Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਸੋਸਾਇਟੀ ਨੇ 101 ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ

ਸੋਸਾਇਟੀ ਨੇ 101 ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ

ਗੜ੍ਹਦੀਵਾਲਾ 10 ਜੂਨ (ਚੌਧਰੀ)

:ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੋਸਾਇਟੀ ਗੜਦੀਵਾਲਾ ਵੱਲੋਂ ਅੱਜ 101 ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ। ਜਿਸ ਵਿਚ ਸੋਸਾਇਟੀ ਵੱਲੋਂ ਲਗਭਗ 350 ਦੇ ਕਰੀਬ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਜਿਨ੍ਹਾਂ ‘ਚ ਵਿਧਵਾ ਔਰਤਾਂ, ਅਨਾਥ ਬੱਚਿਆਂ, ਬਜੁਰਗ ਆਦਿ ਸ਼ਾਮਲ ਸਨ। ਇਸ ਮੌਕੇ ਸੋਸਾਇਟੀ ਦੇ ਮੁੱਖ ਸੇਵਾਦਾਰ ਸ ਮਨਜੋਤ ਸਿੰਘ ਤਲਵੰਡੀ ਨੇ ਕਿਹਾ ਕਿ ਸਮਾਰੋਹ ਸ਼੍ਰੀ ਗੁਰੂ ਅਰਜੁਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਤਾ ਗਿਆ ਅਤੇ ਇਸ ਮੌਕੇ ਸੰਗਤਾਂ ਲਈ ਠੰਡੇ ਮੀਠੇ ਜਲ ਦੀ ਛਬੀਲ ਵੀ ਲਗਾਈ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਹਾਜਰ ਸਨ। ਇਸ ਮੌਕੇ ਸੁਸਾਇਟੀ ਤੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ,ਕੈਸ਼ੀਅਰ ਪਰਸ਼ੋਤਮ ਸਿੰਘ ਬਾਹਗਾ,ਸਰਬਜੀਤ ਸਿੰਘ ਬੁੱਟਰ, ਕਿਰਤਪਾਲ ਸਿੰਘ, ਪਾਲਾ ਖਿਆਲਾ, ਮਨਿੰਦਰ ਸਿੰਘ,ਮੰਨੀ, ਬਿੱਟੂ ਬਾਹਗਾ, ਕਮਲਜੀਤ ਸਿੰਘ ਸਮੇਤ ਸੁਸਾਇਟੀ ਦੇ ਹੋਰ ਸੇਵਾਦਾਰ ਹਾਜਰ ਸਨ।