ ਰੋਹਿਤ ਵੀਰ ਨੂੰ ਸਹੀ ਸਲਾਮਤ ਪਰਿਵਾਰ ਦੇ ਹਵਾਲੇ ਕੀਤਾ ਗਿਆ। ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਸ ਮਨਜੋਤ ਸਿੰਘ ਤਲਵੰਡੀ, ਕੈਸ਼ੀਅਰ ਪਰਸ਼ੋਤਮ ਸਿੰਘ ਬਾਹਗਾ, ਡੀ ਸੀ ਥੇਂਦਾ ਚਿੱਪੜਾ, ਸੋਨੂੰ ਅਰਗੋਵਾਲ, ਜਸਵਿੰਦਰ ਸਿੰਘ ਆਦਿ ਹਾਜ਼ਰ ਸਨ।