Prime Punjab Times

Latest news
हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ
ADVERTISEMENT
You are currently viewing 9ਵੀਂ ਪੰਜਾਬ ਸਟੇਟ ਗਤਕਾ ਚੈਂਪੀਅਨਸ਼ਿਪ ਲਈ ਜਿਲਾ ਗੁਰਦਾਸਪੁਰ ਦੇ ਖਿਡਾਰੀਆਂ ਦੇ ਟਰਾਇਲ 14 ਨੂੰ

9ਵੀਂ ਪੰਜਾਬ ਸਟੇਟ ਗਤਕਾ ਚੈਂਪੀਅਨਸ਼ਿਪ ਲਈ ਜਿਲਾ ਗੁਰਦਾਸਪੁਰ ਦੇ ਖਿਡਾਰੀਆਂ ਦੇ ਟਰਾਇਲ 14 ਨੂੰ

ਬਟਾਲਾ 10 ਜੂਨ (ਅਵਿਨਾਸ਼ ਸ਼ਰਮਾ )

ਤਿਆਰੀਆਂ ਨੂੰ ਲੈ ਕੇ ਜਿਲਾ ਗੁਰਦਾਸਪੁਰ ਗਤਕਾ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਕੀਤੀ ਮੀਟਿੰਗ

: ਪੰਜਾਬ ਗਤਕਾ ਐਸੋਸੀਏਸ਼ਨ ਰਜਿ. ਦੇ ਪ੍ਰਧਾਨ ਡਾ. ਰਜਿੰਦਰ ਸਿੰਘ ਸੋਹਲ ਅਤੇ ਐਸੋਸੀਏਸ਼ਨ ਦੇ ਜਨਰਲ ਸੈਕਟਰੀ ਬਲਜਿੰਦਰ ਸਿੰਘ ਤੂਰ ਦੀ ਰਹਿਨੁਮਾਈ ਹੇਠ ਜ਼ਿਲਾ ਗੁਰਦਾਸਪੁਰ ਗਤਕਾ ਐਸੋਸੀਏਸ਼ਨ ਦੀ ਇੱਕ ਅਹਿਮ ਮੀਟਿੰਗ ਜਿਲਾ ਗਤਕਾ ਐਸੋਸੀਏਸ਼ਨ ਦੇ ਪ੍ਰਧਾਨ ਕਮ ਚੇਅਰਮੈਨ ਰਵਿੰਦਰ ਸਿੰਘ ਮਠਾਰੂ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਪੰਜਾਬ ਗਤਕਾ ਐਸੋਸੀਏਸ਼ਨ ਰਜਿ. ਵੱਲੋਂ ਪੰਜਾਬ ਸਪੋਰਟਸ ਕੌਂਸਲ ਅਤੇ ਪੰਜਾਬ ਓਲੰਪਿਕ ਐਸੋਸੀਏਸ਼ਨ ਤੋਂ ਇਲਾਵਾ ਗਤਕਾ ਫੈਡਰੇਸ਼ਨ ਆਫ ਇੰਡੀਆ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ 9ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ 2024 ਦੀਆ ਤਿਆਰੀਆ ਨੂੰ ਲੈ ਕੇ ਗੰਭੀਰਤਾ ਦੇ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਜ਼ਿਲਾ ਗੁਰਦਾਸਪੁਰ ਗਤਕਾ ਐਸੋਸੀਏਸ਼ਨ ਦੇ ਪ੍ਰਧਾਨ ਕਮ ਚੇਅਰਮੈਨ ਰਵਿੰਦਰ ਸਿੰਘ ਮਠਾਰੂ ਨੇ ਦੱਸਿਆ ਕਿ ਪੰਜਾਬ ਗਤਕਾ ਐਸੋਸੀਏਸ਼ਨ ਵੱਲੋਂ 9ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ 2024 ਇਸ ਵਾਰ ਗੁਰੂ ਕਾਸ਼ੀ ਯੂਨੀਵਰਸਟੀ ਦਮਦਮਾ ਸਾਹਿਬ ਬਠਿੰਡਾ ਵਿਖੇ ਕਰਵਾਈ ਜਾ ਰਹੀ ਹੈ। ਜਿਸ ਵਿੱਚ ਮਿਤੀ 26, 27 ਅਤੇ 28 ਜੂਨ ਨੂੰ ਲੜਕਿਆਂ ਦੇ ਮੁਕਾਬਲੇ ਹੋਣਗੇ। ਜਦਕਿ 29 ਅਤੇ 30 ਨੂੰ ਲੜਕੀਆਂ ਦੇ ਮੁਕਾਬਲੇ ਹੋਣਗੇ। ਉਹਨਾਂ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿੱਚ ਸਬ ਜੂਨੀਅਰ, ਜੂਨੀਅਰ ਅਤੇ ਸੀਨੀਅਰ ਗਰੁੱਪ ਦੇ ਖਿਡਾਰੀ ਭਾਗ ਲੈ ਸਕਦੇ ਹਨ। ਜਿਲਾ ਐਸੋਸੀਏਸ਼ਨ ਦੇ ਪ੍ਰਧਾਨ ਕਮ ਚੇਅਰਮੈਨ ਰਵਿੰਦਰ ਸਿੰਘ ਮਠਾਰੂ ਨੇ ਦੱਸਿਆ ਕਿ ਪੰਜਾਬ ਗਤਕਾ ਐਸੋਸੀਏਸ਼ਨ ਦੀ ਅਗਵਾਈ ਹੇਠ ਜ਼ਿਲਾ ਗੁਰਦਾਸਪੁਰ ਗਤਕਾ ਐਸੋਸੀਏਸਨ ਵੱਲੋਂ ਜ਼ਿਲਾ ਗੁਰਦਾਸਪੁਰ ਅਧੀਨ ਆਉਂਦੇ ਗਤਕਾ ਅਖਾੜਾ ਦੇ ਖਿਡਾਰੀਆਂ ਦੇ ਟਰਾਇਲ ਮਿਤੀ 14 ਜੂਨ ਦਿਨ ਸ਼ੁਕਰਵਾਰ ਨੂੰ ਆਰ .ਡੀ. ਖੋਸਲਾ ਡੀ .ਏ .ਵੀ. ਮਾਡਲ ਸੀਨੀਅਰ ਸੈਕੈਂਡਰੀ ਸਕੂਲ ਰਾਮ ਤੀਰਥ ਰੋਡ ਬਟਾਲਾ (ਜਿਲ੍ਹਾ ਗੁਰਦਾਸਪੁਰ) ਵਿਖੇ ਸਵੇਰੇ 7 ਵਜੇ ਤੋਂ ਲੈ ਕੇ 2 ਵਜੇ ਤੱਕ ਹੋਣਗੇ। ਜਿਸ ਵਿੱਚ ਅੰਡਰ 11 ਸਾਲ, 14 ਸਾਲ, 17 ਸਾਲ, 19 ਸਾਲ, 25 ਸਾਲ ਅਤੇ 30 ਸਾਲ ਦੇ ਗਤਕਾ ਖਿਡਾਰੀ ਟਰਾਇਲ ਦੇਣ ਲਈ ਸ਼ਾਮਿਲ ਹੋ ਸਕਦੇ ਹਨ। ਪ੍ਰਧਾਨ ਕੰਮ ਚੇਅਰਮੈਨ ਰਵਿੰਦਰ ਸਿੰਘ ਮਠਾਰੂ ਨੇ ਦੱਸਿਆ ਕਿ ਇਸ ਦੌਰਾਨ ਗਤਕਾ ਖਿਡਾਰੀ ਆਪਣੇ ਆਧਾਰ ਕਾਰਡ ਦੀ ਇੱਕ ਕਾਪੀ ਅਤੇ ਜਨਮ ਸਰਟੀਫਿਕੇਟ ਦੀ ਕਾਪੀ ਤੋਂ ਇਲਾਵਾ ਪਾਸਪੋਰਟ ਸਾਈਜ਼ ਦੀਆਂ ਦੋ ਫੋਟੋਆਂ ਲੈ ਕੇ ਆਉਣ, ਤਾਂ ਜੋ ਟਰਾਇਲ ਲੈਣ ਤੋਂ ਬਾਅਦ ਗਤਕਾ ਖਿਡਾਰੀਆਂ ਦੀ ਸਟੇਟ ਪਧਰੀ ਗਤਕਾ ਚੈਂਪੀਅਨਸ਼ਿਪ ਦੇ ਲਈ ਚੋਣ ਕੀਤੀ ਜਾ ਸਕੇ। ਇਸ ਮੌਕੇ ਐਸੋਸੀਏਸ਼ਨ ਦੇ ਅਹੁਦੇਦਾਰ ਯੋਧਵੀਰ ਸਿੰਘ, ਇੰਦਰਪ੍ਰੀਤ ਸਿੰਘ ਰਿੱਕੀ, ਰਜਿੰਦਰ ਸਿੰਘ ਹੈਪੀ , ਤੇਜਪਾਲ ਸਿੰਘ ਹਰਵਿੰਦਰ ਸਿੰਘ ਟਿੰਕੂ, ਗਗਨਦੀਪ ਸਿੰਘ ਤੇ ਹੋਰ ਵੀ ਮੈਂਬਰ ਹਾਜ਼ਰ ਸਨ।

ਕੈਪਸ਼ਨ…..ਜਿਲਾ ਗੁਰਦਾਸਪੁਰ ਗਤਕਾ ਐਸੋਸੀਏਸ਼ਨ ਦੇ ਪ੍ਰਧਾਨ ਕਮ ਚੇਅਰਮੈਨ ਰਵਿੰਦਰ ਸਿੰਘ ਮਠਾਰੂ ਅਹੁਦੇਦਾਰਾਂ ਨਾਲ ਮੀਟਿੰਗ ਕਰਦੇ ਹੋਏ।